ਅਮਰੀਕ ਮੱਲ੍ਹੀ, ਕਪੂਰਥਲਾ : ਸ਼ੋ੍ਮਣੀ ਅਕਾਲੀ ਦਲ (ਬਾਦਲ) ਪਾਰਟੀ ਦੇ ਸਾਬਕਾ ਕੌਂਸਲਰ ਸੁਖਵਿੰਦਰ ਸਿੰਘ ਸੁੱਖਾ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪਾਰਟੀ ਨਾਲ ਜੁੜੇ ਕਈ ਮਸਲਿਆਂ ਦੇ ਵਿਚਾਰ-ਚਰਚਾ ਕਰਨ ਤੋਂ ਬਾਅਦ ਸਮਾਜ ਦੀ ਭਲਾਈ ਅਤੇ ਲੋਕਾਂ ਨੂੰ ਇਨਸਾਫ ਦਿਵਾਉਣ ਲਈ ਹਰ-ਸੰਭਵ ਮਦਦ ਕਰਨ ਵਾਲੇ ਡੀਐੱਸਪੀ ਹਰਪ੍ਰਰੀਤ ਸਿੰਘ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਰ ਦੌਰਾਨ ਸਾਬਕਾ ਕੌਂਸਲਰ ਸੁਖਵਿੰਦਰ ਸਿੰਘ ਸੁੱਖਾ ਅਤੇ ਉਨ੍ਹਾਂ ਦੇ ਸਾਥਿਆਂ ਵੱਲੋਂ ਗੁਲਦਸਤਾ ਭੇਟ ਕਰ ਕੇ ਡੀਐੱਸਪੀ ਹਰਪ੍ਰਰੀਤ ਸਿੰਘ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ ਸਾਬਕਾ ਕੌਂਸਲਰ ਸੁੱਖਾ ਨੇ ਕਿਹਾ ਕਿ ਡੀਐੱਸਪੀ ਹਰਪ੍ਰਰੀਤ ਸਿੰਘ ਇਕ ਇਨਸਾਫ ਪਸੰਦ ਤੇ ਇਮਾਨਦਾਰ ਪੁਲਿਸ ਅਧਿਕਾਰੀ ਹਨ। ਇਨ੍ਹਾਂ ਵੱਲੋਂ ਹੁਣ ਤਕ ਨਿਭਾਈਆਂ ਗਈਆਂ ਸੇਵਾਵਾਂ ਦੌਰਾਨ ਕਈ ਅਪਰਾਧੀਆਂ ਅਤੇ ਨਸ਼ਾ ਤਸਕਰਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਿਆ ਗਿਆ ਹੈ। ਆਪਣੇ ਮਿਲਣਸਾਰ ਅਕਸ ਕਾਰਨ ਲੋਕਾਂ ਵਿਚ ਪੁਲਿਸ ਪ੍ਰਤੀ ਇਕ ਚੰਗੀ ਮਿਸਾਲ ਕਾਇਮ ਕੀਤੀ ਹੈ। ਇਸ ਮੌਕੇ ਡੀਐੱਸਪੀ ਹਰਪ੍ਰਰੀਤ ਸਿੰਘ ਨੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਨੂੰ ਇਨਸਾਫ ਦਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਇਸ ਮੌਕੇ ਵਿਕਾਸ ਸਿਧੀ, ਮੰਗਤ ਰਾਮ, ਸੁਖਦੇਵਪਾਲ ਸੁੱਖਾ, ਗੋਲਡੀ ਬਰਿੰਦਪੁਰ ਅਤੇ ਹੋਰ ਸ਼ਾਮਿਲ ਸਨ।