ਚਾਨਾ, ਕੋਟਕਪੂਰਾ : ਟੈਕਨੀਕਲ ਸਰਵਿਸਜ਼ ਯੂਨੀਅਨ ਵਲੋਂ ਜੁਆਇੰਟ ਫੌਰਮ ਦੇ ਸੱਦੇ ‘ਤੇ ਅੱਜ ਨਰਿੰਦਰਜੀਤ ਸਿੰਘ ਡਵੀਜ਼ਨ ਪ੍ਰਧਾਨ ਕੋਟਕਪੂਰਾ ਦੀ ਅਗਵਾਈ ਹੇਠ ਰੋਸ ਧਰਨਾ ਦੇਣ ਉਪਰੰਤ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਅਤੇ ਮੈੈਨੇਜਮੈਂਟ ਵਿਰੁੱਧ ਨਾਹਰੇਬਾਜ਼ੀ ਵੀ ਕੀਤੀ ਗਈ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਵਲੋਂ ਐਸਮਾ ਲਾਗੂ ਕਰਨ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ। ਆਗੂਆਂ ਨੇ ਮੈਨੇਜਮੈਂਟ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੇ ਜਾਣ ‘ਤੇ ਵੀ ਰੋਸ ਪ੍ਰਗਟ ਕੀਤਾ। ਇਹ ਮੰਗ ਕੀਤੀ ਗਈ ਕਿ 295/19 ਰਾਹੀਂ ਭਰਤੀ ਕੀਤੇ ਗਏ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇ, ਜੇਲਾਂ੍ਹ ‘ਚ ਡੱਕੇ ਸਾਥੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਬੁਲਾਰਿਆਂ ਨੇ ਕਿਹਾ ਕਿ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਮਨਾਉਣ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ ਅਤੇ ਸੰਘਰਸ਼ ਦੀ ਕੜੀ ਵਜੋਂ 8 ਨਵੰਬਰ ਨੂੰ ਸੂਬਾ ਪੱਧਰ ਦਾ ਐਕਸ਼ਨ ਕੀਤਾ ਜਾਵੇਗਾ। ਇਸ ਮੌਕੇ ਸਬ-ਡਵੀਜ਼ਨ ਬਰਗਾੜੀ ਦੇ ਪ੍ਰਧਾਨ ਸੁਖਮੰਦਰ ਸਿੰਘ, ਚੰਦਰ ਸ਼ੇਖ਼ਰ ਜੈਤੋ, ਮਲਕੀਤ ਸਿੰਘ (ਭੰਗਲ ਗਰੁੱਪ), ਸੁਰਿੰਦਰਪਾਲ ਸਿੰਘ, ਪੂਰਨ ਸਿੰਘ, ਦਰਸ਼ਨ ਕੁਮਾਰ ਬਾਵਾ ਅਤੇ ਦਰਸ਼ਨ ਸਿੰਘ ਸਰਾਵਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਜਸਵਿੰਦਰ ਸਿੰਘ ਸਟੇਟ ਆਗੂ ਇੰਪਲਾਈਜ਼ ਫ਼ੈਡਰੇਸ਼ਨ ਨੇ ਸਭਨਾਂ ਦਾ ਧੰਨਵਾਦ ਕੀਤਾ, ਜਦ ਕਿ ਮੰਚ ਦਾ ਸੰਚਾਲਨ ਨਰਿੰਦਰਜੀਤ ਸਿੰਘ ਪ੍ਰਧਾਨ ਟੀ.ਐਸ.ਯੂ ਮੰਡਲ ਕੋਟਕਪੂਰਾ ਨੇ ਚਲਾਈ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



