ਕੌਸ਼ਲ ਮੱਲ੍ਹਾ, ਹਠੂਰ : ਬਾਬਾ ਵਧਾਵਾ ਸਿੰਘ ਜੀ ਵਿੱਦਿਆ ਕੇਂਦਰ ਪਿੰਡ ਲੱਖਾ ਵਿਖੇ ਸ਼ਬਦ-ਕੀਰਤਨ ਮੁਕਾਬਲੇ ਕਰਵਾਏ ਗਏ।

ਇਨ੍ਹਾਂ ਮੁਕਾਬਲਿਆਂ ‘ਚ ਇਲਾਕੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ‘ਚ ਹਰਜੋਤ ਸਿੰਘ ਨੇ ਪਹਿਲਾ ਸਥਾਨ, ਗਗਨਦੀਪ ਕੌਰ ਨੇ ਦੂਜਾ ਸਥਾਨ ਤੇ ਜਸਕੀਰਤ ਕੌਰ ਨੇ ਤੀਜਾ ਸਥਾਨ ਪ੍ਰਰਾਪਤ ਕੀਤਾ। ਇਨ੍ਹਾਂ ਪੁਜੀਸ਼ਨਾਂ ਪ੍ਰਰਾਪਤ ਕਰਨ ਵਾਲੇ ਬੱਚਿਆਂ ਨੂੰ ਸਮੂਹ ਪ੍ਰਬੰਧਕੀ ਕਮੇਟੀ ਤੇ ਸਕੂਲ ਦੇ ਸਟਾਫ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਪਿੰ੍ਸੀਪਲ ਰਿਤੂ ਕਮਲ ਧਾਲੀਵਾਲ ਨੇ ਕਿਹਾ ਇਹ ਸੰਸਥਾ ਜਿਥੇ ਪੜ੍ਹਾਈ ‘ਚ ਵੱਡੀਆਂ ਮੱਲਾਂ ਮਾਰ ਰਹੀ ਹੈ, ਉਥੇ ਇਹ ਸੰਸਥਾ ਧਾਰਮਿਕ ਖੇਤਰ ‘ਚ ਵੀ ਵੱਡੀ ਮੱਲਾਂ ਮਾਰ ਰਹੀ ਹੈ, ਜਿਸ ਦਾ ਸਿਹਰਾ ਸਕੂਲ ਦੇ ਸਟਾਫ ਤੇ ਬੱਚਿਆ ਦੀ ਸਖਤ ਮਿਹਨਤ ਨੂੰ ਜਾਂਦਾ ਹੈ। ਇਸ ਮੌਕੇ ਸ਼ਿੰਦਰਪਾਲ ਕੌਰ, ਬੇਅੰਤ ਕੌਰ, ਭਾਈ ਧਨਜਿੰਦਰ ਸਿੰਘ ਖਾਲਸਾ ਤੇ ਸਕੂਲ ਦਾ ਸਟਾਫ ਹਾਜ਼ਰ ਸਨ।