ਰਾਕੇਸ਼ ਗਾਂਧੀ ਜਲੰਧਰ : ਥਾਣਾ ਨੰਬਰ ਛੇ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰ ਕੇ ਉਸ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਮੁਖੀ ਇੰਸਪੈਕਟਰ ਅਜਾਇਬ ਸਿੰਘ ਨੇ ਦੱਸਿਆ ਕਿ ਥਾਣੇਦਾਰ ਕੁਲਵਿੰਦਰ ਸਿੰਘ ਨੇ ਪੁਲਿਸ ਸਮੇਤ ਗ੍ਰੀਨ ਪਾਰਕ ‘ਚ ਨਾਕਾਬੰਦੀ ਕੀਤੀ ਹੋਈ ਸੀ ਕਿ ਡੇਅਰੀਆਂ ਵੱਲੋਂ ਪੈਦਲ ਆ ਰਹੇ ਇੱਕ ਨੌਜਵਾਨ ਨੇ ਜਦੋਂ ਨਾਕਾ ਦੇਖਿਆ ਤਾਂ ਪਿਛਾਂਹ ਮੁੜ ਲੱਗਾ। ਸ਼ੱਕ ਪੈਣ ‘ਤੇ ਰੋਕ ਕੇ ਜਦੋਂ ਉਸ ਦਾ ਨਾਂ ਪੁੱਿਛਆ ਤਾਂ ਉਸ ਨੇ ਆਪਣਾ ਨਾਮ ਜਸਪਾਲ ਸਿੰਘ ਉਰਫ ਜੱਸੀ ਵਾਸੀ ਚੀਮਾ ਨਗਰ ਜਲੰਧਰ ਦੱਸਿਆ। ਜਦੋਂ ਤਲਾਸ਼ੀ ਲਈ ਗਈ ਤਾਂ ਉਸ ਦੀ ਜੇਬ ‘ਚੋਂ ਸਾਢੇ ਛੇ ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ‘ਤੇ ਉਸ ਨੂੰ ਗਿ੍ਫਤਾਰ ਕਰ ਲਿਆ ਗਿਆ। ਇੰਸਪੈਕਟਰ ਅਜਾਇਬ ਸਿੰਘ ਨੇ ਦੱਸਿਆ ਕਿ ਮੁਲਜ਼ਮ ਖਿਲਾਫ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰ ਕੇ ਉਸ ਨੂੰ ਅਦਾਲਤ ‘ਚੋਂ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਲਿਆ ਗਿਆ ਹੈ।