ਹੈਪੀ ਬਰਾੜ, ਫਰੀਦਕੋਟ : ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਵਿਖੇ ਸਰਜਰੀ ਵਾਰਡ ਦਾ ਉਦਘਾਟਨ ਕਰਦਿਆਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਉਹਨਾਂ ਦੇ ਘਰਾਂ ਦੇ ਨੇੜੇ ਹੀ ਪ੍ਰਬੰਧ ਕਰ ਰਹੀ ਹੈ। ਉਨਾਂ੍ਹ ਕਿਹਾ ਹੈ ਕਿ ਫਰੀਦਕੋਟ ਦੇ ਸਿਵਲ ਹਸਪਤਾਲ ਵਿੱਚ 10 ਕਰੋੜ ਦੀ ਲਾਗਤ ਨਾਲ ਨਿਰਮਾਣ ਕਾਰਜ ਚੱਲ ਰਹੇ ਹਨ ਅਤੇ ਉਨਾਂ੍ਹ ਵੱਲੋਂ ਵੀ 20 ਲੱਖ ਰੁਪਏ ਦੀ ਹੋਰ ਰਾਸ਼ੀ ਦਿੱਤੀ ਜਾਵੇਗੀ ਜਿਸ ਨਾਲ ਬਾਕੀ ਰਹਿੰਦੇ ਕੰਮ ਵੀ ਕੰਮ ਵੀ ਪੂਰੇ ਹੋ ਸਕਣ।

ਇਸ ਮੌਕੇ ਸਿਵਲ ਸਰਜਨ ਫਰੀਦਕੋਟ ਡਾ. ਅਨਿਲ ਗੋਇਲ ਨੇ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਡਾਇਆਲਸਿਸ ਯੂਨਿਟ, ਬਲੱਡ ਬੈਂਕ,ਜਲਦੀ ਸ਼ੁਰੂ ਕਰ ਦਿੱਤੇ ਜਾਣਗੇ। ਇਸ ਤੋਂ ਪਹਿਲਾਂ ਮਰੀਜ਼ਾਂ ਨੂੰ ਪ੍ਰਰਾਈਵੇਟ ਹਸਪਤਾਲਾਂ ਵਿੱਚ ਜਾਣਾ ਪੈਂਦਾ ਹੈ ,ਜਿੱਥੇ ਕਿ ਬਹੁਤ ਜ਼ਿਆਦਾ ਖਰਚ ਆਉਂਦਾ ਹੈ।ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਹੈ ਕਿ ਲੋਕਾਂ ਨੂੰ ਵਧੀਆ ਚੰਗੀਆਂ ਸਿਹਤ ਸੇਵਾਵਾਂ ਦੇਣ ਲਈ ਜਿੰਨੇ ਪੈਸਿਆਂ ਦੀ ਵੀ ਲੋੜ ਹੋਵੇਗੀ ਉਹਨਾਂ ਵੱਲੋਂ ਲਿਆ ਕੇ ਦਿੱਤੇ ਜਾਣਗੇ। ਉਨਾਂ੍ਹ ਕਿਹਾ ਹੈ ਕਿ ਹਸਪਤਾਲ ਅੰਦਰ ਇਲਾਜ਼ ਕਰਵਾਉਣ ਲਈ ਦਾਖ਼ਲ ਮਰੀਜਾਂ ਵੱਲੋਂ ਉਹਨਾਂ ਨੂੰ ਗਰਮੀ ਜਿਆਦਾ ਹੋਣ ਕਰਕੇ ਏਅਰ ਕੰਡੀਸ਼ਨ ਦੀ ਮੰਗ ਕੀਤੀ ਗਈ ਹੈ ਅਤੇ ਉਹ ਜਲਦੀ ਆਪਣੇ ਅਖਤਿਆਰੀ ਕੋਟੇ ਵਿਚੋਂ ਏ.ਸੀ ਲਗਾ ਕੇ ਦੇਣਗੇ। ਉਨਾਂ੍ਹ ਸਿਵਲ ਹਸਪਤਾਲ ਦੇ ਸਟਾਫ ਦੀ ਹੌਂਸਲਾ ਅਫਜ਼ਾਈ ਕਰਦਿਆਂ ਕਿਹਾ ਹੈ ਕਿ ਉਹ ਇਲਾਜ਼ ਕਰਵਾਉਣ ਆਉਣ ਵਾਲੇ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਆਉਣ ਦੇਣ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਰਕਾਰ ਹੈ। ਉਨਾਂ੍ਹ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਵਧੀਆਂ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਸ ਲਈ ਸਮੇਂ ਸਮੇਂ ਤੇ ਸਰਕਾਰੀ ਹਸਪਤਾਲਾਂ ਨੂੰ ਅਪਗੇ੍ਡ ਕਰਨ ਲਈ ਕੰਮ ਕਰਵਾਏ ਜਾ ਰਹੇ ਹਨ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਅਮਨਦੀਪ ਸਿੰਘ ਬਾਬਾ, ਚੇਅਰਮੈਨ ਗੁਰਤੇਜ ਸਿੰਘ ਖੋਸਾ,ਗੁਰਜੰਟ ਸਿੰਘ ਚੀਮਾ ਸਿਵਲ ਸਰਜਨ ਡਾ. ਅਨਿਲ ਗੋਇਲ, ਐਸ.ਐਮ.ਓ ਡਾ. ਚੰਦਰ ਸ਼ੇਖਰ,ਡਾ: ਪਰਮਜੀਤ ਸਿੰਘ ਬਰਾੜ, ਡਾ. ਗੁਰਪ੍ਰਰੀਤ ਸਿੰਘ ਐਸ.ਐਮ.ਓ ਮੋਬਾਇਲ ਯੂਨਿਟ, ਡਾ. ਵਿਸ਼ਵਦੀਪ ਸਿੰਘ ਹਾਜ਼ਰ ਸਨ।