ਪਵਨ ਕੁਮਾਰ, ਨੂਰਪੁਰ ਬੇਦੀ : ਡਾ. ਪਰਮਿੰਦਰ ਕੁਮਾਰ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾ. ਵਿਧਾਨ ਚੰਦਰ ਦੀ ਅਗਵਾਈ ਹੇਠ ਬਲਾਕ ਦੇ ਫੀਲਡ ਸਟਾਫ ਅਤੇ ਆਸ਼ਾ ਵਰਕਰਾਂ ਨੂੰ ਆਯੂਸ਼ਮਾਨ ਭਵ ਤਹਿਤ 17 ਸਤੰਬਰ ਤੋਂ 2 ਅਕਤੂਬਰ ਤਕ ਪੰਦਰਵਾੜਾ ਚੱਲਣਾ ਹੈ, ਸਬੰਧੀ ਟੇ੍ਨਿੰਗ ਦਿੱਤੀ ਗਈ।
ਇਸ ਮੌਕੇ ਡਾ. ਵਿਧਾਨ ਚੰਦਰ ਨੇ ਦੱਸਿਆ ਕਿ 13 ਸਤੰਬਰ ਨੂੰ ਸਾਰੇ ਦੇਸ਼ ਵਿੱਚ ਰਾਸ਼ਟਰਪਤੀ ਦੋ੍ਪਦੀ ਮੁਰਮੂ ਵੱਲੋਂ ਆਨਲਾਈਨ ਆਯੂਸ਼ਮਾਨ ਭਵ ਕੰਪੇਨ ਲਾਂਚ ਕੀਤਾ ਗਿਆ। ਇਸ ਸੇਵਾ ਪੰਦਰਵਾੜੇ ਤਹਿਤ ਹਸਪਤਾਲਾਂ ਦੀ ਸਫ਼ਾਈ, ਖ਼ੂਨਦਾਨ ਅਤੇ ਅੰਗ ਦਾਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਸਿਹਤ ਮੰਤਰਾਲੇ ਵੱਲੋਂ ਜ਼ਮੀਨੀ ਪੱਧਰ ਤਕ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤਕ ਮਿਆਰੀ ਸਿਹਤ ਸੇਵਾਵਾਂ ਦੇਣ ਲਈ 17 ਸਤੰਬਰ ਤੋਂ 2 ਅਕਤੂਬਰ ਤਕ ਚਲਾਏ ਜਾ ਰਹੇ ਆਯੂਸ਼ਮਾਨ ਭਵ ਮੁਹਿੰਮ ਦਾ ਲਾਂਚ ਕੀਤਾ ਹੈ। ਜਿਸ ਦਾ ਮੁੱਖ ਮੰਤਵ ਸਰਕਾਰੀ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣਾ ਅਤੇ ਹਰ ਇਕ ਲੋੜਵੰਦ ਤਕ ਪਹੁੰਚਣਾ ਹੈ। ਉਨ੍ਹਾਂ ਦੱਸਿਆ ਕਿ ਇਸ ਪੋ੍ਗਰਾਮ ਤਹਿਤ ਯੋਗ ਲਾਭਪਾਤਰੀਆਂ ਦੇ ਆਯੂਸ਼ਮਾਨ ਕਾਰਡ ਤੇ ਆਭਾ ਆਈਡੀਜ਼ ਬਣਾਈਆਂ ਜਾਣਗੀਆਂ ਅਤੇ ਸ਼ੂਗਰ, ਹਾਈ ਬਲੱਡ ਪ੍ਰਰੈਸ਼ਰ ਅਤੇ ਟੀਬੀ ਬਿਮਾਰੀਆਂ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਆਯੂਸ਼ਮਾਨ ਆਪਕੇ ਦੁਆਰ 3.0 ਜੋ ਕਿ 17 ਸਤੰਬਰ ਤੋਂ ਸ਼ੁਰੂ ਕੀਤਾ ਜਾਵੇਗਾ, ਤਹਿਤ ਯੋਗ ਲਾਭਪਾਤਰੀਆਂ ਨੂੰ ਆਯੂਸ਼ਮਾਨ ਕਾਰਡ ਵੰਡੇ ਜਾਣਗੇ ਅਤੇ ਆਭਾ ਕਾਰਡ ਵੀ ਬਣਾਏ ਜਾਣਗੇ। ਸਾਰੇ ਹੀ ਸਰਕਾਰੀ ਹਸਪਤਾਲਾਂ ‘ਚ ਅਤੇ ਤੰਦਰੁਸਤ ਸਿਹਤ ਕੇਂਦਰਾ ਵਿੱਚ ਹਰੇਕ ਸ਼ਨਿਚਰਵਾਰ ਨੂੰ ਸਿਹਤ ਮੇਲੇ ਲਾਏ ਜਾਣਗੇ, ਜਿਸ ਵਿੱਚ ਲੋਕਾਂ ਦੀ ਗੈਰ ਸੰਚਾਰੀ ਬਿਮਾਰੀਆਂ ਤਹਿਤ ਚੈਕਅਪ ਦੇ ਨਾਲ ਸਿਹਤ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ। 2 ਅਕਤੂਬਰ ਨੂੰ ਆਯੂਸ਼ਮਾਨ ਸਭਾਵਾਂ ਪਿੰਡ ਪੱਧਰ ਉੱਤੇ ਕੀਤੀਆਂ ਜਾਣਗੀਆਂ। ਇਸੇ ਤਰ੍ਹਾਂ ਖ਼ੂਨਦਾਨ ਕੈਂਪ 17 ਸਤੰਬਰ ਤੋਂ 2 ਅਕਤੂਬਰ ਤਕ ਵੱਖ-ਵੱਖ ਸਮਾਜ ਸੇਵੀ, ਸਰਪੰਚ, ਪੰਚਾਂ ਪਿੰਡਾਂ ਦੇ ਮੋਹਤਬਰ ਜਥੇਬੰਦੀਆਂ ਅਤੇ ਰੈੱਡਕ੍ਰਾਸ ਸੁਸਾਇਟੀ ਦੀ ਮਦਦ ਨਾਲ ਲਗਾਏ ਜਾਣਗੇ। ਇਸ ਕਾਰਜ ਦੌਰਾਨ ਹੀ ਲੋਕਾਂ ਨੂੰ ਅੰਗ ਦਾਨ ਕਰਨ ਲਈ ਪੇ੍ਰਿਤ ਕੀਤਾ ਜਾਵੇ। ਇਸ ਮੌਕੇ ਟੀਬੀ ਦੇ ਮਰੀਜ਼ਾਂ ਦੀ ਮਦਦ ਕਰਨ ਵਾਲੇ ਸਮੂਹ ਮੈਂਬਰਾਂ ਨੂੰ ਅੰਗਦਾਨ ਕਰਨ ਲਈ ਪੇ੍ਰਿਤ ਕੀਤਾ ਕੀਤਾ ਜਾਵੇਗਾ ਤੇ ਵੱਧ ਤੋਂ ਵੱਧ ਯੋਗ ਲਾਭ ਪਾਤਰੀਆਂ ਦੇ ਆਯੂਸ਼ਮਾਨ ਕਾਰਡ ਬਣਾਏ ਜਾਣਗੇ। ਇਸ ਮੌਕੇ ਡਾ. ਅੰਜੂ ਰਾਣੀ, ਰਿਤੂ ਡਿਪਟੀ ਮਾਸ ਮੀਡੀਆ ਅਫ਼ਸਰ, ਐੱਲਐੱਚਵੀ ਸੁਨੀਲ, ਬਲਵੀਰ ਕੌਰ ਆਦਿ ਹਾਜ਼ਰ ਸਨ।



