ਮਹਿੰਦਰ ਸਿੰਘ ਅਰਲੀਭੰਨ, ਕਲਾਨੌਰ : ਬੀਐੱਸਐਫ ਦੀ 27 ਬਟਾਲੀਅਨ ਦੇ ਜਵਾਨਾਂ ਵੱਲੋਂ ਬੁੱਧਵਾਰ ਦੀ ਰਾਤ ਭਾਰਤੀ ਖੇਤਰ ਵਿੱਚ ਦਾਖ਼ਲ ਹੋਏ ਪਾਕਿਸਤਾਨੀ ਡ੍ਰੋਨ ‘ਤੇ ਬੀਐੱਸਐੱਫ ਦੀ ਬੀਓਪੀ ਰੋਸਾ ‘ਤੇ ਤਾਇਨਾਤ ਜਵਾਨਾਂ ਵਲੋਂ ਫਾਇਰਿੰਗ ਤੇ ਰੋਸ਼ਨੀ ਵਾਲੇ ਬੰਬ ਦਾਗੇ ਗਏ।
ਜਾਣਕਾਰੀ ਅਨੁਸਾਰ, ਬੁੱਧਵਾਰ ਦੀ ਰਾਤ 10.30 ਵਜੇ ਦੇ ਕਰੀਬ ਬੀਐੱਸਐੱਫ ਦੇ ਸੈਕਟਰ ਗੁਰਦਾਸਪੁਰ ਦੀ 27 ਬਟਾਲੀਅਨ ਦੀ ਬੀਓਪੀ ਰੋਸਾ ‘ਤੇ ਤੈਨਾਤ ਜਵਾਨਾਂ ਵੱਲੋਂ ਭਾਰਤੀ ਖੇਤਰ ਵਿੱਚ ਪ੍ਰਵੇਸ਼ ਕਰ ਰਹੇ ਪਾਕਿਸਤਾਨੀ ਡ੍ਰੋਨ ‘ਤੇ 4 ਦੇ ਕਰੀਬ ਫਾਇਰ ਤੇ 2 ਰੌਸ਼ਨੀ ਵਾਲੇ ਬੰਬ ਦਾਗੇ ਗਏ।
ਇਸ ਘਟਨਾ ਦੀ ਖ਼ਬਰ ਸੁਣਦਿਆਂ ਹੀ ਕਮਾਂਡੈਂਟ ਮਾਨ ਸਿੰਘ, ਧਨੰਜੇ ਸਿੰਘ ਚੌਹਾਨ ਤੋਂ ਇਲਾਵਾ ਪੁਲਿਸ ਥਾਣਾ ਕਲਾਨੌਰ ਦੇ ਡੀਐੱਸਪੀ ਗੁਰਵਿੰਦਰ ਸਿੰਘ ਮੇਜਰ ਸਿੰਘ ਸਮੇਤ ਬੀਐੱਸ ਐਫ ਤੇ ਪੰਜਾਬ ਪੁਲੀਸ ਦੇ ਜਵਾਨਾਂ ਵੱਲੋਂ ਸਬੰਧਤ ਇਲਾਕੇ ਵਿੱਚ ਪਹੁੰਚ ਕੇ ਸਾਂਝੇ ਤੌਰ ‘ਤੇ ਸਰਚ ਅਭਿਆਨ ਚਲਾਇਆ ਗਿਆ ਪ੍ਰੰਤੂ ਕੁਝ ਵੀ ਗ਼ੈਰ ਵਸਤੂ ਪ੍ਰਾਪਤ ਨਹੀਂ ਹੋਈ। ਇਸ ਮੌਕੇ ਬਾਰਡਰ ਨਾਲ ਲੱਗਦੇ ਪਿੰਡਾਂ ਵਿੱਚ ਡ੍ਰਨ ਸਬੰਧੀ ਅਨਾਉਂਸਮੈਂਟਾਂ ਵੀ ਕੀਤੀਆਂ ਗਈਆਂ ਇਸ ਮੌਕੇ ਪਿੰਡਾਂ ਦੇ ਲੋਕਾਂ ਨੂੰ ਕਿਹਾ ਕਿ ਡ੍ਰੋਨ ਸਬੰਧੀ ਬੀਐੱਸਐੱਫ ਤੇ ਪੰਜਾਬ ਪੁਲਿਸ ਨੂੰ ਜਾਣਕਾਰੀ ਦੇਣ ਵਾਲਿਆਂ ਨੂੰ ਇਨਾਮ ਦਿੱਤਾ ਜਾਵੇਗਾ।



