ਸੁਰਿੰਦਰ ਸਿੰਘ ਸੋਨੀ, ਸ੍ਰੀ ਅਨੰਦਪੁਰ ਸਾਹਿਬ : ਬਲਾਕ ਕੀਰਤਪੁਰ ਸਾਹਿਬ ਦੇ ਸੈਂਟਰ ਅਧੀਨ ਆਉਂਦੇ ਪ੍ਰਰਾਇਮਰੀ ਸਕੂਲਾਂ ਦੀਆਂ ਦੋ ਰੋਜ਼ਾ ਪ੍ਰਰਾਇਮਰੀ ਖੇਡਾਂ ਸਰਕਾਰੀ ਪ੍ਰਰਾਇਮਰੀ ਸਕੂਲ ਚੰਦਪੁਰ ਵਿਖੇ ਸ਼ੁਰੂ ਹੋ ਗਈਆਂ। ਖੇਡਾਂ ਦਾ ਉਦਘਾਟਨ ਸੀਐੱਚਟੀ ਕੀਰਤਪੁਰ ਸਾਹਿਬ ਹਰਮੀਤ ਸਿੰਘ ਅਤੇ ਮੁੱਖ ਅਧਿਆਪਕ ਕਮਲਜੀਤ ਸਿੰਘ ਮਿਡਲ ਸਕੂਲ ਚੰਦਪੁਰ ਨੇ ਕੀਤਾ। ਪਹਿਲੇ ਦਿਨ ਕਬੱਡੀ ਨੈਸ਼ਨਲ ਸਟਾਇਲ, ਕਬੱਡੀ ਸਰਕਲ ਸਟਾਇਲ, ਖੋ-ਖੋ ਰੱਸਾਕਸੀ ਅਤੇ ਬੈਡਮਿੰਟਨ ਦੇ ਮੁਕਾਬਲੇ ਕਰਵਾਏ ਗਏ।

ਇਸ ਮੌਕੇ ਹਰਮੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਖੇਡਾਂ ਵੱਲ ਵਿਸ਼ੇਸ਼ ਧਿਆਨ ਦੇ ਰਹੇ ਹਨ, ਜਿਸ ਕਾਰਨ ਜਿੱਥੇ ਵਿਦਿਆਰਥੀਆਂ ਦੀ ਖੇਡ ਪ੍ਰਤਿਭਾ ਵਿੱਚ ਨਿਖਾਰ ਹੋ ਰਿਹਾ ਹੈ ਉੱਥੇ ਹੀ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਖੇਡਾਂ ਯੋਗਦਾਨ ਪਾ ਰਹੀਆਂ ਹਨ। ਕਬੱਡੀ ਨੈਸ਼ਨਲ ਸਟਾਇਲ ਲੜਕਿਆਂ ਵਿੱਚ ਸਰਕਾਰੀ ਪ੍ਰਰਾਇਮਰੀ ਸਕੂਲ ਕਲਿਆਣਪੁਰ ਨੇ ਪਹਿਲਾ ਅਤੇ ਸਰਕਾਰੀ ਪ੍ਰਰਾਇਮਰੀ ਸਕੂਲ ਕੀਰਤਪੁਰ ਸਾਹਿਬ ਨੇ ਦੂਜਾ ਸਥਾਨ ਹਾਸਲ ਕੀਤਾ। ਕਬੱਡੀ ਨੈਸ਼ਨਲ ਸਟਾਇਲ ਲੜਕੀਆਂ ਵਿੱਚ ਸਰਕਾਰੀ ਪ੍ਰਰਾਇਮਰੀ ਸਕੂਲ ਚੰਦਪੁਰ ਨੇ ਪਹਿਲਾਂ ਤੇ ਕਲਿਆਣਪੁਰ ਨੇ ਦੂਸਰਾ ਸਥਾਨ ਹਾਸਲ ਕੀਤਾ। ਕਬੱਡੀ ਸਰਕਲ ਸਟਾੲਲ ਲੜਕਿਆਂ ਵਿੱਚ ਗੱਜਪੁਰ ਸਕੂਲ ਨੇ ਪਹਿਲਾਂ ਅਤੇ ਨੱਕੀਆ ਸਕੂਲ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸੀਐੱਚਟੀ ਹਰਮੀਤ ਸਿੰਘ, ਮਨਿੰਦਰ ਸਿੰਘ, ਰਣਬੀਰ ਸਿੰਘ, ਸਰਬਜੀਤ ਸਿੰਘ, ਪੇ੍ਮ ਸਿੰਘ ਠਾਕੁਰ, ਬਲਵਿੰਦਰ ਸਿੰਘ, ਵਰਿੰਦਰ ਸਿੰਘ, ਦੀਪਕ ਕੁਮਾਰ, ਕੁਲਵੰਤ ਸਿੰਘ, ਮਲਕੀਤ ਸਿੰਘ, ਪੰਕਜ ਕੁਮਾਰ, ਕਸ਼ਮੀਰ ਸਿੰਘ, ਗੁਰਪ੍ਰਰੀਤ ਸਿੰਘ, ਸੁਮਨ ਲਤਾ, ਕਮਲ ਜਸ਼ਨਜੋਤ, ਮਨਿੰਦਰ, ਸੁਸ਼ਮਾ, ਅੰਜਲੀ ਰਾਣਾ ਆਦਿ ਹਾਜ਼ਰ ਸਨ।