ਪੁਨੀਤ ਬਾਵਾ, ਲੁਧਿਆਣਾ : ਲੋਕ ਗਾਇਕ ਸੁਰਿੰਦਰ ਛਿੰਦਾ (Surinder Shinda) ਦੇ ਸਪੁੱਤਰ ਤੇ ਗਾਇਕ ਮਨਿੰਦਰ ਛਿੰਦਾ (Maninder Shinda) ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਦੀ ਸਿਹਤ ਨਾਸਾਜ਼ ਹੋਣ ਕਰਕੇ ਪਿਛਲੇ 10 ਦਿਨਾਂ ਤੋਂ ਉਨ੍ਹਾਂ ਨੂੰ ਲੁਧਿਆਣਾ ਦੇ ਮਾਡਲ ਟਾਊਨ ਵਿਖੇ ਸਥਿਤ ਦੀਪ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਸ਼ਨਿਚਰਵਾਰ ਨੂੰ ਛਿੰਦਾ ਨੂੰ ਇਲਾਜ ਲਈ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਚੜ੍ਹਦੀ ਕਲਾ ਵਿਚ ਹਨ ਤੇ ਛੇਤੀ ਤੰਦਰੁਸਤ ਹੋ ਕੇ ਘਰ ਪਰਤਣਗੇ‌।