Ad-Time-For-Vacation.png

 ਗਿੱਪੀ ਗਰੇਵਾਲ ਨੇ ‘ਮੰਜੇ ਬਿਸਤਰੇ’ ਦੀ ਸ਼ੂਟਿੰਗ ਕੀਤੀ ਸ਼ੁਰੂ

ਜਲੰਧਰ— ਪੰਜਾਬੀ ਫਿਲਮਾਂ ਦੇ ਮਸ਼ਹੂਰ ਅਭਿਨੇਤਾ ਅਤੇ ਗਾਇਕ ਗਿੱਪੀ ਗਰੇਵਾਲ ਨੇ ਆਪਣੀ ਆਉਣ ਵਾਲੀ ਫਿਲਮ ‘ਮੰਜੇ ਬਿਸਤਰੇ’ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਉਸ ਦੀ ਇਹ ਫਿਲਮ ਅਗਲੇ ਸਾਲ ਵਿਸਾਖੀ ‘ਤੇ ਰਿਲੀਜ਼ ਹੋਵੇਗੀ। ਸੋਸ਼ਲ ਮੀਡੀਆ ‘ਤੇ ਉਸ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ‘ਮੰਜੇ ਬਿਸਤਰੇ’ ਇਕ ਕਾਮੇਡੀ ਫਿਲਮ ਹੈ, ਜਿਸ ਦਾ ਨਿਰਦੇਸ਼ਨ ਬਲਜੀਤ ਸਿੰਘ ਦਿਓ ਕਰ ਰਿਹਾ ਹੈ। ਇਸ ਫਿਲਮ ਦਾ ਨਿਰਮਾਣ ਹੰਬਲ ਮੋਸ਼ਨ ਪਿਕਚਰਜ਼ ਦੇ ਬੈਨਰ ਹੇਠ ਹੋ ਰਿਹਾ ਹੈ। ਇਹ ਉਹੀ ਬੈਨਰ ਹੈ ਜਿਸ ਦੇ ਨਿਰਦੇਸ਼ਨ ਹੇਠ ਸੁਪਰਹਿੱਟ ਫਿਲਮ ‘ਅਰਦਾਸ’ ਬਣੀ ਸੀ। ਇਹ ਗਿੱਪੀ ਦਾ ਹੀ ਪ੍ਰੋਡਕਸ਼ਨ ਹੈ।

ਜ਼ਿਕਰਯੋਗ ਹੈ ਕਿ ਬਲਜੀਤ ਤੇ ਗਿੱਪੀ ਪਹਿਲਾਂ ਵੀ ਕਈ ਫਿਲਮਾਂ ‘ਚ ਇਕੱਠੇ ਕੰਮ ਕਰ ਚੁੱਕੇ ਹਨ ਪਰ ਕੋਈ ਵੀ ਫਿਲਮ ਬਾਕਸ ਆਫਿਸ ‘ਤੇ ਪੂਰੀ ਸਫਲਤਾ ਹਾਸਲ ਨਹੀਂ ਕਰ ਸਕੀ। ਹਾਲੀਆ ‘ਚ ਰਿਲੀਜ਼ ਹੋਇਆ ਗਿੱਪੀ ਗਰੇਵਾਲ ਦਾ ਗਾਣਾ ‘ਘੱਟ ਬੋਲਦੀ’ ਨੂੰ ਬਲਜੀਤ ਨੇ ਡਾਇਰੈੱਕਟ ਕੀਤਾ ਸੀ।

Share:

Facebook
Twitter
Pinterest
LinkedIn
matrimonail-ads
On Key

Related Posts

ਸੁਸ਼ਾਂਤ ਦੇ ਫਾਰਮ ਹਾਊਸ ‘ਤੇ NCB ਦੀ ਤਲਾਸ਼ੀ, ਹੈਰਾਨੀਜਨਕ ਚੀਜ਼ਾਂ ਮਿਲਣ ਕਾਰਨ ਹੁਣ ਖੁੱਲਣਗੇ ਕਈ ਰਾਜ਼

ਮੁੰਬਈ (ਬਿਊਰੋ) — ਸੁਸ਼ਾਂਤ ਸਿੰਘ ਰਾਜਪੂਤ ‘ਚ ਐੱਨ. ਸੀ. ਬੀ. ਆਪਣੀ ਕਾਰਵਾਈ ਕਰ ਰਹੀ ਹੈ। ਡਰੱਗਜ਼ ਐਂਗਲ ‘ਚ ਰੀਆ ਚੱਕਰਵਰਤੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਐੱਨ. ਸੀ.

ਪਰਮੀਸ਼ ਵਰਮਾ ਨੇ ਸ਼ਰੇਆਮ ਇੰਝ ਉਡਾਇਆ ਨੇਹਾ ਕੱਕੜ ਦਾ ਮਜ਼ਾਕ, ਜੋ ਬਣਿਆ ਚਰਚਾ ਦਾ ਵਿਸ਼ਾ

ਜਲੰਧਰ (ਬਿਊਰੋ) : ਬਾਲੀਵੁੱਡ ਗਾਇਕਾ ਨੇਹਾ ਕੱਕੜ ਨੂੰ ਇੰਡਸਟਰੀ ‘ਚ ‘ਸੈਲਫੀ ਕਵੀਨ’ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਨੇਹਾ ਕੱਕੜ ਬਾਲੀਵੁੱਡ ‘ਚ ਆਪਣੇ ਹਿੱਟ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.