ਅਵਿਨਾਸ਼ ਸ਼ਰਮਾ, ਕਪੂਰਥਲਾ : ਸ਼ਹਿਰ ਵਾਸੀਆਂ ਨੂੰ ਨਸ਼ਾ ਮੁਕਤ ਬਣਾਉਣ ਤੇ ਅਮਨ-ਸ਼ਾਂਤੀ ਨੂੰ ਬਹਾਲ ਰੱਖਣ ਲਈ ਪੁਲਿਸ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਕਿ ਸ਼ਲਾਘਾਯੋਗ ਹੈ। ਇਸੇ ਲੜੀ ਤਹਿਤ ਸੀਨੀਅਰ ਅਕਾਲੀ ਨੇਤਾ ਵਿਕਾਸ ਸਿਧੀ ਵੱਲੋਂ ਆਪਣੇ ਸਾਥੀਆਂ ਨਾਲ ਥਾਣਾ ਕੋਤਵਾਲੀ ਦੇ ਐੱਸਐੱਚਓ ਰਮਨ ਕੁਮਾਰ ਨਾਲ ਵਿਸ਼ੇਸ਼ ਮੁਲਾਕਾਲ ਕਰ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਵਿਕਾਸ ਸਿਧੀ ਨੇ ਕਿਹਾ ਕਿ ਐੱਸਐੱਚਓ ਰਮਨ ਕੁਮਾਰ ਇਕ ਇਮਾਨਦਾਰ ਤੇ ਸੁਝਵਾਨ ਪੁਲਿਸ ਅਧਿਕਾਰੀ ਹਨ, ਜਿਨ੍ਹਾਂ ਵੱਲੋਂ ਆਪਣੀ ਟੀਮ ਨਾਲ ਮਿਲ ਕੇ ਨਿਭਾਈ ਜਾ ਰਹੀ ਡਿਊਟੀ ‘ਤੇ ਸਖਤ ਮਿਹਨਤ ਕਾਰਨ ਥਾਣਾ ਕੌਤਵਾਲੀ ਦੇ ਅਧੀਨ ਆਉਣ ਵਾਲੇ ਇਲਾਕਿਆਂ ਵਿਚ ਅਮਨ-ਕਾਨੂੰਨੀ ਦੀ ਸਥਿਤੀ ਬਰਕਰਾਰ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਿਚ ਇਸ ਤਰ੍ਹਾਂ ਦੇ ਇਮਾਨਦਾਰ ਤੇ ਸਖਤ ਸ਼ਖਸੀਅਤ ਵਾਲੇ ਅਧਿਅਕਾਰੀਆਂ ਦੀ ਬਹੁਤ ਲੋੜ ਹੈ, ਜਿਨ੍ਹਾਂ ਤੋਂ ਸਾਨੂੰ ਸਿੱਖਿਆ ਲੈਣੀ ਚਾਹੀਦੀ ਹੈ। ਅੰਤ ਵਿਚ ਥਾਣਾ ਕੋਤਵਾਲੀ ਦੇ ਐੱਸਐੱਚਓ ਰਮਨ ਕੁਮਾਰ ਨੇ ਸੀਨੀਅਰ ਅਕਾਲੀ ਨੇਤਾ ਵਿਕਾਸ ਸਿਧੀ ਅਤੇ ਉਨ੍ਹਾਂ ਦੀ ਟੀਮ ਦਾ ਇਸ ਸਨਮਾਨ ਲਈ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਭਵਿੱਖ ਵਿਚ ਵੀ ਇਸੇ ਤਰ੍ਹਾਂ ਹੀ ਆਪਣੀ ਡਿਊਟੀ ਨਿਭਾਉਂਦੇ ਰਹਿਣਗੇ ਅਤੇ ਲੋਕਾਂ ਨੂੰ ਇਨਸਾਫ ਦਿਵਾਉਣ ਵਿਚ ਕਿਸੇ ਵੀ ਤਰ੍ਹਾਂ ਦੀ ਅਣਦੇਖੀ ਨਹੀਂ ਹੋਣ ਦਿੱਤੀ ਜਾਵੇਗੀ। ਇਸ ਮੌਕੇ ਮੰਗਤ ਰਾਮ, ਸਵਰਨ ਚੰਦ ਲਹਿਰੀ, ਸੰਜੀਵ ਕੁਮਾਰ, ਲਵ ਸਿਧੀ ਆਦਿ ਹਾਜ਼ਰ ਸਨ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



