ਲਖਵੀਰ ਖਾਬੜਾ, ਰੂਪਨਗਰ : ਡਿਪਟੀ ਕਮਿਸ਼ਨਰ ਪ੍ਰਰੀਤੀ ਯਾਦਵ ਵੱਲੋਂ ਰੂਪਨਗਰ ਸ਼ਹਿਰ ਦਾ ਦੌਰਾ ਕਰਦੇ ਹੋਏ ਅਧਿਕਾਰੀਆਂ ਨੂੰ ਸਾਫ਼-ਸਫ਼ਾਈ, ਸੜਕਾਂ ਦੀ ਮੁਰੰਮਤ ਅਤੇ ਹੋਰ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ। ਡਿਪਟੀ ਕਮਿਸ਼ਨਰ ਨੇ ਕਾਲਜ ਰੋਡ ਦਾ ਦੌਰਾ ਕਰਦਿਆਂ ਕਾਲਜ ਰੋਡ ਦੀ ਮੁਰੰਮਤ ਕਰਵਾਉਣ ਲਈ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ। ਇਸ ਦੇ ਨਾਲ ਹੀ ਨਗਰ ਕੌਂਸਲ ਅਧੀਨ ਆਉਂਦੀਆਂ ਸੜਕਾਂ ਦੀ ਮੁਰੰਮਤ ਕਰਨ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਪੈਂਦੀਆਂ ਸੜਕਾਂ ਦੀ ਸਾਂਭ-ਸੰਭਾਲ ਵੱਲ ਖਾਸ ਧਿਆਨ ਦੇਣ। ਉਨ੍ਹਾਂ ਬੇਲਾ ਰੋਡ ‘ਤੇ ਬੰਦ ਕੀਤੇ ਡਵਾਈਡਰ ਨੂੰ ਚਲਾਉਣ ਲਈ ਅਧਿਕਾਰੀਆਂ ਨੂੰ ਕਿਹਾ। ਇਸ ਤੋਂ ਇਲਾਵਾ ਡੀਸੀ ਨੇ ਹਵੇਲੀ ਸੀਵਰੇਜ ਟਰੀਟਮੈਂਟ ਪਲਾਂਟ ਦਾ ਦੌਰਾ ਕਰਦਿਆਂ ਪਲਾਂਟ ਦੀ ਸਾਫ਼-ਸਫ਼ਾਈ ਨੂੰ ਯਕੀਨੀ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਆਈਆਈਟੀ ਰੋਡ ਰੋਪੜ, ਬੇਲਾ ਰੋਡ, ਹੇਮਕੁੰਟ ਇਨਕਲੇਵ, ਸਿਵਲ ਹਸਪਤਾਲ ਰੋਡ, ਗਿਆਨੀ ਜੈਲ ਸਿੰਘ ਨਗਰ ਅਤੇ ਹੋਰ ਥਾਵਾਂ ਦਾ ਦੌਰਾ ਕਰਦਿਆਂ ਸਾਫ਼-ਸਫ਼ਾਈ ਨੂੰ ਯਕੀਨੀ ਕਰਨ ਲਈ ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



