‘Om’ Written On Keshav Maharaj’s Bat: ਆਈਸੀਸੀ ਵਿਸ਼ਵ ਕੱਪ ਦੇ ਪੰਦਰਵੇਂ ਮੈਚ ‘ਚ ਨੀਦਰਲੈਂਡ ਨੇ ਦੱਖਣੀ ਅਫਰੀਕਾ ਨੂੰ 38 ਦੌੜਾਂ ਨਾਲ ਹਰਾ ਕੇ ਵੱਡਾ ਉਲਟਫੇਰ ਕੀਤਾ ਹੈ। ਇਸ ਤੋਂ ਪਹਿਲਾਂ ਦੱਖਣੀ ਅਫ਼ਰੀਕਾ ਦੀ ਟੀਮ ਕਾਫ਼ੀ ਸੰਤੁਲਿਤ ਤੇ ਖ਼ਤਰਨਾਕ ਨਜ਼ਰ ਆ ਰਹੀ ਸੀ, ਪਰ ਮੀਂਹ ਕਾਰਨ ਹੋਏ ਮੈਚ ‘ਚ ਡੱਚ ਟੀਮ ਨੇ ਦੱਖਣੀ ਅਫਰੀਕਾ ਨੂੰ 246 ਦੌੜਾਂ ਦਾ ਟੀਚਾ ਦਿੱਤਾ ਸੀ ਪਰ ਦੱਖਣੀ ਅਫਰੀਕਾ ਦੀ ਟੀਮ 207 ਦੌੜਾਂ ‘ਤੇ ਆਲ ਆਊਟ ਹੋ ਗਈ। ਇਸ ਮੈਚ ‘ਚ ਜਦੋਂ ਕੇਸ਼ਵ ਮਹਾਰਾਜ ਨੌਵੇਂ ਨੰਬਰ ‘ਤੇ ਬੱਲੇਬਾਜ਼ੀ ਕਰਨ ਆਏ ਤਾਂ ਉਨ੍ਹਾਂ ਦੇ ਬੱਲੇ ਨੇ ਓਮ ਦੇ ਚਿੰਨ੍ਹ ਨੇ ਕਾਫੀ ਸੁਰਖੀਆਂ ਬਟੋਰੀਆਂ। ਦੱਖਣੀ ਅਫਰੀਕਾ ਦੇ ਖਿਡਾਰੀ ਕੇਸ਼ਵ ਮਹਾਰਾਜ ਇਸ ਤੋਂ ਪਹਿਲਾਂ ਵੀ ਕਈ ਵਾਰ ਇਹ ਕਾਰਨਾਮਾ ਕਰ ਚੁੱਕੇ ਹਨ। ਉਨ੍ਹਾਂ ਦੇ ਬੱਲੇ ਦੀ ਫੋਟੋ ਨੇ ਇੰਟਰਨੈੱਟ ‘ਤੇ ਹਲਚਲ ਮਚਾ ਦਿੱਤੀ ਹੈ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



