ਪੱਤਰ ਪੇ੍ਰਰਕ, ਫਿਲੌਰ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਸ਼ਹੀਦ ਭਗਤ ਸਿੰਘ ਦੇ 116ਵੇਂ ਜਨਮ ਦਿਨ ਨੂੰ ਸਮਰਪਿਤ ਪਿੰਡ ਕਲਿਆਣਪੁਰ ਵਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਗੁਰਦੀਪ ਬੇਗਮਪੁਰ, ਕੁਲਵਿੰਦਰ ਸਿੰਘ, ਦਵਿੰਦਰ ਪਾਲ ਨੇ ਕੀਤੀ। ਇਸ ਮੌਕੇ ਸਭਾ ਦੇ ਸੂਬਾਈ ਆਗੂ ਐਡਵੋਕੇਟ ਅਜੈ ਫਿਲੌਰ, ਐਡਵੋਕੇਟ ਬਲਦੇਵ ਸਾਹਨੀ ਤੇ ਮੱਖਣ ਸੰਗਰਾਮੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਡੇਢ ਸਾਲ ਤੋਂ ਵਧੇਰੇ ਸਮਾਂ ਬੀਤ ਜਾਣ ਬਾਅਦ ਵੀ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਹੀਂ ਕੀਤੇ, ਸਗੋਂ ਚਾਰ ਹਫਤਿਆਂ ‘ਚ ਨਸ਼ਾ ਖਤਮ ਕਰਨ ਦਾ ਵਾਅਦਾ ਕਰਕੇ ਸੱਤਾ ‘ਚ ਆਈ ਸਰਕਾਰ ਦੇ ਕਾਰਜਕਾਲ ਅੰਦਰ ਨਸ਼ੇ ਨਾਲ ਰੋਜ਼ ਦਰਜਨਾਂ ਨੌਜਵਾਨਾਂ ਦੀ ਮੌਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਘਰ ਸਰਕਾਰੀ ਨੌਕਰੀ ਦੇਣ ਜਾਂ 2500 ਰੁਪਏ ਬੇਰੁਜ਼ਗਾਰੀ ਭੱਤਾ ਦੇਣ ਦੀ ਥਾਂ ਪਬਲਿਕ ਸੈਕਟਰ ਨੂੰ ਨਿੱਜੀ ਹੱਥਾਂ ‘ਚ ਦੇਣ ਕਾਰਨ ਬੇਰੁਜ਼ਗਾਰੀ ‘ਚ ਅਥਾਹ ਵਾਧਾ ਹੋਇਆ ਹੈ ਤੇ ਸਿਹਤ ਸਹੂਲਤਾਂ ਦਾ ਭੋਗ ਪਾ ਦਿੱਤਾ ਹੈ। ਇਸ ਵਾਅਦਾ ਖਿਲਾਫ਼ੀ ਲਈ ਜ਼ਿੰਮੇਵਾਰ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਇਨ੍ਹਾਂ ਭਖਦੀਆਂ ਮੰਗਾਂ ‘ਤੇ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਦੌਰਾਨ ਪੰਜਾਬ ਭਰ ਦੇ ਨੌਜਵਾਨਾਂ ਵੱਲੋਂ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਸਰਬਜੀਤ ਸਿੰਘ ਸਰਪੰਚ, ਬਲਜੀਤ ਸਿੰਘ, ਰਾਜ ਕੁਮਾਰ, ਪੀਤਾ, ਅਵਤਾਰ, ਜਤਿੰਦਰ ਕੁਮਾਰ, ਪਰਮਿੰਦਰ ਇੰਦੀ, ਜਸਕਰਨ, ਅਸ਼ੋਕ ਕੁਮਾਰ ਆਦਿ ਹਾਜ਼ਰ ਸਨ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



