ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ

ਸੰਸਥਾ ਪ੍ਰਧਾਨ ਭੋਲਾ ਸਿੰਘ ਵਿਰਕ ਦੀ ਰਹਿਨੁਮਾਈ ਤੇ ਕਾਲਜ ਪਿੰ੍ਸੀਪਲ ਮਨਦੀਪ ਕੌਰ ਦੀ ਦਿਸ਼ਾ ਨਿਰਦੇਸ਼ਾਂ ਹੇਠ ਗੁਰੂ ਗੋਬਿੰਦ ਸਿੰਘ ਕਾਲਜ, ਸੰਘੇੜਾ ਵਿਖੇ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ ਵਿਰੋਧੀ ਪੋ੍ਗਰਾਮ ਤਹਿਤ ਬਡੀ ਗਰੁੱਪ ਪੋ੍ਗਰਾਮ ਅਧੀਨ ‘ਨਸ਼ਾਮੁਕਤ ਪੰਜਾਬ ਸਬੰਧੀ ਜਾਗਰੂਕਤਾ’ ਵਿਸ਼ੇ ‘ਤੇ ਇਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ, ਜਿਸ ਦੇ ਬੁਲਾਰੇ ਪਬਲਿਕ ਐਡਮਿਨਿਸਟੇ੍ਸ਼ਨ ਵਿਭਾਗ ਦੇ ਪੋ੍. ਹਰਪ੍ਰਰੀਤ ਸਿੰਘ ਸੰਧੂ ਸਨ। ਉਨਾਂ੍ਹ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੀ ਪੜ੍ਹਾਈ ਪੂਰੀ ਲਗਨ ਤੇ ਮਿਹਨਤ ਨਾਲ ਕਰਨ ਲਈ ਪੇ੍ਰਿਆ। ਇਸ ਪਿੱਛੋਂ ਹਿਸਟਰੀ ਵਿਭਾਗ ਦੇ ਮੁਖੀ ਡਾ. ਭੁਪਿੰਦਰ ਸਿੰਘ ਤੇ ਬਡੀ ਗਰੁੱਪ ਪੋ੍ਗਰਾਮ ਦੇ ਕੋਆਰਡੀਨੇਟਰ ਡਾ. ਅਨਿਲ ਸ਼ੋਰੀ ਨੇ ਵੀ ਵਿਦਿਆਰਥੀਆਂ ਦੇ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਵਿਦਿਆਰਥੀ ਗੁਰਪ੍ਰਰੀਤ ਸਿੰਘ, ਮਨਪ੍ਰਰੀਤ ਸਿੰਘ, ਹਰਦੀਪ ਸਿੰਘ ਅਤੇ ਰਮਨਦੀਪ ਕੌਰ ਨੇ ਵੀ ਆਪਣੇ ਵਿਚਾਰ ਪ੍ਰਗਟਾਏ। ਮੰਚ ਸੰਚਾਲਨ ਦੀ ਭੂਮਿਕਾ ਵਿਦਿਆਰਥੀ ਜਸਪ੍ਰਰੀਤ ਸਿੰਘ ਨੇ ਬਾਖੂਬੀ ਨਿਭਾਈ।