ਸੁਨੀਲ ਕੁਮਾਰ ਭੱਟੀ, ਡੇਰਾਬੱਸੀ : ਸ਼ਹਿਰ ਵਿਚ ਬਣੇ ਦੁਸਹਿਰਾ ਗਰਾਊਂਡ ‘ਚੋਂ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮਾਮਲੇ ਦੀ ਤਫ਼ਤੀਸ਼ ਕਰ ਰਹੇ ਏਐੱਸਆਈ ਬਰਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਧਰਮਿੰਦਰ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਪਿੰਡ ਸਮਗੋਲੀ 13 ਸਤੰਬਰ ਨੂੰ ਆਪਣੀ ਡਿਊਟੀ ਤੋਂ ਛੁੱਟੀ ਕਰਕੇ ਆਪਣਾ ਮੋਟਰ ਸਾਈਕਲ ਨੂੰ ਪੀਬੀ 65 ਏਡੀ 9263 ਮਾਰਕਾ ਸਪਲੈਂਡਰ ਪਲੱਸ ਦੁਸਿਹਰਾ ਗਰਾਊਂਡ ਡੇਰਾਬੱਸੀ ਵਿਖੇ ਖੜਾ ਕਰਕੇ ਮਾਰਕੀਟ ‘ਚ ਸਮਾਨ ਲੈਣ ਲਈ ਚਲਾ ਗਿਆ ਸੀ। ਜਦੋਂ ਉਹ ਕੁੱਝ ਸਮੇਂ ਬਾਅਦ ਸਾਮਾਨ ਲੈ ਕੇ ਵਾਪਿਸ ਆ ਕੇ ਦੇਖਿਆ ਤਾਂ ਉਸ ਦਾ ਮੋਟਰ ਸਾਈਕਲ ਆਪਣੀ ਜਗ੍ਹਾ ਤੋਂ ਗਾਇਬ ਸੀ। ਜਿਸ ਨੂੰ ਕੋਈ ਨਾ ਮਾਲੂਮ ਵਿਅਕਤੀ ਚੋਰੀ ਕਰਕੇ ਲੈ ਗਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਜਿਸ ਦੀ ਉਸ ਨੇ ਆਪਣੇ ਤੌਰ ‘ਤੇ ਕਾਫ਼ੀ ਭਾਲ ਕੀਤੀ ਜੋ ਉਸ ਨੂੰ ਨਹੀਂ ਮਿਲੇ। ਉਸ ਨੇ ਇਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।