ਸਟਾਫ਼ ਰਿਪੋਰਟਰ, ਰੂਪਨਗਰ : ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਵਿੱਚ ਹਿੰਦੀ ਦਿਵਸ ਮਨਾਇਆ ਗਿਆ, ਜਿਸ ਵਿੱਚ ਹਿੰਦੀ ਵਿਭਾਗ ਦੇ ਸਮੂਹ ਅਧਿਆਪਕਾਂ ਨੇ ਹਿੱਸਾ ਲਿਆ। ਸਕੂਲ ਮੈਨੇਜਮੈਂਟ ਸੂਬਾ ਭੁਪਿੰਦਰ ਸਿੰਘ ਅਤੇ ਗੁਣਵੰਤ ਕੌਰ ਨੇ ਕਿਹਾ ਕਿ ਹਿੰਦੀ ਸਾਡੀ ਰਾਸ਼ਟਰੀ ਬੋਲੀ ਹੈ। ਸਾਨੂੰ ਹਿੰਦੀ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਅਸੀਂ ਹੋਰ ਭਾਸ਼ਾਵਾਂ ਦੇ ਨਾਲ-ਨਾਲ ਹਿੰਦੀ ਵਿੱਚ ਵੀ ਪ੍ਰਤਿਭਾਸ਼ਾਲੀ ਬਣ ਸਕੀਏ। ਇਸ ਪੋ੍ਗਰਾਮ ਵਿੱਚ ਹਿੰਦੀ ਦਿਵਸ ਦੀ ਮਹੱਤਤਾ, ਕਵਿਤਾ, ਦੋਹੇ ਅਤੇ ਹਿੰਦੀ ਦਿਵਸ ‘ਤੇ ਇਕ ਗੀਤ ਪੇਸ਼ ਕੀਤਾ ਗਿਆ। ਸਾਰੇ ਅਧਿਆਪਕਾਂ ਨੂੰ ਹਿੰਦੀ ਦਿਵਸ ਦੀ ਵਧਾਈ ਦਿੱਤੀ ਗਈ। ਸਕੂਲ ਦੀ ਡਾਇਰੈਕਟਰ ਗੁਰਪ੍ਰਰੀਤ ਮਾਥੁਰ ਨੇ ਸਾਰੇ ਅਧਿਆਪਕਾਂ ਨੂੰ ਹਿੰਦੀ ਦਿਵਸ ਦੀ ਵਧਾਈ ਦਿੰਦੇ ਹੋਏ ਉਨ੍ਹਾਂ ਨੂੰ ਇਕ ਕਹਾਣੀ ਸੁਣਾਈ, ਜਿਸ ਵਿੱਚ ਉਨ੍ਹਾਂ ਨੇ ਸ਼ਬਦਾਂ ਨੂੰ ਕੰਟਰੋਲ ਕਰਨ ਅਤੇ ਕੋਈ ਕੀ ਬੋਲਦਾ ਹੈ ਬਾਰੇ ਦੱਸਿਆ। ਵਾਈਸ ਪਿੰ੍ਸੀਪਲ ਭੁਪਿੰਦਰ ਕੌਰ ਨੇ ਵੀ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ।