ਪੱਤਰ ਪੇ੍ਰਰਕ, ਖੇਮਕਰਨ : ਪਿੰਡ ਰੱਤੋਕੇ ਵਿਖੇ ਘਰੇਲੂ ਕੰਮ ਲਈ ਜਾ ਰਹੇ ਲੜਕੇ ‘ਤੇ ਕਥਿਤ ਤੌਰ ‘ਤੇ ਹਮਲਾ ਕਰਕੇ ਗੰਭੀਰ ਸੱਟਾਂ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਖੇਮਕਰਨ ਦੀ ਪੁਲਿਸ ਨੇ ਇਸ ਸਬੰਧੀ ਅੌਰਤ ਸਣੇ ਪੰਜ ਲੋਕਾਂ ਖਿਲਾਫ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜਦਕਿ ਜ਼ਖਮੀ ਨੂੰ ਪੱਟੀ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।

ਅਕਾਸ਼ਦੀਪ ਸਿੰਘ ਪੁੱਤਰ ਸਲਵਿੰਦਰ ਸਿੰਘ ਵਾਸੀ ਰੱਤੋਕੇ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਘਰੇਲੂ ਕੰਮ ਲਈ ਸਵੇਰੇ 10 ਵਜੇ ਘਰੋਂ ਨਿਕਲਿਆ ਅਤੇ ਚੌਕ ਵਿਚ ਗਿਆ ਤਾਂ ਸਾਹਮਣੇ ਤੋਂ ਜਗਰੂਪ ਸਿੰਘ, ਰਣਜੀਤ ਸਿੰਘ ਪੁੱਤਰ ਬਗੀਚਾ ਸਿੰਘ, ਗੁਰਨਾਮ ਸਿੰਘ ਪੁੱਤਰ ਅਮਰੀਕ ਸਿੰਘ, ਜੱਗਾ ਸਿੰਘ ਪੁੱਤਰ ਬਿੰਦਾ ਸਿੰਘ ਅਤੇ ਬਲਵਿੰਦਰ ਕੌਰ ਪਤਨੀ ਬਗੀਚਾ ਸਿੰਘ ਹਥਿਆਰਾਂ ਨਾਲ ਲੈਸ ਹੋ ਕੇ ਆਏ ਅਤੇ ਉਸ ‘ਤੇ ਹਮਲਾ ਕਰ ਦਿੱਤਾ ਤੇ ਸੱਟਾਂ ਮਾਰ ਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ, ਜਿਸ ਨੂੰ ਪੱਟੀ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਮੌਕੇ ‘ਤੇ ਪੁੱਜੇ ਏਐੱਸਆਈ ਸਾਹਿਬ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਵਿਚ ਦੱਸੇ ਲੋਕਾਂ ਨੂੰ ਨਾਮਜ਼ਦ ਕਰ ਲਿਆ ਗਿਆ ਹੈ। ਜਿਨਾਂ੍ਹ ਦੀ ਗਿ੍ਫਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।