ਸਟਾਫ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਦੀ ਯੋਗ ਅਗਵਾਈ ‘ਚ ਜ਼ਿਲ੍ਹੇ ‘ਚੋਂ ਨਸ਼ੇ ਦੀ ਅਲਾਮਤ ਨੂੰ ਜੜੋ੍ਹਂ ਖ਼ਤਮ ਕਰਨ ਦੇ ਉਦੇਸ਼ ਨਾਲ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਸਿਵਲ ਸਰਜਨ ਡਾ. ਰੀਟਾ ਬਾਲਾ ਦੀ ਅਗਵਾਈ ‘ਚ ਇੰਸਪੈਕਸ਼ਨ ਟੀਮ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਚੈਕਿੰਗ ਕੀਤੀ ਗਈ।

ਐੱਸਡੀਐੱਮ ਕੰਵਰਜੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਤੇ ਮਲੋਟ ਵਿਖੇ ਨਸ਼ਾ ਛੁਡਾਊ ਕੇਂਦਰ ਸਥਾਪਿਤ ਕੀਤੇ ਗਏ ਹਨ ਜਿੱਥੇ ਕਿ ਨਸ਼ਾ ਪੀੜਤ ਵਿਅਕਤੀਆਂ ਨੂੰ ਦਾਖਲ ਕਰਕੇ ਮਾਹਿਰ ਡਾਕਟਰਾਂ ਦੀ ਨਿਗਰਾਨੀ ‘ਚ ਬਿਨਾਂ ਤਕਲੀਫ ਤੋਂ ਤੇ ਬਿਲਕੁਲ ਮੁਫਤ ਨਸ਼ਾ ਛੁਡਵਾਇਆ ਜਾਂਦਾ ਹੈ ਤੇ ਜ਼ਿਲ੍ਹੇ ‘ਚ ਪ੍ਰਰਾਈਵੇਟ ਨਸ਼ਾ ਛੁਡਾਊ ਹਸਪਤਾਲਾਂ ‘ਚ ਵੀ ਦਾਖਲ ਕਰਕੇ ਮਾਹਿਰ ਡਾਕਟਰਾਂ ਦੀ ਨਿਗਰਾਨੀ ‘ਚ ਨਸ਼ਾ ਛੁਡਵਾਇਆ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਨਸ਼ਾ ਛੱਡਣ ਤੋਂ ਬਾਅਦ ਕੋਈ ਵੀ ਵਿਅਕਤੀ ਪੁਨਰਵਾਸ ਕੇਂਦਰ ਥੇਹੜੀ ਵਿਖੇ ਦਾਖਲ ਹੋ ਸਕਦਾ ਹੈ, ਜਿੱਥੇ ਉਸਨੂੰ ਲੋੜੀਂਦੀ ਮੈਡੀਕਲ ਸਹਾਇਤਾ ਦੇ ਨਾਲ ਖਾਣਾ ਵੀ ਬਿਲਕੁਲ ਮੁਫਤ ਦਿੱਤਾ ਜਾਂਦਾ ਹੈ। ਇਸ ਮੌਕੇ ਡਾ. ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ ਨੇ ਦੱਸਿਆ ਕਿ ਮਾਹਿਰ ਡਾਕਟਰ ਦੀ ਸਹਾਇਤਾ ਨਾਲ ਕੋਈ ਵਿਅਕਤੀ ਕਿਨ੍ਹਾਂ ਵੀ ਨਸ਼ਾ ਕਰਦਾ ਹੋਵੇ ਬਿਨਾਂ ਤਕਲੀਫ ਤੋਂ ਨਸ਼ਾ ਛੱਡ ਸਕਦਾ ਹੈ।

ਇਸ ਦੌਰਾਨ ਪ੍ਰਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਇੰਸਪੈਕਸ਼ਨ ਕੀਤੀ ਗਈ ਤੇ ਪ੍ਰਰਾਈਵੇਟ ਨਸ਼ਾ ਛੁਡਾਊ ਕੇਂਦਰ ਵੱਲੋਂ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਲਈ ਤੇ ਲੋਕ ਭਲਾਈ ਲਈ ਨਸ਼ੇ ਤੋਂ ਪੀੜਤ ਵਿਅਕਤੀ ਜੋ ਦਾਖਲ ਹੋ ਕੇ ਪੂਰੀ ਤਰ੍ਹਾਂ ਨਸ਼ਾ ਛੱਡਣ ਦੇ ਚਾਹਵਾਨ ਹੁੰਦੇ ਹਨ ਨੂੰ ਦਾਖਲ ਕਰਕੇ ਨਸ਼ਾ ਛੁਡਵਾਇਆ ਜਾ ਰਿਹਾ ਹੈ। ਇਸ ਚੈਕਿੰਗ ਟੀਮ ‘ਚ ਡਾ. ਰਾਹੁਲ ਜਿੰਦਲ ਮਨੋਰੋਗ ਮਾਹਿਰ, ਹਰੀਤਾ ਬਾਂਸਲ ਜਿਲ੍ਹਾ ਡਰੱਗ ਇੰਸਪੈਖਟਰ, ਸੁਖਮੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫਸਰ, ਪੇ੍ਮਦੀਪ ਸਿੰਘ ਸਮਾਜਿਕ ਸੁਰੱਖਿਆ ਵਿਭਾਗ, ਲਖਵੀਰ ਕੌਰ ਕਾਉਂਸਲਰ, ਨਰਿੰਜਨ ਸਿੰਘ ਰੱਖੜਾ ਸਮਾਜ ਸੇਵਕ ਸ਼ਾਮਲ ਸਨ।