ਲਖਵੀਰ ਸਿੰਘ ਲੱਖੀ, ਸੁਲਤਾਨਪੁਰ ਲੋਧੀ : ਮੰਡ ਖੇਤਰ ਬਾਊਪੁਰ ਦੇ ਨੇੜਲੇ ਪਿੰਡ ਰਾਮਪੁਰ ਗੌਰਾ ਤੋਂ ਅੱਜ ਸਵੇਰੇ ਇਕ ਅਣਪਛਾਤੀ ਲਾਸ਼ ਬਰਾਮਦ ਹੋਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਪਰਮਜੀਤ ਸਿੰਘ ਬਾਊਪੁਰ ਨੇ ਦੱਸਿਆ ਕਿ ਅੱਜ ਸਵੇਰ ਵੇਲੇ ਜਦ ਉਹ ਆਪਣੇ ਇਕ ਸਾਥੀ ਨਾਲ ਹੜ੍ਹ ਨਾਲ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲੈ ਰਹੇ ਸਨ ਤਾਂ ਉਨ੍ਹਾਂ ਨੂੰ ਰੇਤਾ ਵਿਚ ਦੱਬੀ ਹੋਈ ਇਕ ਵਿਅਕਤੀ ਦੀ ਲਾਸ਼ ਦਿਖਾਈ ਦਿੱਤੀ, ਜਿਸ ਦੀ ਸੂਚਨਾ ਉਨ੍ਹਾਂ ਤੁਰੰਤ ਥਾਣਾ ਕਬੀਰਪੁਰ ਪੁਲਿਸ ਦਿੱਤੀ ਗਈ ਜੋ ਸੂਚਨਾ ਮਿਲਦੇ ਹੀ ਡੀਐੱਸਪੀ ਬਬਨਦੀਪ ਸਿੰਘ ਸਬ ਡਵੀਜ਼ਨ ਸੁਲਤਾਨਪੁਰ ਲੋਧੀ, ਐੱਸਐੱਚਓ ਰਵਿੰਦਰ ਸਿੰਘ ਥਾਣਾ ਕਬੀਰਪੁਰ, ਐੱਸਐੱਚਓ ਥਾਣਾ ਤਲਵੰਡੀ ਚੌਧਰੀਆਂ ਜਸਪਾਲ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ। ਮੌਕੇ ‘ਤੇ ਪਹੁੰਚੇ ਡੀਐੱਸਪੀ ਬਬਨਦੀਪ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਗਿਆ, ਜਿਸ ਦੀ ਸ਼ਨਾਖਤ ਲਈ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲਾਸ਼ ਤੋਂ ਲੱਗਦਾ ਹੈ ਕਿ ਇਹ ਕੁਝ ਦਿਨ ਪਹਿਲਾਂ ਦੀ ਘਟਨਾ ਹੋਈ ਲਗਦੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀ ਿਢੱਲੋਂ ਬ੍ਦਰਜ਼ ਵਿਚੋਂ ਇਕ ਦੀ ਲਾਸ਼ ਬਰਾਮਦ ਹੋ ਗਈ ਸੀ ਅਤੇ ਅਸੀਂ ਅੱਜ ਵੀ ਉਨ੍ਹਾਂ ਦੇ ਪਰਿਵਾਰ ਨਾਲ ਸੰਪਰਕ ਕੀਤਾ ਹੈ। ਇਸ ਲਾਸ਼ ਨੂੰ 72 ਘੰਟੇ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਮੋਰਚਰੀ ਵਿਚ ਰੱਖਿਆ ਗਿਆ ਹੈ, ਜਿਸ ਦੀ ਸ਼ਨਾਖਤ ਲਈ ਕਾਰਵਾਈ ਆਰੰਭੀ ਗਈ ਹੈ ਅਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ।