ਕਰਮਜੀਤ ਸਿੰਘ ਆਜ਼ਾਦ, ਸ੍ਰੀ ਮਾਛੀਵਾੜਾ ਸਾਹਿਬ : ਸਿਵਲ ਸਰਜਨ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਦੇਵ ਸਿੰਘ ਦੀ ਅਗਵਾਈ ਹੇਠ ਸਿਹਤ ਬਲਾਕ ਮਾਛੀਵਾੜਾ ਦੇ ਵੱਖ-ਵੱਖ ਪਿੰਡਾਂ, ਸਕੂਲਾਂ, ਕਵਾੜ ਦੀਆਂ ਦੁਕਾਨਾਂ, ਨਿਰਮਾਣ ਅਧੀਨ ਇਮਾਰਤਾਂ ਤੇ ਟਾਇਰਾਂ ਵਾਲੀਆਂ ਦੁਕਾਨਾਂ ਆਦਿ ਦੀ ਜਾਂਚ ਕਰ ਲਾਰਵਾ ਪੈਦਾ ਨਾ ਹੋਣ ਦੇਣ ਸਬੰਧੀ ਜਾਗਰੂਕਤਾ ਦਿੱਤੀ ਗਈ।

ਐੱਸਐੱਮਓ ਡਾ. ਜਸਦੇਵ ਸਿੰਘ ਨੇ ਕਿਹਾ ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ ਜ਼ਰੂਰੀ ਹੈ ਤਾਂ ਜੋ ਅਸੀਂ ਸਭ ਡੇਂਗੂ ਮਲੇਰੀਆ ਆਦਿ ਤੋਂ ਸੁਰੱਖਿਅਤ ਹੋ ਸਕੀਏ। ਪ੍ਰਦੀਪ ਸਿੰਘ ਬਲਾਕ ਐਜੂਕੇਟਰ ਨੇ ਕਿਹਾ ਹਰ ਸ਼ੁੱਕਰਵਾਰ ‘ਡਰਾਈ ਡੇ’ ਵਜੋਂ ਵੀ ਮਨਾਇਆ ਜਾਂਦਾ ਹੈ ਜਿਸ ਨੂੰ ਸਫਲ ਬਣਾਉਣਾ ਸਾਡੀ ਸਭ ਦੀ ਨੈਤਿਕ ਜ਼ਿੰਮੇਵਾਰੀ ਵੀ ਹੈ।

ਇਸ ਮੌਕੇ ਸਮੂਹ ਕਮਿਊਨਿਟੀ ਹੈਲਥ ਅਫ਼ਸਰਾਂ, ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ, ਏਐੱਨਐੱਮਜ ਤੇ ਮਲਟੀਪਰਪਜ਼ ਹੈਲਥ ਵਰਕਰਜ ਵੱਲੋਂ ਸਰਗਰਮੀਆਂ ਕੀਤੀਆਂ ਗਈਆਂ ਜਿਸ ਦੀ ਅਗਵਾਈ ਐੱਸਐੱਮਓ ਡਾ. ਜਸਦੇਵ ਸਿੰਘ ਵੱਲੋਂ ਕੀਤੀ ਗਈ।