ਪੱਤਰ ਪੇ੍ਰਰਕ, ਪਟਿਆਲਾ : ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵੱਲੋਂ ਵੀਰਵਾਰ ਨੂੰ ਕਾਲਜ ਪਿੰ੍ਸੀਪਲ ਡਾ. ਖੁਸ਼ਵਿੰਦਰ ਕੁਮਾਰ ਦੀ ਸੁਚੱਜੀ ਅਗਵਾਈ ਹੇਠ ‘ਹਿੰਦੀ ਦਿਵਸ’ ਨੂੰ ਸਮਰਪਿਤ ‘ਭਾਰਤੀ ਭਾਸ਼ਾਵਾਂ ਦੇ ਵਿਕਾਸ ‘ਚ ਸੰਸਕ੍ਰਿਤ ਦਾ ਯੋਗਦਾਨ’ ਵਿਸ਼ੇ’ ਤੇ ਇਕ ਵਿਸ਼ੇਸ ਭਾਸ਼ਣ ਕਰਵਾਇਆ ਗਿਆ। ਇਸ ‘ਚ ਮੁੱਖ ਵਕਤਾ ਵਜੋਂ ਕੇਂਦਰੀ ਸੰਸਕ੍ਰਿਤ ਯੂਨੀਵਰਸਿਟੀ, ਨਵੀਂ ਦਿੱਲੀ ਦੇ ਭਾਸ਼ਾ ਮਾਹਿਰ ਵਿਨੈ ਸਿੰਘ ਰਾਜਪੂਤ ਨੇ ਸ਼ਿਰਕਤ ਕੀਤੀ।

ਇਸ ਮੌਕੇ ਕਾਲਜ ਦੇ ਪੋਸਟ-ਗ੍ਰੈਜੂਏਟ, ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਦੀਪ ਸਿੰਘ ਸੰਧੂ ਨੇ ਮੁੱਖ ਵਕਤਾ ਦਾ ਸਵਾਗਤ ਕਰਦਿਆ ਕਿਹਾ ਕਿ ਕਿਸੇ ਵੀ ਰਾਸ਼ਟਰ ਦੀ ਰਾਸ਼ਟਰੀ ਭਾਸ਼ਾ ਉਸ ਨੂੰ ਅੰਤਰ-ਰਾਸ਼ਟਰੀ ਪੱਧਰ ‘ਤੇ ਪਹਿਚਾਣ ਦਿੰਦੀ ਹੈ। ਉਨ੍ਹਾਂ ਕਿਹਾ ਕਿ ਇਕ ਭਾਸ਼ਾ ਤਕਨੀਕੀ ਅਤੇ ਸਾਹਿਤਕ ਤੌਰ ਤੇ ਸਮਰੱਥ ਹੋਣੀ ਚਾਹੀਦੀ ਹੈ ਤੇ ਹਿੰਦੀ ਇਸ ਮਸਲੇ ‘ਚ ਇੱਕ ਸਮਰੱਥ ਭਾਸ਼ਾ ਹੈ।

ਆਪਣੇ ਵਿਸ਼ੇਸ਼ ਭਾਸ਼ਣ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਵਿਨੈ ਸਿੰਘ ਰਾਜਪੂਤ ਨੇ ਕਿਹਾ ਕਿ ਇਸ ਦੌਰ ਵਿੱਚ ਸਾਡੀਆਂ ਭਾਸ਼ਾਵਾਂ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੀਆਂ ਹਨ। ਭਾਰਤੀ ਸੰਵਿਧਾਨ ਵਿੱਚ ਸਾਰੀਆਂ ਭਾਸ਼ਾਵਾਂ ਨੂੰ ਸਮਾਨ ਦਰਜਾ ਦਿੱਤਾ ਗਿਆ ਹੈ ਜਿਨਾਂ੍ਹ ਵਿੱਚੋਂ ਹਿੰਦੀ ਭਾਸ਼ਾ ਆਪਣੀ ਖਾਸ ਸਥਿਤੀ ਕਾਰਣ ਬਹੁਤ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ। ਉਨ੍ਹਾਂ ਨੇ ਹਿੰਦੀ ਨੂੰ ਭਾਰਤੀ ਭਾਸ਼ਾਵਾਂ ਦੇ ਸਮਾਂਤਰ ਚੱਲਦੀ ਸਿੱਧ ਕਰਦੇ ਹੋਏ ਕਿਹਾ ਕਿ ਸਾਰੀਆਂ ਭਾਰਤੀ ਆਰੀਆ ਭਾਸ਼ਾਵਾਂ ਦਾ ਜਨਮ ਸੰਸਕ੍ਰਿਤ ਤੋਂ ਹੋਇਆ ਹੈ। ਸੰਸਕ੍ਰਿਤ ਭਾਸ਼ਾ ਨੇ ਭਾਰਤੀ ਭਾਸ਼ਾਵਾਂ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ।

ਇਸ ਪੋ੍ਗਰਾਮ ਵਿੱਚ ਕਾਲਜ ਵਿਦਿਆਰਥੀਆਂ ਨੇਹਾ, ਕ੍ਰਿਸ਼ਨਮ ਯਦੂਵੰਸ਼ੀ, ਸ਼ਿਵਮ, ਜਯੋਤੀ ਅਤੇ ਪ੍ਰਭਜੋਤ ਸਿੰਘ ਨੇ ਆਪਣੀਆਂ ਹਿੰਦੀ ਰਚਨਾਵਾਂ ਸਾਂਝੀਆਂ ਕੀਤੀਆਂ।

ਇਸ ਮੌਕੇ ਕਾਲਜ ਦੇ ਹਿੰਦੀ ਵਿਭਾਗ ਦੇ ਮੁਖੀ ਡਾ. ਰੁਪਿੰਦਰ ਸ਼ਰਮਾ ਨੇ ਸੱਭਿਆਚਾਰਕ ਵਿਕਾਸ ਵਿੱਚ ਸੰਸਕ੍ਰਿਤ ਦੀ ਭੂਮਿਕਾ ਤੇ ਵਿਸਥਾਰ ਸਹਿਤ ਚਾਨਣਾ ਪਾਇਆ। ਉਨਾਂ੍ਹ ਨੇ ਸੰਸਕ੍ਰਿਤ ਦੇ ਭਾਸ਼ਾ ਵਜੋਂ ਵਿਕਸਿਤ ਹੋਣ ਦੇ ਪੜਾਵਾਂ ਬਾਰੇ ਵੀ ਦੱਸਿਆ ਅਤੇ ਪੋ੍ਗਰਾਮ ਦੇ ਅੰਤ ‘ਚ ਧੰਨਵਾਦ ਦਾ ਮਤਾ ਪੇਸ਼ ਕਰਦਿਆ ਵਿਦਿਆਰਥੀਆਂ ਨੂੰ ਹਰ ਭਾਸ਼ਾ ਦਾ ਸਤਿਕਾਰ ਕਰਨ ਦਾ ਸੱਦਾ ਦਿੱਤਾ ਕਿਉਂਕਿ ਭਾਸ਼ਾ ਹੀ ਸੱਭਿਅਕ ਸਮਾਜ ਦਾ ਮੂਲ ਹੈ। ਇਸ ਪੋ੍ਗਰਾਮ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ।