ਔਨਲਾਈਨ ਡੈਸਕ, ਮੁੰਬਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿਚਰਵਾਰ ਨੂੰ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦੇ 141ਵੇਂ ਸੈਸ਼ਨ ਦਾ ਉਦਘਾਟਨ ਕੀਤਾ। ਇਹ ਸਮਾਗਮ ਮੁੰਬਈ ਦੇ ਜੀਓ ਵਰਲਡ ਸੈਂਟਰ ਵਿੱਚ ਆਯੋਜਿਤ ਕੀਤਾ ਗਿਆ ਸੀ, ਜਿੱਥੇ ਰਿਲਾਇੰਸ ਫਾਊਂਡੇਸ਼ਨ ਦੀ ਚੇਅਰਪਰਸਨ ਨੀਤਾ ਅੰਬਾਨੀ ਸਮੇਤ ਕਈ ਮਸ਼ਹੂਰ ਹਸਤੀਆਂ ਮੌਜੂਦ ਸਨ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦਾ 141ਵਾਂ ਸੈਸ਼ਨ ਭਾਰਤ ਵਿੱਚ ਹੋਣਾ ਬਹੁਤ ਖਾਸ ਹੈ। 40 ਸਾਲਾਂ ਬਾਅਦ ਭਾਰਤ ਵਿੱਚ ਆਈਓਸੀ ਸੈਸ਼ਨ ਹੋਣਾ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਕ੍ਰਿਕਟ ਟੀਮ ਨੂੰ ਜਿੱਤ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਹਿਮਦਾਬਾਦ ਦੇ ਦੁਨੀਆ ਦੇ ਸਭ ਤੋਂ ਵੱਡੇ ਸਟੇਡੀਅਮ ਵਿੱਚ ਭਾਰਤ ਨੇ ਬਹੁਤ ਹੀ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਖੇਡਾਂ ਸਾਡੇ ਸੱਭਿਆਚਾਰ ਅਤੇ ਜੀਵਨ ਦਾ ਅਹਿਮ ਹਿੱਸਾ ਹਨ।



