ਵਾਸ਼ਿੰਗਟਨ :- ਡੈਮੋਕਰੇਟਿਕ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਜੋਏ ਬਿਡੇਨ ਨੇ ਭਾਰਤੀ ਮੂਲ ਦੀ ਸੈਨੇਟਰ ਕਮਲਾ ਹੈਰਿਸ ਨੂੰ ਉਪ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਚੁਣਿਆ ਹੈ। ਇਹ ਪਹਿਲਾ ਮੌਕਾ ਹੈ ਜਦੋਂ ਸਿਆਹਫਾਮ ਔਰਤ ਦੇਸ਼ ਦੀ ਕਿਸੇ ਵੱਡੀ ਪਾਰਟੀ ਦੀ ਤਰਫੋਂ ਉਪ-ਰਾਸ਼ਟਰਪਤੀ ਦੀ ਉਮੀਦਵਾਰ ਬਣੀ ਹੈ। ਜੇ ਹੈਰਿਸ ਉਪ ਰਾਸ਼ਟਰਪਤੀ ਬਣ ਜਾਂਦੀ ਹੈ ਤਾਂ ਉਹ ਅਹੁਦਾ ਸੰਭਾਲਣ ਵਾਲੀ ਅਮਰੀਕਾ ਦੀ ਪਹਿਲੀ ਔਰਤ ਅਤੇ ਦੇਸ਼ ਦੀ ਪਹਿਲੀ ਭਾਰਤੀ-ਅਮਰੀਕੀ ਅਤੇ ਅਫਰੀਕੀ ਉਪ ਰਾਸ਼ਟਰਪਤੀ ਹੋਵੇਗੀ। ਹੈਰਿਸ (55) ਦੇ ਪਿਤਾ ਅਫਰੀਕੀ ਹਨ ਅਤੇ ਮਾਂ ਭਾਰਤੀ ਹੈ। ਉਹ ਕੈਲੀਫੋਰਨੀਆ ਤੋਂ ਸੈਨੇਟਰ ਹੈ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


