ਪੱਤਰ ਪੇ੍ਰਰਕ, ਪਟਿਆਲਾ : ਪੀਐੱਸਈਬੀ ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ ‘ਤੇ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੇ ਪੁਤਲੇ ਸਾੜੇ ਗਏ। ਇਨ੍ਹਾਂ ਜਥੇਬੰਦੀਆਂ ‘ਚ ਟੈਕਨੀਕਲ ਸਰਵਿਸਜ਼ ਯੂਨੀਅਨ, ਪੀਐੱਸਈਬੀ ਇੰਪਲਾਈਜ਼ ਫੈੱਡਰੇਸ਼ਨ, ਇੰਪਲਾਈਜ਼ ਫੈੱਡਰੇਸ਼ਨ ਪੀਐੱਸਈਬੀ (ਸੁਰਿੰਦਰ ਸਿੰਘ ਪਹਿਲਵਾਨ), ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ, ਇੰਪਲਾਈਜ਼ ਫੈਡਰੇਸ਼ਨ (ਫਲਜੀਤ ਸਿੰਘ) ਮਨਿਸਟੀਰੀਅਲ ਸਰਵਿਸਜ਼ ਯੂਨੀਅਨ, ਵਰਕਰਜ਼ ਫੈਡਰੇਸ਼ਨ (ਇੰਟਕ), ਥਰਮਲਜ਼ ਇੰਪਲਾਈਜ਼ ਕੋ¸ਆਰਡੀਨੇਸ਼ਨ ਕਮੇਟੀ, ਹੈਡ ਆਫਿਸ ਇੰਪਲਾਈਜ਼ ਫੈਡਰੇਸ਼ਨ ਅਤੇ ਸਬ ਸਟੇਸ਼ਨ ਵੈੱਲਫੇਅਰ ਐਸੋਸੀਏਸ਼ਨ ਦੇ ਬਿਜਲੀ ਕਾਮਿਆਂ ਵੱਲੋਂ ਪੰਜਾਬ ਦੇ ਸਮੁੱਚੇ ਉਪ ਮੰਡਲ/ਮੰਡਲ ਦਫ਼ਤਰਾਂ ਅੱਗੇ ਰੋਸ ਭਰਪੂਰ ਰੈਲੀਆਂ ਕਰ ਕੇ ਮੁਲਾਜ਼ਮ ਮਜ਼ਦੂਰ ਵਿਰੋਧੀ ਐਸਮਾਂ ਐਕਟ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ।
ਇਨ੍ਹਾਂ ਜਥੇਬੰਦੀਆਂ ਦੇ ਸੂਬਾਈ ਆਗੂਆਂ ਕਰਮਚੰਦ ਭਾਰਦਵਾਜ, ਰਤਨ ਸਿੰਘ ਮਜਾਰੀ, ਬਲਦੇਵ ਸਿੰਘ ਮੰਢਾਲੀ, ਰਵੇਲ ਸਿੰਘ ਸਹਾਏਪੁਰ, ਕੌਰ ਸਿੰਘ ਸੋਹੀ, ਹਰਪਾਲ ਸਿੰਘ, ਜਗਰੂਪ ਸਿੰਘ ਮਹਿਮਦਪੁਰ, ਜਗਜੀਤ ਸਿੰਘ ਕੋਟਲੀ, ਅਵਤਾਰ ਸਿੰਘ ਕੈਂਥ, ਸਿਕੰਦਰ ਨਾਥ, ਕੁਲਵਿੰਦਰ ਸਿੰਘ ਿਢੱਲੋਂ, ਜਗਜੀਤ ਸਿੰਘ ਕੰਡਾ, ਸੁਖਵਿੰਦਰ ਸਿੰਘ ਚਾਹਲ, ਜਰਨੈਲ ਸਿੰਘ ਅੌਲਖ ਨੇ ਵੱਖ¸ਵੱਖ ਥਾਵਾਂ ਤੇ ਕੀਤੀਆਂ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰ ਮੈਨੇਜਮੈਂਟ ਮੁਲਾਜ਼ਮਾਂ ਨਾਲ ਕੀਤੀਆਂ ਮੀਟਿੰਗਾਂ ਸਮੇਂ ਹੋਈਆਂ ਸਹਿਮਤੀਆਂ ਅਤੇ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਲਗਾਤਾਰ ਟਾਲਮਟੋਲ ਕਰ ਰਹੀਆਂ ਹਨ। ਜਿਸ ਅਨੁਸਾਰ 19 ਸਤੰਬਰ ਤੋਂ 13 ਅਕਤੂਬਰ ਤੱਕ ਸਰਕਲ ਦਫ਼ਤਰਾਂ ਅੱਗੇ ਧਰਨੇ, 17 ਅਕਤੂਬਰ ਤੋਂ 27 ਅਕਤੂਬਰ ਤੱਕ ਜੋਨਲ ਕਨਵੈਨਸ਼ਨ, 8 ਨਵੰਬਰ ਹੈਡ ਆਫਿਸ ਪਟਿਆਲਾ ਅੱਗੇ ਸੂਬਾ ਪੱਧਰੀ ਧਰਨਾ ਅਤੇ ਨਵੰਬਰ ਦੇ ਆਖਰੀ ਹਫਤੇ ਸੂਬਾ ਪੱਧਰ ਤੇ ਇਕ ਰੋਜ਼ਾ ਹੜਤਾਲ ਕੀਤੀ ਜਾਵੇਗੀ।
ਇਸ ਮੌਕੇ ਬਲਜੀਤ ਸਿੰਘ ਮੋਦਲਾ, ਇੰਦਰਜੀਤ ਿਢੱਲੋਂ, ਹਰਮੇਸ਼ ਧੀਮਾਨ, ਜਗਦੀਪ ਸਿੰਘ ਸਹਿਗਲ, ਲਖਬੀਰ ਸਿੰਘ ਜੀਰਾ, ਤੇਜਿੰਦਰ ਸੇਖੋਂ, ਸਰਬਜੀਤ ਭਾਣਾ, ਬਰਜਿੰਦਰ ਸ਼ਰਮਾ, ਰਘਬੀਰ ਸਿੰਘ, ਸੁਖਮਿੰਦਰ ਦੁੰਮਨਾ, ਲਖਵਿੰਦਰ ਸਿੰਘ, ਕਮਲਜੀਤ ਸਿੰਘ, ਲਖਵੰਤ ਸਿੰਘ ਦਿਓਲ ਤੋਂ ਇਲਾਵਾ ਡਵੀਜਨ ਅਤੇ ਸਰਕਲ ਆਗੂਆ ਨੇ ਕਿਹਾ ਕਿ ਜੇਕਰ ਸਰਕਾਰ ਨੇ ਐਸਮਾਂ ਕਾਨੂੰਨ ਸਬੰਧੀ ਨੋਟੀਫਿਕੇਸ਼ਨ ਵਾਪਸ ਨਾ ਲਿਆ ਅਤੇ ਮੁਲਾਜਮਾਂ ਦੀਆਂ ਮੰਨੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ ਅਤੇ ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਨਾਲ ਮਿਲਕੇ 17 ਸਤੰਬਰ ਨੂੰ ਵਿੱਤ ਮੰਤਰੀ ਪੰਜਾਬ ਦੀ ਰਿਹਾਇਸ਼, 24 ਸਤੰਬਰ ਨੂੰ ਕੈਬਨਿਟ ਮੰਤਰੀ ਬਲਜੀਤ ਕੌਰ ਦੀ ਰਿਹਾਇਸ਼ ਮਲੋਟ, 24 ਸਤੰਬਰ ਨੂੰ ਕੈਬਨਿਟ ਮੰਤਰੀ ਦੀ ਰਿਹਾਇਸ਼ ਜਲੰਧਰ ਵਿਖੇ ਰੋਸ ਮਾਰਚ ਤੇ 14 ਅਕਤੂਬਰ ਨੂੰ ਦਾਣਾ ਮੰਡੀ ਚੰਡੀਗੜ੍ਹ ਵਿਖੇ ਸੂਬਾਈ ਪੱਧਰ ਦੀ ਰੈਲੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ।



