Festive Bonus : ਤਿਉਹਾਰਾਂ ਤੋਂ ਪਹਿਲਾਂ ਰੇਲਵੇ ਮੁਲਾਜ਼ਮਾਂ ਨੂੰ ਵੀ ਮੋਦੀ ਕੈਬਨਿਟ ਨੇ ਬੋਨਸ ਦੇ ਰੂਪ ‘ਚ ਦੀਵਾਲੀ ਦਾ ਤੋਹਫ਼ਾ ਦੇਣ ਦਾ ਫੈਸਲਾ ਲਿਆ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਰੇਲਵੇ ਮੁਲਾਜ਼ਮਾਂ ਨੂੰ 78 ਦਿਨਾਂ ਦਾ ਬੋਨਸ ਦੇਣ ਦਾ ਫੈਸਲਾ ਲਿਆ ਗਿਆ ਹੈ।

ਇਸ ਤੋਂ ਇਲਾਵਾ ਕੇਂਦਰ ਸਰਕਾਰ ਦੀ ਮਨਜ਼ੂਰੀ ਤੋਂ ਬਾਅਦ ਕੇਂਦਰੀ ਮੁਲਾਜ਼ਮਾਂ ਦਾ ਡੀਏ 42 ਫੀਸਦੀ ਤੋਂ ਵਧ ਕੇ 46 ਫੀਸਦੀ ਹੋ ਕਰ ਦਿੱਤਾ ਗਿਆ ਹੈ। ਵਧੇ ਹੋਏ ਡੀਏ ਦੀ ਗਣਨਾ 1 ਜੁਲਾਈ, 2023 ਤੋਂ ਕੀਤੀ ਜਾਵੇਗੀ ਤੇ ਜੁਲਾਈ ਤੋਂ ਅਕਤੂਬਰ ਤਕ ਦਾ ਬਕਾਇਆ ਮਹਿੰਗਾਈ ਭੱਤਾ ਵੀ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਨਵੰਬਰ ਮਹੀਨੇ ਤੋਂ ਤਨਖਾਹ 46 ਫੀਸਦੀ ਡੀ.ਏ ਦੇ ਆਧਾਰ ‘ਤੇ ਕੀਤੀ ਜਾਵੇਗੀ।

ਹਾੜ੍ਹੀ ਦੀਆਂ ਫਸਲਾਂ ਦਾ MSP ਵਧਾਇਆ

ਕੇਂਦਰ ਸਰਕਾਰ ਨੇ ਕਣਕ ਸਮੇਤ ਹਾੜੀ ਦੀਆਂ ਛੇ ਫਸਲਾਂ ’ਤੇ ਐਮਐਸਪੀ ’ਚ ਵਾਧੇ ਦਾ ਐਲਾਨ ਕੀਤਾ ਹੈ। ਕੈਬਨਿਟ ਨੇ ਐਮਐਸਪੀ ਨੂੰ 2% ਤੋਂ ਵਧਾ ਕੇ 7% ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰ ਨੇ ਕੈਬਨਿਟ ਮੀਟਿੰਗ ਵਿੱਚ ਇਸ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਨੇ ਕਣਕ ਤੇ ਸਰ੍ਹੋਂ ਸਮੇਤ 6 ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦਾ ਫੈਸਲਾ ਕੀਤਾ ਹੈ। ਕਣਕ, ਜੌਂ, ਆਲੂ, ਛੋਲੇ, ਦਾਲ, ਅਲਸੀ, ਮਟਰ ਤੇ ਸਰ੍ਹੋਂ ਨੂੰ ਹਾੜ੍ਹੀ ਦੀਆਂ ਮੁੱਖ ਫ਼ਸਲਾਂ ਮੰਨਿਆ ਜਾਂਦਾ ਹੈ। ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾ ਕੇ 150 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ।