IND vs PAK Live Score : ਆਈਸੀਸੀ ਵਿਸ਼ਵ ਕੱਪ 2023 ਦੇ 12ਵੇਂ ਮੈਚ ‘ਚ ਟੀਮ ਇੰਡੀਆ ਦਾ ਸਾਹਮਣਾ ਪਾਕਿਸਤਾਨ ਨਾਲ ਹੋ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਹੈ। ਸ਼ੁਭਮਾਨ ਗਿੱਲ ਦੇ ਫੈਨਜ਼ ਲਈ ਚੰਗੀ ਖ਼ਬਰ ਹੈ ਕਿ ਉਹ ਪਾਕਿਸਤਾਨ ਖਿਲਾਫ਼ ਭਾਰਤ ਦੀ ਪਲੇਇੰਗ 11 ਦਾ ਹਿੱਸਾ ਹਨ। ਉਨ੍ਹਾਂ ਨੂੰ ਈਸ਼ਾਨ ਕਿਸ਼ਨ ਦੀ ਜਗ੍ਹਾ ਖਿਡਾਇਆ ਜਾ ਰਿਹਾ ਹੈ। ਵਨਡੇ ਵਿਸ਼ਵ ਕੱਪ ਦੇ ਇਤਿਹਾਸ ‘ਚ ਹੁਣ ਤਕ ਭਾਰਤੀ ਟੀਮ ਪਾਕਿਸਤਾਨ ਖਿਲਾਫ਼ ਇਕ ਵੀ ਮੈਚ ਨਹੀਂ ਹਾਰੀ ਹੈ। ਅਜਿਹੇ ‘ਚ ਰੋਹਿਤ ਸ਼ਰਮਾ ਦੀ ਕਪਤਾਨੀ ‘ਚ ਟੀਮ ਇੰਡੀਆ ਅਹਿਮਦਾਬਾਦ ਦੇ ਨਰਿੰਦਰ ਮੋਦੀ ਕ੍ਰਿਕਟ ਸਟੇਡੀਅਮ ‘ਚ ਵੀ ਇਸ ਰਿਕਾਰਡ ਨੂੰ ਬਰਕਰਾਰ ਰੱਖਣਾ ਚਾਹੇਗੀ।
ਭਾਰਤ ਨੇ ਟੂਰਨਾਮੈਂਟ ‘ਚ ਹੁਣ ਤਕ ਖੇਡੇ ਗਏ ਦੋਵੇਂ ਮੈਚਾਂ ‘ਚ ਜਿੱਤ ਦਾ ਸਵਾਦ ਚੱਖਿਆ ਹੈ। ਪਹਿਲੇ ਮੈਚ ‘ਚ ਆਸਟ੍ਰੇਲੀਆ ਨੂੰ ਹਰਾਉਣ ਤੋਂ ਬਾਅਦ ਰੋਹਿਤ ਦੀ ਪਲਟਨ ਨੇ ਅਫਗਾਨਿਸਤਾਨ ਨੂੰ ਆਸਾਨੀ ਨਾਲ ਹਰਾਇਆ ਸੀ। ਇਸ ਦੇ ਨਾਲ ਹੀ ਪਾਕਿਸਤਾਨ ਨੇ ਆਪਣੇ ਆਖਰੀ ਮੈਚ ‘ਚ ਸ਼੍ਰੀਲੰਕਾ ਖਿਲਾਫ 345 ਦੌੜਾਂ ਦੇ ਰਿਕਾਰਡ ਟੀਚੇ ਦਾ ਪਿੱਛਾ ਕਰਦੇ ਹੋਏ ਜਿੱਤ ਦਾ ਸਵਾਦ ਚੱਖਿਆ ਸੀ।
ਪ੍ਰਸ਼ੰਸਕਾਂ ਨੂੰ ਅੱਜ ਪਾਕਿਸਤਾਨ ਖਿਲਾਫ ਸ਼ਾਨਦਾਰ ਮੈਚ ‘ਚ ਭਾਰਤੀ ਕਪਤਾਨ ਰੋਹਿਤ ਸ਼ਰਮਾ ਤੋਂ ਸੈਂਕੜੇ ਦੀ ਉਮੀਦ ਹੈ। ਰੋਹਿਤ ਸ਼ਰਮਾ ਨੇ ਵਨਡੇ ਵਿਸ਼ਵ ਕੱਪ ‘ਚ ਪਾਕਿਸਤਾਨ ਖਿਲਾਫ ਦੋ ਮੈਚ ਖੇਡੇ ਅਤੇ 77.50 ਦੀ ਔਸਤ ਨਾਲ 155 ਦੌੜਾਂ ਬਣਾਈਆਂ। ਸੱਜੇ ਹੱਥ ਦੇ ਇਸ ਬੱਲੇਬਾਜ਼ ਨੇ 2019 ਵਿਸ਼ਵ ਕੱਪ ‘ਚ ਪਾਕਿਸਤਾਨ ਖਿਲਾਫ ਸੈਂਕੜਾ ਜੜਿਆ ਸੀ। ਇਸ ਤੋਂ ਪਹਿਲਾਂ 2015 ਵਿਸ਼ਵ ਕੱਪ ‘ਚ ਉਹ ਪਾਕਿਸਤਾਨ ਖਿਲਾਫ 15 ਦੌੜਾਂ ਬਣਾ ਕੇ ਆਊਟ ਹੋ ਗਏ ਸਨ। ਕੀ ਤੁਹਾਨੂੰ ਪਤਾ ਹੈ ਕਿ ਭਾਰਤੀ ਟੀਮ ਆਈਸੀਸੀ ਵਨਡੇ ਟੀਮ ਰੈਂਕਿੰਗ ‘ਚ ਨੰਬਰ-1 ‘ਤੇ ਹੈ। ਪਾਕਿਸਤਾਨ ਨੰਬਰ-2 ‘ਤੇ ਹੈ।



