ਹਰਪ੍ਰਰੀਤ ਸਿੰਘ ਲਾਡੀ, ਗੁਰੂਸਰ ਸੁਧਾਰ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰਾਭਾ ਨਗਰ ਲੁਧਿਆਣਾ ਦੀ ਟੀਮ ਤੇ ਪ੍ਰਬੰਧਕੀ ਕਮੇਟੀ ਵੱਲੋਂ ਜੀਐੱਚਜੀ ਖ਼ਾਲਸਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਸਰ ਸੁਧਾਰ ਵਿਖੇ ਸਮਾਗਮ ਦੌਰਾਨ ਸਕੂਲ ਦੇ ਹੋਣਹਾਰ 50 ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ।

ਵਿਦਿਆਰਥੀਆਂ ਵੱਲੋਂ ਇਸ ਮੌਕੇ ਉਨ੍ਹਾਂ ਕੋਲੋਂ ਧਾਰਮਿਕ ਤੇ ਸਮਾਜਿਕ ਸਵਾਲਾਂ ਦੇ ਪੁੱਛੇ ਉੱਤਰ ਬੜੇ ਹੀ ਸੁਚੱਜੇ ਢੰਗ ਨਾਲ ਦਿੱਤੇ। ਦੇਵਿੰਦਰ ਸਿੰਘ ਨੇ ਬੱਚਿਆਂ ਨੂੰ ਗੁਰਬਾਣੀ ਨਾਲ ਜੁੜਨ ਤੇ ਗੁਰਬਾਣੀ ਤੋਂ ਗਿਆਨ ਪ੍ਰਰਾਪਤ ਕਰਨ ਦੀ ਅਪੀਲ ਕੀਤੀ ਤੇ ਭਰੋਸਾ ਦਿੱਤਾ ਕਿ ਭਵਿੱਖ ‘ਚ ਵੀ ਵਿਦਿਆਰਥੀਆਂ ਨਾਲ ਵਾਰਤਾਲਾਪ ਕਰਨ ਸਮੇਤ ਉਨ੍ਹਾਂ ਦੀਆਂ ਲੋੜਾਂ ਨੂੰ ਪੂਰਾ ਕੀਤਾ ਜਾਵੇਗਾ। ਸਮਾਗਮ ਦੇ ਅੰਤ ‘ਚ ਸਕੂਲ ਡਾਇਰੈਕਟਰ ਜਗਰਾਜ ਸਿੰਘ ਧਾਲੀਵਾਲ, ਪਿੰ੍ਸੀਪਲ ਨੀਰੂ ਬਾਲਾ ਵੱਲੋਂ ਦੇਵਿੰਦਰ ਸਿੰਘ ਤੇ ਸਮੁੱਚੀ ਟੀਮ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।