Mumbai Fire : ANI, ਮੁੰਬਈ (ਮਹਾਰਾਸ਼ਟਰ)। ਮੁੰਬਈ ਦੇ ਗੋਰੇਗਾਓਂ ‘ਚ ਜੀ+5 ਬਿਲਡਿੰਗ ‘ਚ ਲੈਵਲ 2 ‘ਚ ਅੱਗ ਲੱਗਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਹਾਦਸੇ ‘ਚ ਹੁਣ ਤਕ 7 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਅੱਗ ਲੱਗਣ ਤੋਂ ਬਾਅਦ 30 ਤੋਂ ਵੱਧ ਲੋਕਾਂ ਨੂੰ ਬਚਾਇਆ ਗਿਆ ਤੇ ਬਚਾਏ ਗਏ ਲੋਕਾਂ ਨੂੰ ਵੱਖ-ਵੱਖ ਹਸਪਤਾਲਾਂ ;ਚ ਭੇਜਿਆ ਗਿਆ ਹੈ। ਬੀਐਮਸੀ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ ਹੈ।

ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਵੀ ਗੋਰੇਗਾਓਂ ‘ਚ ਅੱਗ ਲੱਗਣ ਦੀ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਐਕਸ ‘ਤੇ ਟਵੀਟ ਕੀਤਾ ਤੇ ਕਿਹਾ ਕਿ ਮੁੰਬਈ ਦੇ ਗੋਰੇਗਾਓਂ ‘ਚ ਅੱਗ ਲੱਗਣ ਦੀ ਘਟਨਾ ‘ਚ ਜਾਨ-ਮਾਲ ਦੇ ਨੁਕਸਾਨ ਬਾਰੇ ਜਾਣ ਕੇ ਦੁਖੀ ਹਾਂ। ਅਸੀਂ BMC ਤੇ ਮੁੰਬਈ ਪੁਲਿਸ ਦੇ ਅਧਿਕਾਰੀਆਂ ਦੇ ਸੰਪਰਕ ‘ਚ ਹਾਂ ਤੇ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।

ਉਨ੍ਹਾਂ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟਾਈ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਉਨ੍ਹਾਂ ਜ਼ਖਮੀਆਂ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ।

ਮੁੰਬਈ ਪੁਲਿਸ ਮੁਤਾਬਕ ਬਚਾਏ ਗਏ 6 ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਕੁੱਲ 30 ਲੋਕਾਂ ਨੂੰ ਬਚਾਇਆ ਗਿਆ ਹੈ।

ਤਾਜ਼ਾ ਜਾਣਕਾਰੀ ਮੁਤਾਬਕ ਮੁੰਬਈ ਦੇ ਗੋਰੇਗਾਓਂ ‘ਚ G5 ਬਿਲਡਿੰਗ ‘ਚ ਅੱਗ ਲੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ ਹੈ। ਦੋ ਹੋਰਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।