ਲਖਨਊ:-ਨੋਟਬੰਦੀ ਬਾਰੇ ਗੱਲਬਾਤ ਦੌਰਾਨ ਸਮਾਜਵਾਦੀ ਪਾਰਟੀ ਦੇ ਮੁਖੀ ਮੁਲਾਇਮ ਸਿੰਘ ਯਾਦਵ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਸ਼ਬਦੀ ਹੱਲੇ ਕਰਦਿਆਂ ਕਿਹਾ ਕਿ ਸ੍ਰੀ ਮੋਦੀ ‘ਬਹੁਤ ਹੰਕਾਰੀ’ ਹਨ ਤੇ ਇਹ ਜਮਹੂਰੀਅਤ ਲਈ ਚੰਗੀ ਗੱਲ ਨਹੀਂ ਹੈ। ਇੱਥੇ ਆਰਟੀਆਈ ਮੈਦਾਨ ਵਿੱਚ ਸਮਾਜਵਾਦੀ ਪਾਰਟੀ ਦੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸ੍ਰੀ ਯਾਦਵ ਨੇ ਕਿਹਾ ਕਿ ਸ੍ਰੀ ਮੋਦੀ ਖ਼ੁਦ ਨੂੰ ਭੁਲੇਖੇ ਵਿੱਚ ਰੱਖ ਕੇ ਕੰਮ ਕਰ ਰਹੇ ਹਨ। ਬਿਹਤਰ ਇਹ ਹੀ ਹੈ ਕਿ ਉਹ ਆਪਣੀਆਂ ਨੀਤੀਆਂ ਬਦਲ ਲੈਣ। ਉਨ੍ਹਾਂ ਕਿਹਾ ਕਿ ਜਿਸ ਢੰਗ ਨਾਲ ਸ੍ਰੀ ਮੋਦੀ ਕੰਮ ਕਰ ਰਹੇ ਹਨ, ਉਹ ਜਮਹੂਰੀ ਸਿਧਾਂਤਾਂ ਤੋਂ ਉਲਟ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਨਰਿੰਦਰ ਮੋਦੀ ਦੀ ਮਨਮਰਜ਼ੀ ਨਹੀਂ ਚੱਲ ਸਕਦੀ, ਦੇਸ਼ਵਾਸੀ ਬਹੁਤ ਸਮਝਦਾਰ ਹਨ ਤੇ ਸਭ ਜਾਣਦੇ ਹਨ। ਸ੍ਰੀ ਯਾਦਵ ਨੇ ਕਿਹਾ ਕਿ ਉਹ ਸ੍ਰੀ ਮੋਦੀ ਨੂੰ ਸਾਵਧਾਨ ਕਰਨਾ ਚਾਹੁੰਦੇ ਹਨ ਕਿ ਉਹ ਆਪਣੀਆਂ ਨੀਤੀਆਂ ਬਦਲ ਲੈਣ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


