ਜੇ ਮੋਦੀ ਚਾਹੇ ਤਾਂ ਇੱਕ ਮਿੰਟ ਵਿੱਚ ਹੋ ਸਕਦਾ ਹੈ ਕਾਲੇ ਧਨ ਦਾ ਖਾਤਮਾ

ਅਮਰਾਵਤੀ :-ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਦੇਸ਼ ਵਿੱਚੋਂ ਕਾਲਾ ਧਨ ਖਤਮ ਕਰਨਾ ਇੱਕ ਮਿੰਟ ਦਾ ਕੰਮ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਵਿੱਚ 500 ਅਤੇ ਇੱਕ ਹਜਾਰ ਵਾਲੇ ਨੋਟਾਂ ਉੱਤੇ ਪਾਬੰਦੀ ਲਗਾਏ ਤਾਂ ਕੁੱਝ ਸਮੇਂ ਵਿੱਚ ਹੀ ਸਾਰਾ ਕਾਲਾ ਧਨ ਬਾਹਰ ਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਤੋਂ ਸਰਕਾਰ ਕਾਲਾ ਧਨ ਬਾਹਰ ਕੱਢਣ ਦੀ ਆਸ ਲਗਾਈ ਬੈਠੀ ਹੈ, ਉਹ ਕਦੇ ਵੀ ਆਪਣੇ ਕਾਲੇ ਧਨ ਦੇ ਜਖੀਰੇ ਬਾਹਰ ਨਹੀਂ ਕੱਢਣਗੇ। ਉਨ੍ਹਾਂ ਕਿਹਾ ਕਿ ਅਸੀਂ ਕਾਨੂੰਨ ਦੇ ਰਸਤੇ ਵੀ ਇਹ ਧਨ ਜਨਤਕ ਨਹੀਂ ਕਰਵਾ ਸਕਦੇ। ਉਨ੍ਹਾਂ ਕਿਹਾ ਕਿ ਰਾਜਨੀਤੀ ਅੱਜ ਭਰਿਸ਼ਟ ਅਤੇ ਕਾਲੇ ਧਨ ਰੱਖਣ ਵਾਲੇ ਲੋਕਾਂ ਲਈ ਅਰਾਮਦਾਇਕ ਪਨਾਹਗਾਹ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਲੋਕ ਹੀ ਰਾਜਨੀਤੀ ਵਿੱਚ ਭਾਰੀ ਹਨ ਅਤੇ ਲੋਕ ਫਤਵੇ ਦਾ ਦੁਰਉਪਯੋਗ ਕਰ ਰਹੇ ਹਨ। ਨਾਇਡੂ ਨੇ ਕਿਹਾ ਹੈ ਕਿ ਇਹ ਕਾਲਾ ਧਨ ਅਤੇ ਵੱਡੇ ਨੋਟ ਖਤਮ ਹੋਣਗੇ ਤਾਂ ਇਨ੍ਹਾਂ ਨੋਟਾਂ ਨਾਲ ਵੋਟਾਂ ਖਰੀਦਣੀਆਂ ਵੀ ਬੰਦ ਹੋ ਜਾਣਗੀਆਂ ਅਤੇ ਲੋਕ ਰਾਜ ਸਹੀ ਅਰਥਾਂ ਵਿੱਚ ਸ਼ੁਰੂ ਹੋ ਜਾਵੇਗਾ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

ਸਰੀ ਵਿਚ ‘ਹੁਣ’ ਮੈਗਜ਼ੀਨ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦਾ ਗਜ਼ਲ ਮੰਚ ਸਰੀ ਦੇ ਮੈਂਬਰਾਂ ਵੱਲੋਂ ਨਿੱਘਾ ਸਵਾਗਤ

ਸਰੀ, 13 ਜੂਨ (ਹਰਦਮ ਮਾਨ)-ਬੀਤੇ ਦਿਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਜਨਰਲ ਸਕੱਤਰ ਅਤੇ ਪੰਜਾਬੀ ਸਾਹਿਤ ਜਗਤ ਦੇ ਵੱਕਾਰੀ ਮੈਗਜ਼ੀਨ ‘ਹੁਣ’ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦੇ ਸਰੀ ਪਹੁੰਚਣ ‘ਤੇ ‘ਗਜ਼ਲ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.