ਸਟਾਫ ਰਿਪੋਰਟਰ, ਰੂਪਨਗਰ : ਡਿਪਟੀ ਕਮਿਸ਼ਨਰ ਪ੍ਰਰੀਤੀ ਯਾਦਵ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੀ ਪਰਾਲੀ ਪ੍ਰਬੰਧਨ ਸਬੰਧੀ ਰੀਵਿਊ ਮੀਟਿੰਗ ਹੋਈ। ਮੀਟਿੰਗ ਵਿੱਚ ਸੈਂਟਰਲੀ ਸਪਾਂਸਰਡ ਸਕੀਮ ਕਰਾਪ ਰੈਜ਼ੀਡਿਊਲ ਮੈਨੇਜਮੈਂਟ ਤਹਿਤ ਮਸ਼ੀਨਾਂ ਦੇ ਡਰਾਅ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਤਾਂ ਜੋ ਝੋਨੇ ਦੀ ਕਟਾਈ ਤੋਂ ਪਹਿਲਾਂ ਪਰਾਲੀ ਦੀ ਸਾਂਭ-ਸੰਭਾਲ ਲਈ ਮਸ਼ੀਨਾਂ ਦੇ ਅਗੇਤੇ ਪ੍ਰਬੰਧ ਕੀਤੇ ਜਾ ਸਕਣ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਮੁੱਖ ਖੇਤੀਬਾੜੀ ਅਫਸਰ ਡਾ. ਗੁਰਬਚਨ ਸਿੰਘ ਨੂੰ ਹਦਾਇਤ ਕੀਤੀ ਗਈ ਕਿ 15 ਸਤੰਬਰ ਨੂੰ ਦੁਪਹਿਰ 12:00 ਵਜੇ ਮਸ਼ੀਨਾਂ ਦਾ ਡਰਾਅ ਕੱਿਢਆ ਜਾਵੇ ਤਾਂ ਜੋ ਕਿਸਾਨ ਝੋਨੇ ਦੀ ਕਟਾਈ ਸ਼ੁਰੂ ਹੋਣ ਤੋਂ ਪਹਿਲਾਂ ਮਸ਼ੀਨਾਂ ਦੀ ਖਰੀਦ ਕਰ ਸਕਣ। ਇਸ ਲਈ ਸਮੂਹ ਕਿਸਾਨਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜਿਹੜੇ ਕਿਸਾਨਾਂ ਨੇ ਸੀਆਰਐੱਮ ਸਕੀਮ ਅਧੀਨ ਆਨਲਾਈਨ ਪੋਰਟਲ ‘ਤੇ ਮਸ਼ੀਨ ਅਪਲਾਈ ਕੀਤੀ ਹੈ, ਉਹ ਰੂਪਨਗਰ ਵਿਖੇ ਜ਼ਿਲ੍ਹਾ ਪ੍ਰਰੀਸ਼ਦ ਦੀ ਬਿਲਡਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਆਰ-ਡੀ) ਦੇ ਦਫ਼ਤਰ ਦੇ ਕਮੇਟੀ ਰੂਮ ਵਿਖੇ ਪਹੁੰਚਣ ਦੀ ਕ੍ਰਿਪਾਲਤਾ ਕਰਨ ਅਤੇ ਡਰਾਅ ਵਿੱਚ ਸ਼ਾਮਲ ਹੋਣ।