ਮਨਪ੍ਰਰੀਤ ਸਿੰਘ ਮੱਲੇਆਣਾ, ਨਿਹਾਲ ਸਿੰਘ ਵਾਲਾ : ਜ਼ਿਲ੍ਹਾ ਚੋਣ ਅਫ਼ਸਰ ਮੋਗਾ ਦੀ ਸਰਪ੍ਰਸਤੀ ਹੇਠ ਚੋਣਕਾਰ ਰਜਿਸ਼ਟੇ੍ਸ਼ਨ ਅਫਸਰ ਕਮ ਐੱਸਡੀਐੱਮ ਨਿਹਾਲ ਸਿੰਘ ਵਾਲਾ ਅਤੇ ਨੋਡਲ ਅਫਸਰ (ਸਵੀਪ ਐਕਟੀਵਿਟੀ) ਨਿਹਾਲ ਸਿੰਘ ਵਾਲਾ ਕੁਲਵਿੰਦਰ ਸਿੰਘ ਦੀਨਾ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਾਮਵਰ ਸਿੱਖਿਆ ਸੰਸਥਾ ਪੀਯੂਸੀਸੀ ਕਾਲਜ ਪੱਤੋ ਹੀਰਾ ਸਿੰਘ ਵਿਖੇ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਪਿੰ੍ਸੀਪਲ ਡਾ. ਆਰਤੀ ਪੁਰੀ ਦੀ ਅਗਵਾਈ ਹੇਠ ਸਵੀਪ ਮੁਹਿੰਮ ਤਹਿਤ ਇਲੈਕਟਰੋਲ ਲਿਟਰੇਸੀ ਕਲੱਬ ਦੇ ਹੋਏ ਇਨਾਂ੍ਹ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਵੱਧ-ਚੜ੍ਹਕੇ ਸਮਹੂਲੀਅਤ ਕੀਤੀ। ਇਸ ਮੌਕੇ ਨੋਡਲ ਅਫਸਰ ਨਿਰਮਲਜੀਤ ਕੌਰ ਨੇ ਕਿਹਾ ਕਿ ਸਵੀਪ ਮੁਹਿੰਮ ਤਹਿਤ ਵੱਖ-ਵੱਖ ਸਲੋਗਨ ਰਾਈਟਿੰਗ ਮੁਕਾਬਲਿਆਂ ਰਾਹੀ ਵਿਦਿਆਰਥੀਆਂ ਨੂੰ ਵੋਟ ਦੀ ਮਹੁੱਤਤਾ ਸਬੰਧੀ ਜਾਣੂੰ ਕਰਵਾਇਆ ਜਾ ਰਿਹਾ ਹੈ। ਉਨਾਂ੍ਹ ਕਿਹਾ ਕਿ ਵੋਟ ਦਾ ਅਧਿਕਾਰ ਲੋਕਤੰਤਰੀ ਸਿਸਟਮ ਦਾ ਅਧਾਰ ਹੈ। ਜਿਸ ਪ੍ਰਤੀ ਦੇਸ਼ ਦੇ ਹਰ ਨਾਗਰਿਕ ਨੂੰ ਸੁਚੇਤ ਹੋਣਾ ਚਾਹੀਦਾ ਹੈ। ਇਨਾਂ੍ਹ ਮੁਕਾਬਲਿਆਂ ਵਿਚ ਪਹਿਲਾ ਸਥਾਨ ਨਵਰੀਤ ਕੌਰ, ਦੂਸਰਾ ਸਥਾਨ ਸੁਖਦੀਪ ਕੌਰ, ਅਨੀਸ਼ਾ ਕੌਰ ਅਤੇ ਤੀਸਰਾ ਸਥਾਨ ਐਸ਼ਵਿਨ ਕੌਰ ਨੇ ਪ੍ਰਰਾਪਤ ਕੀਤਾ। ਇਸ ਮੌਕੇ ਡਾ. ਆਰਤੀ ਪੁਰੀ ਅਤੇ ਸੂਮੂਹ ਸਟਾਫ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।