ਬਲਜਿੰਦਰ ਮਾਨ, ਨਾਭਾ : ਨਾਭਾ ਦੇ ਐੱਸਡੀਐੱਮ ਤਰਸੇਮ ਚੰਦ ਨੇ ਪਰਾਲੀ ਨੂੰ ਬਿਨਾਂ ਅੱਗ ਲਗਾਏ ਇਸਦੀ ਸਾਂਭ ਸੰਭਾਲ ਅਤੇ ਸਰਫੇਸ ਸੀਡਰ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਅੱਜ ਖ਼ੁਦ ਕਮਾਨ ਸੰਭਾਲੀ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬ ਡਵੀਜ਼ਨ ਦੇ ਪਿੰਡਾਂ ਸਹੌਲੀ, ਚਾਸਵਾਲ, ਸਮਸਪੁਰ ਵਿਖੇ ਲਗਾਏ ਜਾਗਰੂਕਤਾ ਕੈਂਪਾਂ ਵਿਚ ਐੱਸਡੀਐੱਮ ਤਰਸੇਮ ਚੰਦ ਨੇ ਕਿਹਾ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ, ਮਿੱਤਰ ਕੀੜੇ ਬਚਾਉਣ ਤੇ ਖਾਦਾਂ ਦੀ ਵਰਤੋਂ ਘਟਾਉਣ ਵਿਚ ਆਪਣਾ ਯੋਗਦਾਨ ਪਾਉਣ।
ਐੱਸਡੀਐੱਮ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਨੂੰ ਪਰਾਲੀ ਨੂੰ ਬਿਨਾਂ ਅੱਗ ਲਗਾਏ ਸੰਭਾਲਣ ਲਈ ਵੱਖ-ਵੱਖ ਤਰੀਕਿਆਂ ਨਾਲ ਸਬਸਿਡੀ ਦਿੱਤੀ ਜਾ ਰਹੀ ਹੈ। ਕਿਸਾਨਾਂ ਨੂੰ ਆਪਣੇ ਖੇਤਾਂ ਵਿਚਲੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪੇ੍ਰਿਤ ਕਰਦਿਆਂ ਤਰਸੇਮ ਚੰਦ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬ ਡਵੀਜ਼ਨ ਦੇ ਸਾਰੇ ਪਿੰਡਾਂ ਵਿਚ ਜਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਖੇਤੀਬਾੜੀ ਅਫ਼ਸਰ ਕੁਲਦੀਪ ਇੰਦਰ ਸਿੰਘ ਿਢੱਲੋਂ ਤੇ ਖੇਤੀਬਾੜੀ ਵਿਕਾਸ ਅਫ਼ਸਰ ਜਸਪ੍ਰਰੀਤ ਸਿੰਘ ਿਢੱਲੋਂ ਨੇ ਦੱਸਿਆ ਕਿ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਦੀ ਅਗਵਾਈ ਹੇਠ ਸੀਆਰਐੱਮ ਸਕੀਮ ਦੀ ਆਈਈਸੀ ਐਕਟੀਵਿਟੀ ਮੱਦ ਅਧੀਨ ਪ੍ਰਰਾਪਤ ਹੋਏ ਟੀਚਿਆਂ ਅਨੁਸਾਰ ਲਗਾਏ ਜਾ ਰਹੇ ਕੈਂਪਾਂ ‘ਚ ਕਿਸਾਨਾਂ ਨੂੰ ਸੀਆਰਐੱਮ ਸਕੀਮ ਤੇ ਵਿਭਾਗ ਦੀਆਂ ਹੋਰ ਸਕੀਮਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਸਮੇਤ ਪੀਐੱਮ ਕਿਸਾਨ ਨਿਧੀ ਸਕੀਮ ਬਾਰੇ ਵੀ ਦੱਸਿਆ ਗਿਆ ਹੈ। ਇਸ ਮੌਕੇ ਪਿੰਡਾਂ ਦੇ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ।



