ਪੱਤਰ ਪੇ੍ਰਰਕ, ਮਾਨਸਾ : ਸ਼ੋ੍ਮਣੀ ਅਕਾਲੀ ਦਲ ਅੰਮਿ੍ਤਸਰ (ਫਤਿਹ) ਦੇ ਮੈਂਬਰ ਪੀਏਸੀ ਕੌਮੀ ਜਨਰਲ ਸਕੱਤਰ ਅਤੇ ਕਿਸਾਨ ਯੂਨੀਅਨ ਅੰਮਿ੍ਤਸਰ ਦੇ ਕੌਮੀ ਜਨਰਲ ਸਕੱਤਰ ਸੁਖਚੈਨ ਸਿੰਘ ਅਤਲਾ ਅਤੇ ਹੋਰਾਂ ਵੱਲੋਂ ਅੱਜ ਸਹਾਇਕ ਕਮਿਸ਼ਨਰ ਮਾਨਸਾ ਹਰਜਿਦਰ ਸਿੰਘ ਜੱਸਲ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਅਮਰੀਕਾ ਦੇ ਰਾਜਦੂਤ ਦੇ ਨਾਮ ਮੈਮੋਰੰਡਮ ਸੌਂਪਿਆ ਗਿਆ। ਸ਼ੋ੍ਮਣੀ ਅਕਾਲੀ ਦਲ ਅੰਮਿ੍ਤਸਰ (ਫਤਿਹ) ਦੇ ਮੈਂਬਰ ਪੀਏਸੀ ਕੌਮੀ ਜਨਰਲ ਸਕੱਤਰ ਅਤੇ ਕਿਸਾਨ ਯੂਨੀਅਨ ਅੰਮਿ੍ਤਸਰ ਦੇ ਕੌਮੀ ਜਨਰਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਕਿਹਾ ਕਿ ਅੱਜ ਸਮੁੱਚਾ ਸੰਯੁਕਤ ਰਾਸ਼ਟਰ ‘ਜਮਹੂਰੀਅਤ ਦਿਵਸ’ ਮਨਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ੌਮਣੀ ਅਕਾਲੀ ਦਲ ਅੰਮਿ੍ਤਸਰ (ਫਤਿਹ) ਦੇ ਕੌਮੀ ਪ੍ਰਧਾਨ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਾਡੀ ਪਾਰਟੀ ਵੱਲੋਂ ਸਹਾਇਕ ਕਮਿਸ਼ਨਰ ਮਾਨਸਾ ਹਰਜਿੰਦਰ ਸਿੰਘ ਜੱਸਲ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਅਮਰੀਕਾ ਦੇ ਰਾਜਦੂਤ ਦੇ ਨਾਮ ਮੈਮੋਰੰਡਮ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਾਲ 1925 ਵਿੱਚ ਅੰਗਰੇਜ਼ਾਂ ਵੱਲੋਂ ਸਿੱਖਾਂ ਦੀ ਜ਼ਮਹੂਰੀਅਤ ਦੀ ਸਥਾਪਨਾ ਕੀਤੀ ਗਈ ਸੀ ਪਰ ਉਦੋਂ ਬਿ੍ਟਿਸ਼ ਰਾਜ ਵਿੱਚ ਕੋਈ ਪਾਰਲੀਮੈਂਟ ਨਹੀਂ ਸੀ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਪਹਿਲਾਂ ਜਵਾਹਰ ਲਾਲ ਨਹਿਰੂ ਅਤੇ ਮਹਾਤਮਾ ਗਾਂਧੀ ਨੇ ਸਿੱਖ ਕੌਮ ਨਾਲ ਵਾਅਦਾ ਕੀਤਾ ਸੀ ਕਿ ਆਜ਼ਾਦੀ ਤੋਂ ਬਾਅਦ ਸਿੱਖ ਕੌਮ ਨੂੰ ਸਾਰੇ ਹੱਕ ਮਿਲਣਗੇ ਪਰ ਅਜਿਹਾ ਕੁਝ ਨਹੀਂ ਹੋਇਆ। ਇਸ ਮੌਕੇ ਸ਼੍ੌਮਣੀ ਅਕਾਲੀ ਦਲ ਅੰਮਿ੍ਤਸਰ ( ਫਤਿਹ) ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸਾਹਨੇਵਾਲੀ, ਸਾਬਕਾ ਸੈਨਿਕ ਵਿੰਗ ਮਾਲਵਾ ਜ਼ੋਨ ਦੇ ਇੰਚਾਰਜ ਸੂਬੇਦਾਰ ਮੇਜਰ ਜਗਦੇਵ ਸਿੰਘ ਰਾਏਪੁਰ, ਯੂਥ ਦਲ ਦੇ ਜ਼ਿਲ੍ਹਾ ਪ੍ਰਧਾਨ ਜੈ ਸਿੰਘ ਭਾਦੜਾ, ਰਾਜਵਿੰਦਰ ਸਿੰਘ ਸਾਹਨੇਵਾਲੀ, ਵਿੱਕੀ ਸਿੰਘ ਜਲਵੇੜਾ, ਹੁਸਨਦੀਪ ਸਿੰਘ ਗੜੱਦੀ, ਬਲਵੀਰ ਸਿੰਘ ਗੜੱਦੀ, ਸੁਖਪ੍ਰਰੀਤ ਸਿੰਘ ਗੜੱਦੀ ਆਦਿ ਹਾਜ਼ਰ ਸਨ।