ਮੋਦੀ ਦੀਆਂ ਡਿਗਰੀਆਂ ‘ਤੇ ਭਖੀ ਜੰਗ

ਨਕਲੀ ਡਿਗਰੀਆਂ ਨੂੰ ਅਸਲੀ ਦੱਸ ਰਹੇ ਹਨ ਭਾਜਪਾ ਵਾਲੇ

ਨਵੀਂ ਦਿੱਲੀ: ਬੀਜੇਪੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਡਿਗਰੀਆਂ ਜਨਤਕ ਕਰਕੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਬੀ.ਏ. ਦਿੱਲੀ ਯੂਨੀਵਰਸਿਟੀ ਤੇ ਐਮ.ਏ. ਗੁਜਰਾਤ ਯੂਨੀਵਰਸਿਟੀ ਤੋਂ ਕੀਤੀ ਹੈ। ਇਨ੍ਹਾਂ ਡਿਗਰੀਆਂ ਦੀ ਕਾਪੀ ਮੀਡੀਆ ਨੂੰ ਵੀ ਮੁਹੱਈਆ ਕਰਵਾਈ ਗਈ ਹੈ। ਅਜਿਹਾ ਕਰਕੇ ਬੀਜੇਪੀ ਨੇ ਮੋਦੀ ਦੀ ਵਿਦਿਅਕ ਯੋਗਤਾ ਨੂੰ ਲੈ ਕੇ ਉੱਠ ਰਹੇ ਸਵਾਲਾਂ ‘ਤੇ ਸਫਾਈ ਦਿੱਤੀ ਹੈ।

ਅੱਜ ਇੱਥੇ ਬਕਾਇਦਾ ਪ੍ਰੈੱਸ ਕਾਨਫਰੰਸ ਕਰਕੇ ਬੀਜੇਪੀ ਪ੍ਰਧਾਨ ਅਮਿਤ ਸ਼ਾਹ ਤੇ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਕੇਜਰੀਵਾਲ ਨੂੰ ਅਜਿਹੇ ਝੂਠੇ ਇਲਜ਼ਾਮ ਲਾਉਣ ਬਦਲੇ ਮੋਦੀ ਤੇ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਅਮਿਤ ਸ਼ਾਹ ਨੇ ਕਿਹਾ ਕਿ ਕੇਜਰੀਵਾਲ ਪ੍ਰਧਾਨ ਮੰਤਰੀ ਮੋਦੀ ਖਿਲਾਫ ਝੂਠ ਫੈਲਾ ਰਹੇ ਹਨ ਤੇ ਉਨ੍ਹਾਂ ਦਾ ਅਕਸ ਖਰਾਬ ਕਰ ਰਹੇ ਹਨ। ਇਹ ਸ਼ਰਮਨਾਕ ਹੈ।ਜੇਤਲੀ ਨੇ ਕਿਹਾ ਕਿ 70 ਦੇ ਦਹਾਕੇ ਵਿੱਚ ਮੋਦੀ ਪ੍ਰੀਖਿਆ ਦੇਣ ਲਈ ਦਿੱਲੀ ਆਇਆ ਕਰਦੇ ਸਨ। ਉਹ ਏ.ਬੀ.ਵੀ.ਪੀ. ਦੇ ਦਫਤਰ ਵਿੱਚ ਰੁਕ ਕੇ ਪ੍ਰੀਖਿਆ ਦਿਆ ਕਰਦੇ ਸਨ। ਉਨ੍ਹਾਂ ਕਿਹਾ ਕਿ ਮੋਦੀ ਨੇ ਬੜੇ ਔਖੇ ਹਾਲਾਤ ਵਿੱਚ ਪੜ੍ਹਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਮੋਦੀ ਨੇ ਦਿੱਲੀ ਯੂਨੀਵਰਸਿਟੀ ਤੋਂ ਬੀਏ ਤੇ ਗੁਜਰਾਤ ਯੂਨੀਵਰਸਿਟੀ ਤੋਂ ਐਮ.ਏ. ਕੀਤੀ ਹੈ।ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਇਹ ਉਹੀ ਡਗਰੀਆਂ ਜਿਹੜੀਆਂ ਮੀਡੀਆ ਵਿੱਚ ਛਪ ਰਹੀਆਂ ਹਨ ਪਰ ਇਹ ਫਰਜ਼ੀ ਹੈ। ਆਪ ਲੀਡਰ ਅਸ਼ੀਸ਼ ਖੈਤਾਨ ਨੇ ਕਿਹਾ ਕਿ ਮੋਦੀ ਦੱਸਣ ਕਿ ਉਨ੍ਹਾਂ ਕਦੇ ਦਾਖਲਾ ਲਿਆ ਤੇ ਕਦੇ ਪ੍ਰੀਖਿਆ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਡਿਗਰੀਆਂ ਦੀ ਕਿਸੇ ਵੀ ਯੂਨੀਵਰਸਿਟੀ ਵਿੱਚ ਰਜਿਸਟ੍ਰੇਸ਼ਨ ਹੀ ਨਹੀਂ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ

ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.