ਸੁਰਿੰਦਰ ਸੋਨੀ, ਸ੍ਰੀ ਅਨੰਦਪੁਰ ਸਾਹਿਬ : ਪਿੰਡ ਦਸਗਰਾਈ, ਬਹਿਲੂ ਤੇ ਖਾਨਪੁਰ ਦਾ ਸਾਂਝਾ ਜਨ ਸੁਣਵਾਈ ਕੈਂਪ ਲਾਇਆ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੀਆਂ ਸਕੀਮਾਂ ਬਾਰੇ ਜਾਣਕਾਰੀ ਦੇਣ ਲਈ ਵਿਸ਼ੇਸ਼ ਸਟਾਲ ਲਾਏ ਗਏ। ਆਮ ਲੋਕਾਂ ਨੂੰ ਸਾਫ ਸੁਥਰਾ ਪ੍ਰਸ਼ਾਸਨ ਦੇਣਾ ਸਾਡੀ ਜ਼ਿੰਮੇਵਾਰੀ ਹੈ। ਲੋਕਾਂ ਦੀਆਂ ਸਮੱਸਿਆਵਾਂ/ਮੁਸ਼ਕਿਲਾਂ ਦਾ ਹੱਲ ਕਰਨ ਲਈ ਉਨ੍ਹਾਂ ਦੀ ਰਿਹਾਇਸ਼ ਨੇੜੇ ਜਨ ਸੁਣਵਾਈ ਕੈਂਪ ਲਾਏ ਜਾ ਰਹੇ ਹਨ। ਜਿਨ੍ਹਾਂ ਦਾ ਮੰਤਵ ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ ਹੱਲ ਕਰਵਾਉਣ ਲਈ ਦਫ਼ਤਰਾਂ ਤਕ ਪਹੁੰਚ ਕਰਨ ਦੀ ਬੇਲੋੜੀ ਖੱਜਲ-ਖੁਆਰੀ ਖਤਮ ਕਰਨਾ ਹੈ। ਇਹ ਪ੍ਰਗਟਾਵਾ ਮਨਦੀਪ ਸਿੰਘ ਿਢੱਲੋਂ ਉਪ ਮੰਡਲ ਮੈਜਿਸਟੇ੍ਟ ਸ੍ਰੀ ਅਨੰਦਪੁਰ ਸਾਹਿਬ ਨੇ ਦਸਗਰਾਈ, ਖਾਨਪੁਰ ਤੇ ਬਹਿਲੂ ਵਿਚ ਲਾਏ ਜਨ ਸੁਣਵਾਈ ਕੈਂਪ ਦੌਰਾਨ ਇਲਾਕੇ ਦੇ ਲੋਕਾਂ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਆਮ ਤੌਰ ‘ਤੇ ਦੂਰ-ਦੁਰਾਡੇ ਪਿੰਡਾਂ ਵਿਚ ਰਹਿ ਰਹੇ ਲੋਕ ਸਮੇਂ ਦੀ ਘਾਟ ਕਾਰਨ ਵੱਖ-ਵੱਖ ਵਿਭਾਗਾਂ ਦੇ ਦਫਤਰਾਂ ਤਕ ਪਹੁੰਚ ਕਰ ਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਤੋਂ ਵਾਝੇ ਰਹਿ ਜਾਂਦੇ ਹਨ। ਇਸ ਲਈ ਇਨ੍ਹਾਂ ਪੇਂਡੂ ਖੇਤਰਾਂ ਤਕ ਪਹੁੰਚ ਕਰ ਕੇ ਸਾਝੀਆਂ ਥਾਵਾਂ ਉੱਤੇ ਜਨ ਸੁਣਵਾਈ ਕੈਂਪ ਲਾਏ ਜਾ ਰਹੇ ਹਨ। ਮਨਦੀਪ ਸਿੰਘ ਿਢੱਲੋਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਅਗਵਾਈ ਵਿਚ ਸੂਬਾ ਸਰਕਾਰ ਲੋਕਾਂ ਨੂੰ ਸਾਫ ਸੁਥਰਾ ਪ੍ਰਸ਼ਾਸਨ ਦੇਣ ਲਈ ਪੂਰੀ ਤਰ੍ਹਾਂ ਬਚਨਬੱਧ ਹੈ। ਇਸ ਨਾਲ ਇਲਾਕੇ ਦੇ ਲੋਕਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਦੇ ਘਰਾਂ ਦੇ ਨੇੜੇ ਅੱਜ ਪ੍ਰਸ਼ਾਸਨ ਨੇ ਪਹੁੰਚ ਕਰ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਅਜਿਹੇ ਕੈਂਪ ਲੱਗਦੇ ਰਹਿਣਗੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਜਿਵੇਂ ਰੁਜ਼ਗਾਰ ਵਿਭਾਗ, ਸਿਹਤ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਫੂਡ ਸਪਲਾਈ ਅਫਸਰ, ਮਾਲ ਵਿਭਾਗ, ਜਲ ਸਪਲਾਈ ਵਿਭਾਗ, ਹੁਨਰ ਵਿਕਾਸ ਮਿਸ਼ਨ ਵਿਭਾਗ ਨਾਲ ਸਬੰਧਿਤ ਯੋਗ ਸਮੱਸਿਆਵਾਂ ਦਾ ਮੌਕੇ ‘ਤੇ ਹੀ ਹੱਲ ਕੀਤਾ ਗਿਆ, ਜਿਹੜੇ ਮਾਮਲੇ ਕਿਸੇ ਕਾਰਨ ਬਕਾਇਆ ਰਹਿ ਗਏ ਉਨ੍ਹਾਂ ਨੂੰ ਸਮਾਬੱਧ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ।
ਇਸ ਮੌਕੇ ਨਾਇਬ ਤਹਿਸੀਲਦਾਰ ਵਿਕਾਸਦੀਪ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ ਰੰਜਨਾ ਕਟਿਆਲ, ਸੀਡੀਪੀਓ ਜਗਮੋਹਨ ਕੌਰ, ਬਾਗਬਾਨੀ ਅਫਸਰ ਭਾਰਤ ਭੂਸ਼ਣ, ਸਕੱਤਰ ਮਾਰਕੀਟ ਕਮੇਟੀ ਸੁਰਿੰਦਰਪਾਲ ਸਿੰਘ, ਕਾ. ਸੀਨੀ. ਮੈਡੀ. ਅਫਸਰ ਡਾ. ਜੰਗਜੀਤ ਸਿੰਘ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਆਦਿ ਹਾਜ਼ਰ ਸਨ।



