ਪੱਤਰ ਪੇ੍ਰਰਕ, ਮਾਨਸਾ : ਬਾਲ ਭਵਨ ਮਾਨਸਾ ਵਿਖੇ ਮਾਸਟਰ ਕਾਡਰ 4161 ਦੀ ਦੂਜੀ ਲਿਸਟ ਦੇ ਉਮੀਦਵਾਰਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ। ਮਾਸਟਰ ਕਾਡਰ 4161 ਦੂਜੀ ਲਿਸਟ ਉਮੀਦਵਾਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਮਾਸਟਰ ਕਾਡਰ 4161 ਭਰਤੀ ਦੀ ਦੂਜੀ ਲਿਸਟ ਤੁਰੰਤ ਜਾਰੀ ਕਰਕੇ ਉਮੀਦਵਾਰਾਂ ਨੂੰ ਸਕੂਲਾਂ ਵਿਚ ਭੇਜਿਆ ਜਾਵੇ। ਯੂਨੀਅਨ ਆਗੂ ਬਲਕਾਰ ਸਿੰਘ ਮੰਘਾਣੀਆ ਨੇ ਕਿਹਾ ਕਿ ਮਾਸਟਰ ਕਾਡਰ 4161 ਭਰਤੀ ਦਾ ਇਸ਼ਤਿਹਾਰ 2021 ਵਿਚ ਆਇਆ ਸੀ ਪਰ ਭਰਤੀ ਅਜੇ ਵੀ ਵਿਚਕਾਰ ਹੀ ਲਟਕ ਰਹੀ ਹੈ। 9 ਮਈ 2023 ਤੋਂ ਸਰਕਾਰ ਨੇ ਮਾਸਟਰ ਕਾਡਰ 4161 ਭਰਤੀ ਦੀ ਪਹਿਲੀ ਲਿਸਟ ਵਾਲੇ ਉਮੀਦਵਾਰਾਂ ਨੂੰ ਲਿਸਟ ਜਾਰੀ ਕਰਕੇ ਸਕੂਲਾਂ ਵਿਚ ਭੇਜ ਦਿੱਤਾ ਹੈ, ਪਰ ਅੱਜ 4 ਮਹੀਨਿਆਂ ਤੋਂ ਵੱਧ ਸਮਾਂ ਬੀਤਣ ‘ਤੇ ਵੀ ਉਡੀਕ ਸੂਚੀ ਵਾਲੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਨਹੀਂ ਕੀਤੀ ਗਈ। ਮਨਪ੍ਰਰੀਤ ਸਿੰਘ ਬੋਹਾ ਤੇ ਮਨਪ੍ਰਰੀਤ ਕੌਰ ਮਾਨਸਾ ਨੇ ਕਿਹਾ ਕਿ 30 ਅਗਸਤ 2023 ਨੂੰ ਯੂਨੀਅਨ ਆਗੂਆਂ ਦੀ ਮੀਟਿੰਗ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਚੰਡੀਗੜ੍ਹ ਵਿਖੇ ਹੋਈ ਸੀ, ਜਿੱਥੇ ਭਰੋਸਾ ਮਿਲਿਆ ਕਿ 10 ਦਿਨਾਂ ਵਿਚ ਵਿੱਚ ਦੂਜੀ ਲਿਸਟ ਜਾਰੀ ਕਰਕੇ ਸਾਰੇ ਉਮੀਦਵਾਰਾਂ ਨੂੰ ਸਕੂਲਾਂ ਵਿੱਚ ਭੇਜ ਦਿੱਤਾ ਜਾਵੇਗਾ। ਪਰ ਅੱਜ 14 ਦਿਨਾਂ ਬਾਅਦ ਵੀ ਦੂਜੀ ਸੂਚੀ ਜਾਰੀ ਨਹੀਂ ਕੀਤੀ ਗਈ ਤੇ ਉਡੀਕ ਸੂਚੀ ਵਾਲੇ ਉਮੀਦਵਾਰ ਮਾਨਸਿਕ ਤਣਾਅ ਵਿਚੋਂ ਗੁਜਰ ਰਹੇ ਹਨ। ਯੂਨੀਅਨ ਆਗੂਆਂ ਨੇ ਦੱਸਿਆ ਕਿ 4161 ਦੇ ਵੱਖ ਵੱਖ ਵਿਸ਼ਿਆਂ ਦੀਆਂ ਬਹੁਤ ਸਾਰੀਆਂ ਪੋਸਟਾਂ ਡੀ ਰਿਜ਼ਰਵ ਹੋਣ ਤੋਂ ਰਹਿੰਦੀਆਂ ਹਨ। ਉਨਾਂ੍ਹ ਸਰਕਾਰ ਤੋਂ ਮੰਗ ਕੀਤੀ ਕਿ ਰਹਿੰਦੀਆਂ ਸਾਰੀਆਂ ਪੋਸਟਾਂ ਡੀ ਰਿਜ਼ਰਵ ਕਰਕੇ ਇੱਕ ਇੱਕ ਸੀਟ ਕਲੀਅਰ ਕਰਕੇ ਦੂਜੀ ਲਿਸਟ ਜਾਰੀ ਕੀਤੀ ਜਾਵੇ ਤਾਂ ਕਿ ਵੱਧ ਤੋਂ ਵੱਧ ਉਮੀਦਵਾਰ ਦੂਜੀ ਲਿਸਟ ਵਿਚ ਹੀ ਕਲੀਅਰ ਹੋ ਕੇ ਸਕੂਲਾਂ ਵਿੱਚ ਆਪਣੀਆਂ ਸੇਵਾਵਾਂ ਦੇ ਸਕਣ। ਉਨਾਂ੍ਹ ਕਿਹਾ ਕਿ ਜੇਕਰ 4161 ਮਾਸਟਰ ਕਾਡਰ ਭਰਤੀ ਦੀ ਦੂਜੀ ਲਿਸਟ ਤੁਰੰਤ ਜਾਰੀ ਨਾ ਕੀਤੀ ਗਈ ਤਾਂ ਉਨਾਂ੍ਹ ਵੱਲੋਂ ਜਲਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਘਰ ਦੇ ਗੇਟ ‘ਤੇ ‘ਤੇ ਪੱਕਾ ਧਰਨਾ ਲਗਾਇਆ ਜਾਵੇਗਾ। ਇਸ ਮੌਕੇ ਗੁਰਪ੍ਰਰੀਤ ਕੌਰ, ਸਿਮਰਜੀਤ ਕੌਰ, ਅਮਨਦੀਪ ਕੌਰ, ਮਨਪ੍ਰਰੀਤ ਕੌਰ, ਰੂਬਲ, ਰਮਨਪ੍ਰਰੀਤ ਕੌਰ, ਮਨਜਿੰਦਰਜੀਤ ਸਿੰਘ, ਅੰਕਿਤਾ, ਦਵਿੰਦਰ ਕੁਮਾਰ, ਸ਼ੁਸ਼ੀਲ ਕੁਮਾਰ, ਹਰਵਿੰਦਰ ਕੌਰ, ਇੰਦਰਜੀਤ ਕੌਰ, ਬਲਕਾਰ ਸਿੰਘ, ਪਰਮਜੀਤ ਕੌਰ ਆਦਿ ਮੈਂਬਰ ਵੀ ਸ਼ਾਮਿਲ ਹੋਏ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



