ਸਟਾਫ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਸਮਾਜ ਦੇ ਭਲੇ ਅਤੇ ਵਿਕਾਸ ਨੂੰ ਸਮਰਪਿਤ ਪ੍ਰਮੁੱਖ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਟੀਮ ਦੇ ਸੰਸਥਾਪਕ ਮੈਂਬਰ ਚੰਦ ਸਿੰਘ ਲੱਧੂਵਾਲਾ ਦੇ ਸਤਿਕਾਰਯੋਗ ਪਿਤਾ ਸੁਦਾਗਰ ਸਿੰਘ ਲੱਧੂਵਾਲਾ (83) ਅਕਾਲ ਚਲਾਣਾ ਕਰ ਗਏ ਹਨ। ਬੇਹੱਦ ਮਿਹਨਤੀ ਅਤੇ ਮਿਲਣਸਾਰ ਵਿਅਕਤੀ ਵਜੋਂ ਵਿਚਰਨ ਵਾਲੇ ਸਵ. ਸੁਦਾਗਰ ਸਿੰਘ ਇਲਾਕੇ ਵਿਚ ਬੇਹੱਦ ਮਾਣ ਸਤਿਕਾਰ ਵਾਲਾ ਰੁਤਬਾ ਰੱਖਦੇ ਸਨ। ਉਨਾਂ੍ਹ ਦੀ ਮੌਤ ‘ਤੇ ਮੁਕਤਸਰ ਵਿਕਾਸ ਮਿਸ਼ਨ ਦੇ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ, ਚੇਅਰਮੈਨ ਇੰਜ. ਅਸ਼ੋਕ ਕੁਮਾਰ ਭਾਰਤੀ, ਚੀਫ਼ ਪੈਟਰਨ ਇੰਸਪੈਕਟਰ ਜਗਸੀਰ ਸਿੰਘ ਸੀਨੀਅਰ ਮੀਤ ਪ੍ਰਧਾਨ ਨਿਰੰਜਣ ਸਿੰਘ ਰੱਖਰਾ, ਡਾ. ਸੁਰਿੰਦਰ ਗਿਰਧਰ, ਗੁਰਪਾਲ ਪਾਲੀ, ਜਗਦੀਸ਼ ਧਵਾਲ ਤੇ ਡਾ. ਜਸਵਿੰਦਰ ਸਿੰਘ ਸਮੇਤ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਵ. ਸੁਦਾਗਰ ਸਿੰਘ ਨਮਿਤ ਅੰਤਿਮ ਅਰਦਾਸ ਅਤੇ ਪਾਠ ਦਾ ਭੋਗ 22 ਸਤੰਬਰ ਦਿਨ ਸ਼ੁੱਕਰਵਾਰ ਨੂੰ ਦੁਪਹਿਰ ਦੇ 12:00 ਤੋਂ 1:00 ਵਜੇ ਤੱਕ ਉਨਾਂ੍ਹ ਦੇ ਜੱਦੀ ਪਿੰਡ ਲੱਧੂਵਾਲਾ ਉਤਾੜ ਵਿਖੇ ਪਵੇਗਾ।
ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ
ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ


