ਕਸ਼ਮੀਰੀ ਨੌਜਵਾਨਾਂ ਦੇ ਹੱਥਾਂ ‘ਚ ਪੱਥਰ ਨਹੀਂ, ਲੈਪਟਾਪ ਤੇ ਬੈਟ ਹੋਣ: ਮੋਦੀ

ਭਾਬੜਾ (ਮੱਧ ਪ੍ਰਦੇਸ਼),: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੜਬੜ ਵਾਲੇ ਕਸ਼ਮੀਰ ਦੇ ਲੋਕਾਂ ਨਾਲ ਸੰਵਾਦ ਰਚਾਉਣ ਦੀ ਕੋਸ਼ਿਸ਼ ਕੀਤੀ ਅਤੇ ਇਨਸਾਨੀਅਤ, ਜਮਹੂਰੀਅਤ ਅਤੇ ਕਸ਼ਮੀਰੀਅਤ ਦੇ ਢਾਂਚੇ ਤਹਿਤ ਗੱਲਬਾਤ ਕਰਨ ਦੀ ਇੱਛਾ ਦਾ ਸੰਕੇਤ ਦਿਤਾ।ਇਕ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਚੱਲ ਰਹੀ ਅਸ਼ਾਂਤੀ ਬਾਰੇ ਅਪਣੀ ਚੁੱਪ ਤੋੜਦਿਆਂ ਮੋਦੀ ਨੇ ਕਿਹਾ ਕਿ ਇਹ ਵੇਖਣਾ ਕਾਫ਼ੀ ਦੁਖਦਾਈ ਹੈ ਕਿ ਜਿਨ੍ਹਾਂ ਨੌਜਵਾਨਾਂ ਕੋਲ ਲੈਪਟਾਪ, ਕਿਤਾਬਾਂ ਅਤੇ ਕ੍ਰਿਕਟ ਦੇ ਬੈਟ ਹੋਣੇ ਚਾਹੀਦੇ ਹਨ, ਉਨ੍ਹਾਂ ਨੂੰ ਪੱਥਰ ਫੜਾਏ ਜਾ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਧਰਤੀ ਦੇ ਇਸ ਸਵਰਗ ‘ਤੇ ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ ਕੀਤੀ।

ਕਸ਼ਮੀਰ ਵਿਚ ਅਸ਼ਾਂਤੀ ਦੌਰਾਨ 55 ਲੋਕਾਂ ਦੀਆਂ ਜਾਨਾਂ ਜਾ ਚੁੱਕੀਆਂ ਹਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਅਖੌਤੀ ਗਊ ਰਖਿਅਕਾਂ ਵਲੋਂ ਦਲਿਤਾਂ ‘ਤੇ ਕੀਤੇ ਜਾ ਰਹੇ ਤਸ਼ੱਦਦ ਬਾਰੇ ਅਪਣੀ ਚੁੱਪ ਤੋੜੀ ਹੈ।

ਜੰਮੂ-ਕਸ਼ਮੀਰ ਵਿਚ ਮਹੀਨੇ ਤੋਂ ਵੱਧ ਸਮੇਂ ਤੋਂ ਜਾਰੀ ਅਸ਼ਾਂਤੀ ਵਿਚ 55 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।ਕਸ਼ਮੀਰ ਮਾਮਲੇ ‘ਤੇ 32 ਦਿਨਾਂ ਬਾਅਦ ਅਪਣੀ ਚੁੱਪ ਤੋੜਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਸ਼ਮੀਰ ਨੂੰ ਉਹੀ ਆਜ਼ਾਦੀ ਪ੍ਰਾਪਤ ਹੈ ਜੋ ਹਰ ਥਾਂ ਭਾਰਤੀ ਮਹਿਸੂਸ ਕਰਦੇ ਹਨ ਅਤੇ ਮਹਿਬੂਬਾ ਮੁਫ਼ਤੀ ਸਰਕਾਰ ਅਤੇ ਕੇਂਦਰ ਸੂਬੇ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਮਿਲ ਕੇ ਕੰਮ ਕਰ ਰਹੇ ਹਨ ਪਰ ਕੁੱਝ ਲੋਕਾਂ ਨੂੰ ਇਹ ਹਜ਼ਮ ਨਹੀਂ ਹੋ ਰਹੀ ਅਤੇ ਉਹ ਤਬਾਹੀ ਦੇ ਰਸਤੇ ‘ਤੇ ਚੱਲ ਰਹੇ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

ਸਰੀ ਵਿਚ ‘ਹੁਣ’ ਮੈਗਜ਼ੀਨ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦਾ ਗਜ਼ਲ ਮੰਚ ਸਰੀ ਦੇ ਮੈਂਬਰਾਂ ਵੱਲੋਂ ਨਿੱਘਾ ਸਵਾਗਤ

ਸਰੀ, 13 ਜੂਨ (ਹਰਦਮ ਮਾਨ)-ਬੀਤੇ ਦਿਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਜਨਰਲ ਸਕੱਤਰ ਅਤੇ ਪੰਜਾਬੀ ਸਾਹਿਤ ਜਗਤ ਦੇ ਵੱਕਾਰੀ ਮੈਗਜ਼ੀਨ ‘ਹੁਣ’ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦੇ ਸਰੀ ਪਹੁੰਚਣ ‘ਤੇ ‘ਗਜ਼ਲ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.