ਪੰਜਾਬੀ ਜਾਗਰਣ, ਫ਼ਤਹਿਗੜ੍ਹ ਸਾਹਿਬ : ਦੋ ਵੱਖ-ਵੱਖ ਮਾਮਲਿਆਂ ‘ਚ ਪੁਲਿਸ ਵੱਲੋਂ ਪਾਬੰਦੀਸ਼ੁਦਾ ਗੋਲ਼ੀਆਂ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪਿੰਡ ਰਸੂਲਪੁਰ ਦੇ ਟੀ-ਪੁਆਇੰਟ ਨਜ਼ਦੀਕ ਮੌਜੂਦ ਚੁੰਨੀ ਕਲਾਂ ਚੌਕੀ ਦੀ ਪੁਲਿਸ ਪਾਰਟੀ ਨੇ ਚੈਕਿੰਗ ਦੌਰਾਨ ਹਰਵਿੰਦਰ ਸਿੰਘ ਨੂੰ ਕਾਬੂ ਕਰ ਕੇ ਉਸ ਪਾਸੋਂ 52 ਪੱਤੇ ਲੋਮੋਟਿਲ (ਕੁੱਲ 1025 ਗੋਲ਼ੀਆਂ) ਬਰਾਮਦ ਹੋਈਆਂ। ਉਸ ਵਿਰੁੱਧ ਥਾਣਾ ਬਡਾਲੀ ਆਲਾ ਸਿੰਘ ਵਿਖੇ ਕੇਸ ਦਰਜ ਕੀਤਾ ਗਿਆ। ਜਦੋਂ ਕਿ ਇਸ ਮਾਮਲੇ ‘ਚ ਵਿਕਰਮਜੀਤ ਸਿੰਘ ਵਾਸੀ ਪਿੰਡ ਰਾਈਮਾਜਰਾ, ਕਮਲਜੀਤ ਸਿੰਘ ਵਾਸੀ ਪਿੰਡ ਬਰਾਸ, ਧਰਮਿੰਦਰ ਸਿੰਘ ਤੇ ਮੱਸੂ ਵਾਸੀ ਪਿੰਡ ਬਰਾਸ ਨੂੰ ਵੀ ਨਾਮਜ਼ਦ ਕੀਤੇ ਜਾਣ ਦੀ ਸੂਚਨਾ ਹੈ। ਇਕ ਵੱਖਰੇ ਮਾਮਲੇ ‘ਚ ਟੀ-ਪੁਆਇੰਟ ਮੈੜਾਂ ‘ਤੇ ਫੀਡ ਫੈਕਟਰੀ ਨੇੜੇ ਰਾਤ ਨੂੰ ਚੈਕਿੰਗ ਕਰ ਰਹੀ ਥਾਣਾ ਬੱਸੀ ਪਠਾਣਾਂ ਦੀ ਪੁਲਿਸ ਪਾਰਟੀ ਵੱਲੋਂ ਮੇਜਰ ਸਿੰਘ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ ਗਿਆ ਜਿਸ ਉਪਰੰਤ ਲਈ ਗਈ ਤਲਾਸ਼ੀ ਦੌਰਾਨ ਉਸ ਪਾਸੋਂ 17 ਪੱਤੇ ਲੋਮੋਟਿਲ (1020 ਗੋਲ਼ੀਆਂ) ਬਰਾਮਦ ਹੋਣ ‘ਤੇ ਥਾਣਾ ਬੱਸੀ ਪਠਾਣਾਂ ਵਿਖੇ ਦਰਜ ਕਰਵਾਏ ਗਏ ਮੁਕੱਦਮੇ ‘ਚ ਮੇਜਰ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਗਿਆ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



