ਪ੍ਰਦੀਪ ਭਨੋਟ, ਹੁਸ਼ਿਆਰਪੁਰ : ਰਿਆਤ ਬਾਹਰਾ ਬੀਐੱਡ ਕਾਲਜ ਵਿਖੇ ਹਿੰਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਸ ਮੌਕੇ ਪੋਸਟਰ ਮੇਕਿੰਗ, ਭਾਸ਼ਣ ਮੁਕਾਬਲੇ, ਵਾਦ-ਵਿਵਾਦ ਆਦਿ ਮੁਕਾਬਲੇ ਕਰਵਾਏ ਗਏ। ਇਸ ਮੌਕੇ ਕੈਂਪਸ ਡਾਇਰੈਕਟਰ ਡਾ. ਚੰਦਰ ਮੋਹਨ ਨੇ ਵਿਦਿਆਰਥੀਆਂ ਨੂੰ ਹਿੰਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਆਪਣੀ ਮਾਂ ਬੋਲੀ ਹਿੰਦੀ ਪ੍ਰਤੀ ਸਤਿਕਾਰ ਤੇ ਪਿਆਰ ਕਾਇਮ ਰੱਖਣਾ ਚਾਹੀਦਾ ਹੈ ਹਿੰਦੀ ਸਾਡੀ ਰਾਸ਼ਟਰੀ ਭਾਸ਼ਾ ਹੈ ਅਤੇ ਇਸ ਦਾ ਮਹੱਤਵ ਵਿਲੱਖਣ ਹੈ ਸਾਨੂੰ ਇਸ ਨੂੰ ਆਪਣੇ ਦੇਸ਼ ਦੀ ਪਛਾਣ ਵਜੋਂ ਸਵੀਕਾਰ ਕਰਨਾ ਚਾਹੀਦਾ ਹੈ। ਪੋ੍ਗਰਾਮ ਦੇ ਕੋਆਰਡੀਨੇਟਰ ਪੋ੍. ਮਨਪ੍ਰਰੀਤ ਭਾਟੀਆ ਨੇ ਕਿਹਾ ਕਿ ਵਿਦਿਆਰਥੀਆਂ ਦੇ ਭਵਿੱਖ ਨੂੰ ਮੁੱਖ ਰੱਖਦਿਆਂ ਅਜਿਹੇ ਸਮਾਗਮ ਕਰਵਾਏ ਜਾਣਗੇ। ਇਸ ਮੌਕੇ ਮੁਕਾਬਲਿਆਂ ‘ਚ ਪਹਿਲੇ ਸਥਾਨ ‘ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ। ਇਸ ਮੌਕੇ ਡਾ. ਵਿਭਾ ਚਾਵਲਾ, ਪੋ੍. ਮਨਪ੍ਰਰੀਤ ਕੌਰ, ਪੋ੍. ਅੰਜੂ ਬਾਲਾ, ਪੋ੍. ਪਿ੍ਰਅੰਕਾ ਤੇ ਸਤਨਾਮ ਕੌਰ ਤੋਂ ਇਲਾਵਾ ਵਿਦਿਆਰਥੀ ਹਾਜ਼ਰ ਸਨ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



