ਸਟਾਫ ਰਿਪੋਰਟਰ, ਫਿਰੋਜ਼ਪੁਰ : ਸਿਹਤ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੇ ਮੰਤਵ ਨਾਲ ਸਥਾਨਕ ਸੀਐੱਚਸੀ ਮਮਦੋਟ ਵਿਖੇ ‘ਆਯੂਸ਼ਮਾਨ ਭਵ’ ਮੁਹਿੰਮ ਤਹਿਤ 17 ਤੋਂ 2 ਅਕਤੂਬਰ ਤਕ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਪੋ੍ਗਰਾਮ ਦੀ ਅਗਵਾਈ ਕਰਦਿਆਂ ਡਾ. ਰੇਖਾ ਭੱਟੀ ਐੱਸਐੱਮਓ ਮਮਦੋਟ ਤੇ ਅੰਕੁਸ਼ ਭੰਡਾਰੀ ਬੀਈਈ ਨੇ ਕਿਹਾ ਹੁਣ ਲਗਾਤਾਰ ਸਿਹਤ ਜਾਗਰੂਕਤਾ ਲਿਆਉਣ ਲਈ ਵੱਖ-ਵੱਖ ਪੋ੍ਗਰਾਮ ਉਲੀਕੇ ਜਾਣਗੇ। ਉਨਾਂ੍ਹ ਕਿਹਾ ਕਿ ਆਯੂਸ਼ਮਾਨ ਸਕੀਮ ਤਹਿਤ ਹਰ ਯੋਗ ਲਾਭਪਾਤਰੀ ਨੂੰ ਕਵਰ ਕਰਨ ਲਈ ਨਵੇਂ ਕਾਰਡ ਬਣਾਉਣ ਸਬੰਧੀ 17 ਸਤੰਬਰ ਨੂੰ ਕੈਪਾਂ ਦਾ ਆਯੋਜਨ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਿਹਤ ਸੰਸਥਾਵਾਂ ਵਿਖ ਖੂਨ ਦਾਨ ਕੈਂਪ ਵੀ ਲਗਾਏ ਜਾਣਗੇ ਅਤੇ ਨਾਲ ਹੀ ਅੰਗਦਾਨ ਨੂੰ ਉਤਸਾਹਿਤ ਕਰਨ ਸਬੰਧੀ ਸਹੁੰ ਚੁੱਕ ਸਮਾਗਮ ਵੀ ਆਯੋਜਿਤ ਕੀਤੇ ਜਾਣਗੇ। ਉਨਾਂ੍ਹ ਦੱਸਿਆ ਕਿ ਸਾਫ ਸਫਾਈ ਦੇ ਮਹੱਤਵ ਨੂੰ ਹੁਲਾਰਾ ਦੇਣ ਲਈ ਸਵੱਛਤਾ ਅਭਿਆਨ ਵੀ ਸਿਹਤ ਸੰਸਥਾਵਾਂ ਵਿਖੇ ਚਲਾਏ ਜਾਣਗੇ ਅਤੇ ਇਹ ਪੋ੍ਗਰਾਮ 2 ਅਕਤੂਬਰ ਨੂੰ ਗ੍ਰਾਮ ਸਭਾ ਦੇ ਇਜਲਾਸ ਕਾਰਵਾਏ ਜਾਣਗੇ। ਇਸ ਪੋ੍ਗਰਾਮ ਤਹਿਤ ਪਹਿਲੇ ਹਫਤੇ ਨੋਨ ਗੈਰ ਸੰਚਾਰੀ ਰੋਗ ਕਮਿਊਨੀਕੇਬਲ ਡਿਸੀਜ਼ ਸਬੰਧੀ ਜਾਗਰੂਕਤਾ ਫੈਲਾਈ ਜਾਵੇਗੀ, ਜਦਕਿ ਦੂਸਰੇ ਹਫ਼ਤੇ ਕਮਿਊਨੀਕੇਬਲ ਡਿਸੀਜ਼ ਅਤੇ ਤੀਸਰੇ ਹਫ਼ਤੇ ਜੱਚਾ ਬੱਚਾ ਸਿਹਤ ਸੰਭਾਲ ਬਾਰੇ ਜਾਗਰੂਕਤਾ ਪੋ੍ਗਰਾਮ ਹੋਣਗੇ। ਉਨਾਂ੍ਹ ਕਿਹਾ ਕਿ ਇਸ ਪੋ੍ਗਰਾਮ ਵਿੱਚ ਸਾਰੇ ਸਿਹਤ ਕਾਮੇ, ਆਂਗਨਵਾੜੀ ਸੈਂਟਰ ਅਤੇ ਪੇਂਡੂ ਵਿਕਾਸ ਦੇ ਕਾਮੇ ਜਾਗਰੂਕਤਾ ਫੈਲਾਉਣ ਲਈ ਲਗਾਤਾਰ ਪੋ੍ਗਰਾਮ ਉਲੀਕਣਗੇੇ। ਉਨਾਂ੍ਹ ਦੱਸਿਆ ਕਿ ਸਵੱਛ ਭਾਰਤ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ ਇਸ ਮੌਕੇ ਅਮਰਜੀਤ ਮ.ਪ.ਹ.ਵ (ਮੇਲ) ਤੇ ਸਮੂਹ ਸੀਐੱਚਓ ਹਾਜ਼ਰ ਸਨ।