ਸਟਾਫ਼ ਰਿਪੋਰਟਰ, ਰੂਪਨਗਰ : ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ 15 ਗ੍ਰਾਮ ਨਸ਼ੀਲੇ ਪਾਊਡਰ ਚਿੱਟੇ ਸਮੇਤ ਕਾਬੂ ਕਰ ਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਮਾਮਲਾ ਦੇ ਜਾਂਚ ਅਧਿਕਾਰੀ ਏਐੱਸਆਈ ਲਛਮਣ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਬਜਿੰਦਰਾ ਹਸਪਤਾਲ ਬਾਈਪਾਸ ਨੇੜੇ ਮੌਜੂਦ ਸਨ ਕਿ ਸਾਹਮਣੇ ਤੋਂ ਆ ਰਹੇ ਇਕ ਵਿਅਕਤੀ ਨੇ ਪੁਲਿਸ ਨੂੰ ਦੇਖ ਕੇ ਆਪਣੀ ਜੇਬ ਵਿਚੋਂ ਇਕ ਲਿਫਾਫਾ ਕੱਢ ਕੇ ਸੁੱਟ ਦਿੱਤੀ, ਜਦੋਂ ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਕੇ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ 15 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪਛਾਣ ਗਿਆਨੇਸ਼ਵਰ ਭੰਡਾਰੀ ਵਾਸੀ ਰੂਪਨਗਰ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



