ਸਟਾਫ ਰਿਪੋਰਟਰ, ਹੁਸ਼ਿਆਰਪੁਰ : ਸਰਕਾਰੀ ਕੰਨਿਆ ਹਾਈ ਸਕੂਲ ਨਈ ਆਬਾਦੀ ਵਿਖੇ ਸਵੱਛਤਾ ਪੰਦਰਵਾੜਾ ਮਨਾਇਆ ਗਿਆ। ਇਸ ਦੌਰਾਨ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਕੂਲ ਮੁਖੀ ਦੀਪਤੀ ਿਢੱਲੋਂ ਦੀ ਅਗਵਾਈ ਹੇਠ ਸਕੂਲ ‘ਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਸਵੱਛਤਾ ਸਬੰਧੀ ਸਹੁੰ ਚੁੱਕੀ ਗਈ। ਸਕੂਲ ਵਿਚ ਸਫ਼ਾਈ ਜਿਵੇਂ ਕਮਰਿਆਂ ਦੀ ਸਫ਼ਾਈ, ਮੈਥ ਲੈਬ, ਸਾਇਸ ਲੈਬ, ਲਾਇਬੇ੍ਰਰੀ ਦੀ ਸਫ਼ਾਈ ਕਰਵਾਈ। ਬੱਚਿਆਂ ਨੂੰ ਸਵੱਛਤਾ ਸਬੰਧੀ ਰਾਸ਼ੀ ਸ਼ਰਮਾ ਤੇ ਮੁੱਖ ਅਧਿਆਪਕਾ ਦੀਪਤੀ ਵੱਲੋਂ ਸਾਫ਼-ਸਫ਼ਾਈ ਬਾਰੇ ਭਾਸ਼ਣ ਦਿੱਤਾ ਗਿਆ, ਬੱਚਿਆਂ ਦਾ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਕਮਿਊਨਿਟੀ ਦੇ ਲੋਕਾਂ ਨੂੰ ਸਾਫ਼-ਸਫ਼ਾਈ ਬਾਰੇ ਜਾਗਰੂਕ ਕੀਤਾ ਗਿਆ। ਰੈਲੀ ਕੱਢੀ ਗਈ ਅਤੇ ਪ੍ਰਦੂਸ਼ਣ ਉੱਤੇ ਨੁਕੜ ਨਾਟਕ ਵੀ ਖੇਡਿਆ ਗਿਆ। ਸਕੂਲ ਦੇ ਆਲੇ-ਦੁਆਲੇ ਦੀ ਸਫ਼ਾਈ ਅਤੇ ਨਵੇਂ ਪੌਦੇ ਵੀ ਲਗਾਏ ਗਏ। ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਮੁੱਖ ਅਧਿਆਪਕਾ ਵੱਲੋਂ ਬੱਚਿਆਂ ਨੂੰ ਇਨਾਮ ਵੀ ਵੰਡੇ ਗਏ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



