Ad-Time-For-Vacation.png

ਕਲਗੀਧਰ ਟਰੱਸਟ ਬੜੂ ਸਾਹਿਬ ਨੇ ਬੱਚਿਆਂ ਨੂੰ ਪੜ੍ਹਾਉਣ ਦਾ ਚੁਕਿਆ ਬੀੜਾ

ਸੰਗਰੂਰ (ਗੁਰਦਰਸ਼ਨ ਸਿੰਘ ਸਿੱਧੂ): ਕਲਗੀਧਰ ਟਰੱਸਟ ਬੜੂ ਸਾਹਿਬ (ਹਿਮਾਚਲ ਪ੍ਰਦੇਸ਼) ਨੇ ਹਮੇਸ਼ਾ ਹੀ ਸਮਾਜ ਸੇਵੀ ਕੰਮਾਂ ਵਿਚ ਮੋਹਰੀ ਰੋਲ ਅਦਾ ਕੀਤਾ ਹੈ। ਇਸੇ ਲੜੀ ਨੂੰ ਅੱਗੇ ਤੋਰਦਿਆਂ ਟਰੱਸਟ ਨੇ ਖ਼ੁਦਕੁਸ਼ੀਆਂ ਕਰ ਗਏ ਕਿਸਾਨਾਂ ਦੇ ਬੱਚਿਆਂ ਤੋਂ ਇਲਾਵਾ ਗ੍ਰੰਥੀ, ਰਾਗੀ ਅਤੇ ਪ੍ਰਚਾਰਕਾਂ ਦੇ ਬੱਚਿਆਂ ਨੂੰ ਸੀ. ਬੀ. ਐਸ. ਈ. ਬੋਰਡ ਨਵੀਂ ਦਿੱਲੀ ਦੇ ਅਧੀਨ ਚਲ ਰਹੀਆਂ ਅਪਣੀਆਂ ਅਕਾਲ ਅਕੈਡਮੀਆਂ ਵਿਚ ਮੁਫ਼ਤ ਪੜ੍ਹਾਈ ਕਰਵਾਉਣ ਦਾ ਬੀੜਾ ਚੁਕਿਆ ਹੈ।

ਜਾਣਕਾਰੀ ਦਿੰਦਿਆਂ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਨੇ ਦਸਿਆ ਕਿ ਉਕਤ ਕਿਸਾਨਾਂ ਅਤੇ ਧਾਰਮਕ ਖੇਤਰ ਵਿਚ ਯੋਗਦਾਨ ਪਾ ਰਹੇ ਗ੍ਰੰਥੀ, ਰਾਗੀ, ਪ੍ਰਚਾਰਕਾਂ ਦੇ 4 ਸਾਲ ਤੋਂ 8 ਸਾਲ ਦੇ ਬੱਚਿਆਂ ਨੂੰ ਅਕਾਲ ਅਕੈਡਮੀਆਂ ਵਿਚ ਦਾਖ਼ਲਾ ਦੇ ਕੇ ਬਾਰਵੀਂ ਜਮਾਤ ਤਕ ਮੁਫ਼ਤ ਪੜ੍ਹਾਈ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਗ੍ਰੰਥੀ, ਰਾਗੀ ਅਤੇ ਪ੍ਰਚਾਰਕਾਂ ਦੇ ਉਹ ਬੱਚੇ ਜੋ ਵੱਡੀਆਂ ਜਮਾਤਾਂ ਵਿਚ ਦਾਖ਼ਲਾ ਲੈਣਾ ਚਾਹੁੰਦੇ ਹਨ ਉਹ ਅਕਾਲ ਅਕੈਡਮੀਆਂ ਦੀ ਪ੍ਰਵੇਸ਼ ਪ੍ਰੀਖਿਆ ਪਾਸ ਕਰ ਕੇ ਮੁਫ਼ਤ ਪੜ੍ਹਾਈ ਕਰ ਸਕਣਗੇ। ਕਲਗੀਧਰ ਟਰੱਸਟ ਵਲੋਂ ਚੁੱਕੇ ਇਸ ਅਹਿਮ ਉਪਰਾਲੇ ਲਈ ਗ੍ਰੰਥੀ, ਰਾਗੀ ਅਤੇ ਪ੍ਰਚਾਰਕ ਸਿੰਘ ਸਭਾ ਪੰਜਾਬ ਦੇ ਪ੍ਰਧਾਨ ਪ੍ਰਸਿੱਧ ਰਾਗੀ ਭਾਈ ਜਗਮੇਲ ਸਿੰਘ ਛਾਜਲਾ ਨੇ ਭਰਪੂਰ ਸਰਾਹਨਾ ਕਰਦਿਆਂ ਟਰੱਸਟ ਪ੍ਰਬੰਧਕਾਂ ਦਾ ਧਨਵਾਦ ਕੀਤਾ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.