ਪੁਨੀਤ ਬਾਵਾ, ਲੁਧਿਆਣਾ

ਸਥਾਨਕ ਰੈਡੀਸਨ ਹੋਟਲ ਵਿਖੇ ਸਨਅਤਕਾਰ ਸਰਕਾਰ ਮਿਲਣੀ ਦੌਰਾਨ ਕਾਰੋਬਾਰੀਆਂ ਨੇ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪਹਿਲਕਦਮੀਆਂ ਪ੍ਰਤੀ ਹਾਂ-ਪੱਖੀ ਹੁੰਗਾਰਾ ਭਰਿਆ। ਕਾਰੋਬਾਰੀਆਂ ਨੇ ਮਾਨ ਸਰਕਾਰ ਵੱਲੋਂ ਹੁਣ ਕਾਰੋਬਾਰੀਆਂ ਤੇ ਉਦਯੋਗ ਦੀ ਤਰੱਕੀ ਲਈ ਲਏ ਫੈਸਲਿਆਂ ਸ਼ਲਾਘਾ ਕੀਤੀ।

ਓਸਵਾਲ ਗਰੁੱਪ ਦੇ ਮਾਲਕ ਕਮਲ ਓਸਵਾਲ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਵਿਚ ਅਜਿਹੀ ਨਿਰਣਾਇਕ ਸਰਕਾਰ ਕਦੇ ਨਹੀਂ ਦੇਖੀ ਜਿਸਨੇ ਉਦਯੋਗ ਦੀਆਂ ਸ਼ਕਿਾਇਤਾਂ ਨੂੰ ਇੰਨੀ ਤੇਜ਼ੀ ਨਾਲ ਹੱਲ ਕੀਤਾ ਹੋਵੇ। ਉਨਾਂ੍ਹ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਪੰਜਾਬ ਵਿੱਚ ਉਦਯੋਗ ਪੱਖੀ ਮਾਹੌਲ ਸਿਰਜ ਕੇ ਕ੍ਰਾਂਤੀਕਾਰੀ ਕਦਮ ਚੁੱਕ ਰਹੀ ਹੈ, ਜਿਸ ਦੇ ਨਤੀਜੇ ਜਲਦ ਹੀ ਜ਼ਮੀਨੀ ਪੱਧਰ ‘ਤੇ ਵੀ ਨਜ਼ਰ ਆਉਣਗੇ।

ਵਰਧਮਾਨ ਗਰੁੱਪ ਦੇ ਸਚਿਤ ਜੈਨ ਨੇ ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਲਏ ਗਏ ਫੈਸਲਿਆਂ ਦੀ ਸ਼ਲਾਘਾ ਕੀਤੀ। ਉਨਾਂ੍ਹ ਸਰਕਾਰ ਨੂੰ ਫੋਕਲ ਪੁਆਇੰਟਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਵੀ ਅਪੀਲ ਕੀਤੀ।

ਹੀਰੋ ਗਰੁੱਪ ਦੇ ਅਦਿੱਤਿਆ ਮੁੰਜਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਨਿਵੇਕਲੇ ਕਦਮ ਆਮ ਲੋਕਾਂ ਦੇ ਨਾਲ-ਨਾਲ ਸੂਬੇ ਦੇ ਸਨਅਤਕਾਰਾਂ ਦਾ ਭਰੋਸਾ ਵਧਾ ਰਹੇ ਹਨ।

ਗੰਗਾ ਐਕਰੋਵੂਲਜ਼ ਲਿਮਟਿਡ ਦੇ ਮਾਲਕ ਅਮਿਤ ਥਾਪਰ ਨੇ ਇਨਵੈਸਟ ਪੰਜਾਬ ਪੋਰਟਲ ਰਾਹੀਂ ਸੂਬੇ ਵਿੱਚ ਉਦਯੋਗਾਂ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਵਾਸਤੇ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਹੁਣ ਸਨਅਤਕਾਰਾਂ ਨੂੰ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਆਨਲਾਈਨ ਮਿਲ ਰਹੀਆਂ ਹਨ ਅਤੇ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਲੋੜ ਨਹੀਂ ਹੈ।

ਲੁਧਿਆਣਾ ਦੇ ਸਨਅਤਕਾਰ ਇਕਬਾਲ ਸਿੰਘ ਨੇ ਕਿਹਾ ਕਿ ਉਨਾਂ੍ਹ ਨੂੰ ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਤੋਂ ਨੋ ਕਲੀਅਰੈਂਸ ਸਰਟੀਫਿਕੇਟ (ਐਨ.ਓ.ਸੀ.) ਲੈਣ ਵਿੱਚ ਕਾਫੀ ਪੇ੍ਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨਾਂ੍ਹ ਦੱਸਿਆ ਕਿ ਉਨਾਂ੍ਹ ਨੇ ਇਸ ਸਬੰਧੀ ਪੰਜਾਬ ਸਰਕਾਰ ਦੇ ਵਟਸਐਪ ਨੰਬਰ ‘ਤੇ ਸ਼ਕਿਾਇਤ ਦਰਜ ਕਰਵਾਈ ਸੀ, ਜਿਸ ‘ਤੇ ਕਾਰਵਾਈ ਕਰਦਿਆਂ ਇਕ ਦਿਨ ‘ਚ ਹੀ ਇਸ ਮਾਮਲੇ ਨੂੰ ਹੱਲ ਕਰ ਦਿੱਤਾ ਗਿਆ ਅਤੇ ਉਨਾਂ੍ਹ ਨੂੰ ਐਤਵਾਰ ਦੇ ਦਿਨ ਐਨ.ਓ.ਸੀ. ਜਾਰੀ ਕਰ ਦਿੱਤਾ ਗਿਆ। ਉਨਾਂ੍ਹ ਕਿਹਾ ਕਿ ਪੰਜਾਬ ਵਿੱਚ ਉਦਯੋਗ ਪੱਖੀ ਮਾਹੌਲ ਅਤੇ ਬਦਲਾਅ ਸਾਫ਼ ਨਜ਼ਰ ਆ ਰਿਹਾ ਹੈ ਜਿਸ ਲਈ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਧੰਨਵਾਦੀ ਹਨ।

ਜੀਵਨ ਨਗਰ ਦੇ ਸਨਅਤਕਾਰ ਈਸ਼ਵਰ ਸਿੰਘ ਨੇ ਦੱਸਿਆ ਕਿ ਉਨਾਂ੍ਹ ਨੇ ਪੋਰਟਲ ਰਾਹੀਂ ਮੁੱਖ ਮੰਤਰੀ ਨੂੰ ਫੋਕਲ ਪੁਆਇੰਟ ਦੀਆਂ ਖਸਤਾਹਾਲ ਸੜਕਾਂ ਸਬੰਧੀ ਸ਼ਕਿਾਇਤ ਦਰਜ ਕਰਵਾਈ ਸੀ। ਇਸ ਸਮੱਸਿਆ ਦਾ ਸਿਰਫ਼ 24 ਘੰਟਿਆਂ ਵਿੱਚ ਹੱਲ ਕੀਤਾ ਗਿਆ ਅਤੇ ਉਦਯੋਗਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ 63 ਕਰੋੜ ਰੁਪਏ ਦੀ ਲਾਗਤ ਨਾਲ ਸਮੁੱਚੇ ਖੇਤਰ ਵਿੱਚ ਨਵੀਆਂ ਸੜਕਾਂ ਬਣਾਈਆਂ ਜਾ ਰਹੀਆਂ ਹਨ।

ਸਨਅਤਕਾਰ ਰੌਸ਼ਨ ਸਚਦੇਵਾ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਵਿਚ ਸਨਅਤਾਂ ਨੂੰ ਜਾਣ ਵਾਲੀਆਂ ਸੜਕਾਂ ਦੀ ਹਾਲਤ ਖ਼ਸਤਾ ਸੀ। ਉਨਾਂ੍ਹ ਕਿਹਾ ਕਿ ਉਨਾਂ੍ਹ ਨੇ ਇਨਵੈਸਟ ਪੰਜਾਬ ਪੋਰਟਲ ਰਾਹੀਂ ਸਰਕਾਰ ਨੂੰ ਸ਼ਕਿਾਇਤ ਭੇਜੀ ਸੀ ਅਤੇ ਇਸ ਦਾ ਤੁਰੰਤ ਨੋਟਿਸ ਲੈਂਦਿਆਂ ਸੂਬਾ ਸਰਕਾਰ ਨੇ 8.7 ਕਰੋੜ ਰੁਪਏ ਦੀ ਲਾਗਤ ਨਾਲ ਸਾਰੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਹੈ।ਸਨਅਤਕਾਰ ਮਨਜੀਤ ਸਿੰਘ ਸੰਧੂ ਨੇ ਦੱਸਿਆ ਕਿ ਉਨਾਂ੍ਹ ਦੇ ਇਲਾਕੇ ਵਿੱਚ ਫੈਕਟਰੀਆਂ ਦੇ ਉਪਰੋਂ ਲੰਘਦੀ 11 ਕੇਵੀ ਹਾਈ ਵੋਲਟੇਜ ਲਾਈਨ ਟੁੱਟ ਗਈ ਸੀ ਜਿਸ ਕਰਕੇ ਕੰਮ ਦਾ ਭਾਰੀ ਨੁਕਸਾਨ ਹੋ ਰਿਹਾ ਸੀ, ਪਰ ਇਨਵੈਸਟ ਪੰਜਾਬ ਪੋਰਟਲ ‘ਤੇ ਆਪਣੀ ਸਮੱਸਿਆ ਦੱਸਣ ਤੋਂ ਬਾਅਦ ਇਹ ਕੰਮ ਕੁਝ ਦਿਨਾਂ ‘ਚ ਹੀ ਹੋ ਗਿਆ, ਜਿਸ ਲਈ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧੰਨਵਾਦੀ ਹਨ।

ਹਰੇ ਸਟੈਂਪ ਪੇਪਰ ਦੀ ਵਰਤੋਂ ਕਰਨ ਵਾਲੇ ਵਪਾਰੀ ਸੌਰਵ ਬਾਂਸਲ ਨੇ ਦੱਸਿਆ ਕਿ ਉਨਾਂ੍ਹ ਨੇ ਆਪਣੀ ਸਨਅਤੀ ਯੂਨਿਟ ਸਥਾਪਤ ਕਰਨ ਲਈ ਜ਼ਮੀਨ ਖਰੀਦੀ ਸੀ, ਜਿਸ ਤੋਂ ਬਾਅਦ ਉਨਾਂ੍ਹ ਨੇ ਹਰੀ ਮੋਹਰ ਖਰੀਦੀ ਅਤੇ ਮਹਿਜ਼ 15 ਦਿਨਾਂ ਦੇ ਅੰਦਰ-ਅੰਦਰ ਉਨਾਂ੍ਹ ਨੂੰ ਜ਼ਮੀਨ ਸਬੰਧੀ ਸਾਰੀਆਂ ਲੋੜੀਂਦੀਆਂ ਮਨਜ਼ੂਰੀਆਂ ਮਿਲ ਗਈਆਂ। ਉਨਾਂ੍ਹ ਹੋਰ ਉਦਯੋਗਾਂ ਨੂੰ ਵੀ ਇਸ ਗ੍ਰੀਨ ਸਟੈਂਪ ਪੇਪਰ ਸਕੀਮ ਦੀ ਵਰਤੋਂ ਕਰਨ ਦੀ ਅਪੀਲ ਕੀਤੀ।

ਲੁਧਿਆਣਾ ਵਿਚ ਨਵੀਂ ਸਨਅਤੀ ਇਕਾਈ ਸਥਾਪਤ ਕਰਨ ਵਾਲੇ ਸਨਅਤਕਾਰ ਜਸਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਿਰਫ਼ ਦੋ ਹਫ਼ਤਿਆਂ ਵਿਚ ਹੀ ਆਪਣੇ ਨਵੇਂ ਯੂਨਿਟ ਲਈ ਸਬੰਧਤ ਵਿਭਾਗਾਂ ਤੋਂ ਮਨਜ਼ੂਰੀ ਮਿਲ ਗਈ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਮੁੱਖ ਮੰਤਰੀ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਦੀ ਨੀਅਤ ਇਮਾਨਦਾਰ ਅਤੇ ਹਾਂ-ਪੱਖੀ ਹੈ ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪ੍ਰਸ਼ੰਸ਼ਾ ਦੇ ਹੱਕਦਾਰ ਹਨ।

ਲੀਪ ਇੰਡੀਆ ਫੂਡ ਲੌਜਿਸਟਿਕਸ ਦੇ ਮਾਲਕ ਵਿਕਾਸ ਜਾਵੇਰੀ ਨੇ ਕਿਹਾ ਕਿ ਉਨਾਂ੍ਹ ਨੇ ਲੁਧਿਆਣਾ ਵਿੱਚ ਆਪਣੇ ਵੇਅਰਹਾਊਸ ਕਾਰੋਬਾਰ ਲਈ ਕੰਮਕਾਜ ਬਾਰੇ ਸਹਿਮਤੀ ਲਈ ਅੌਨਲਾਈਨ ਅਪਲਾਈ ਕੀਤਾ ਸੀ ਅਤੇ ਉਨਾਂ੍ਹ ਨੂੰ ਇਸ ਗੱਲ ‘ਤੇ ਬੇਹੱਦ ਤਸੱਲੀ ਹੋਈ ਕਿ ਉਨਾਂ੍ਹ ਨੂੰ ਸਿਰਫ਼ 10 ਦਿਨਾਂ ਵਿੱਚ ਸਾਰੀਆਂ ਪ੍ਰਵਾਨਗੀਆਂ ਮਿਲ ਗਈਆਂ। ਉਨਾਂ੍ਹ ਕਿਹਾ ਕਿ ਇਹ ਸ਼ਲਾਘਾਯੋਗ ਕੰਮ ਹੈ ਅਤੇ ਹੋਰ ਯੂਨਿਟ ਸਥਾਪਤ ਕਰਨ ਸਬੰਧੀ ਉਦਯੋਗਪਤੀਆਂ ਦਾ ਭਰੋਸਾ ਵਧਾਉਂਦਾ ਹੈ। ਉਨਾਂ੍ਹ ਕਿਹਾ ਕਿ ਉਹ ਪੰਜਾਬ ਵਿੱਚ ਦੇਸ਼ ਦਾ ਸਭ ਤੋਂ ਵੱਡਾ ਫੂਡ ਸਟੋਰ ਪੋ੍ਜੈਕਟ ਸਥਾਪਤ ਕਰਨ ਜਾ ਰਹੇ ਹਨ।

ਸੀਸੂ ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਨੇ ਸਨਅਤਕਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ ਅਤੇ ਸਰਕਾਰ ਵੱਲੋਂ ਪੰਜਾਬ ਅੰਦਰ ਉਦਯੋਗ ਪੱਖੀ ਮਾਹੌਲ ਸਿਰਜਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕੀਤੀ।

ਫਿਕੋ ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਨੇ ਕਾਰਖਾਨੇਦਾਰਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਮੱਸਿਆਵਾਂ ਦੀ ਜਾਣਕਾਰੀ ਦਿੱਤੀ। ਉਨਾਂ੍ਹ ਨੇ ਸਮਾਂ ਬੱਧ ਤਰੀਕੇ ਨਾਲ ਕਾਰਖਾਨੇਦਾਰਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਵਾਰ-ਵਾਰ ਸਨਅਤਕਾਰ ਆਹੁੂਜਾ ਦਾ ਨਾਮ ਲਿਆ

ਸਨਅਤਕਾਰ ਸਰਕਾਰ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਭਾਸ਼ਣ ਵਿਚ ਚੈਂਬਰ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ ਦੇ ਪ੍ਰਧਾਨ ਤੇ ਨਿਊ ਸਵੈਨ ਸਮੂਹ ਦੇ ਸੀਐੱਮਡੀ ਉਪਕਾਰ ਸਿੰਘ ਆਹੂਜਾ ਦਾ ਵਾਰ-ਵਾਰ ਨਾਮ ਲਿਆ। ਉਨ੍ਹਾਂ ਨੇ ਆਹੂਜਾ ਵੱਲੋਂ ਸਨਅਤਕਾਰਾਂ ਦੀਆਂ ਸਮੱਸਿਆਵਾਂ ਬਾਰੇ ਵਾਰ-ਵਾਰ ਜਾਣਕਾਰੀ ਦੇਣ ਅਤੇ ਜਰਮਨੀ ਦੇ ਦੌਰੇ ਦੌਰਾਨ ਵੇਖੀ ਪ੍ਰਦਰਸ਼ਨੀ ਤੇ ਪ੍ਰਦਰਸ਼ਨੀ ਕੇਂਦਰ ਦੀਆਂ ਯਾਦਾਂ ਨੂੰ ਸਾਂਝਾ।