ਆਈਏਐਨਐਸ, ਨਵੀਂ ਦਿੱਲੀ: ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 209 ਰੁਪਏ ਦਾ ਵਾਧਾ ਕੀਤਾ ਹੈ। ਇਹ ਕੀਮਤਾਂ ਐਤਵਾਰ ਭਾਵ ਅੱਜ ਤੋਂ ਲਾਗੂ ਹੋਣਗੀਆਂ। ਕੀਮਤਾਂ ‘ਚ ਇਸ ਵਾਧੇ ਨਾਲ ਨਵੀਂ ਦਿੱਲੀ ‘ਚ 19 ਕਿਲੋ ਦੇ ਵਪਾਰਕ LPG ਸਿਲੰਡਰ ਦੀ ਕੀਮਤ 1,731.50 ਰੁਪਏ ਹੋ ਜਾਵੇਗੀ।

ਪਿਛਲੇ ਮਹੀਨੇ ਕਟੌਤੀ 158 ਰੁਪਏ ਸੀ

ਮਹਿਜ਼ ਇੱਕ ਮਹੀਨਾ ਪਹਿਲਾਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 158 ਰੁਪਏ ਦੀ ਕਟੌਤੀ ਕੀਤੀ ਸੀ, ਜੋ ਕਿ 1 ਸਤੰਬਰ ਤੋਂ ਲਾਗੂ ਹੋ ਗਈ ਸੀ। ਇਸ ਤੋਂ ਬਾਅਦ ਦਿੱਲੀ ਵਿੱਚ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ 1,522 ਰੁਪਏ ਹੋ ਗਈ। ਇੰਨਾ ਹੀ ਨਹੀਂ ਅਗਸਤ ਵਿੱਚ ਕੇਂਦਰ ਸਰਕਾਰ ਨੇ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵੀ 200 ਰੁਪਏ ਦੀ ਕਟੌਤੀ ਕੀਤੀ ਸੀ।

ਤੁਹਾਨੂੰ ਦੱਸ ਦੇਈਏ ਕਿ ਹਰ ਮਹੀਨੇ ਦੇ ਪਹਿਲੇ ਦਿਨ ਵਪਾਰਕ ਅਤੇ ਘਰੇਲੂ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਦੀ ਸਮੀਖਿਆ ਕੀਤੀ ਜਾਂਦੀ ਹੈ। ਇਸ ਤੋਂ ਪਹਿਲਾਂ ਅਗਸਤ ਵਿੱਚ ਵੀ ਵਪਾਰਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 99.75 ਰੁਪਏ ਦੀ ਕਟੌਤੀ ਕੀਤੀ ਗਈ ਸੀ।

ਦੱਸਣਯੋਗ ਹੈ ਕਿ ਇਹ ਲਗਾਤਾਰ ਦੂਜਾ ਮਹੀਨਾ ਹੈ ਜਦੋਂ ਸਰਕਾਰ ਨੇ ਕੁਦਰਤੀ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਸਤੰਬਰ ਵਿੱਚ, ਸਰਕਾਰ ਨੇ ਪ੍ਰਤੀ MMBTU ਦਰ $7.85 ਤੋਂ ਵਧਾ ਕੇ $8.60 ਕਰ ਦਿੱਤੀ।