ਰਮੇਸ਼ ਰਾਮਪੁਰਾ, ਅੰਮਿ੍ਤਸਰ : ਬੀਬੀਕੇ ਡੀਏਵੀ ਕਾਲਜ ਫ਼ਾਰ ਵੂਮੈਨ ਅੰਮਿ੍ਤਸਰ ਵਿਖੇ ਨਵੇਂ ਅਕਾਦਮਿਕ ਸੈਸ਼ਨ 2023-24 ‘ਚ ਆਏ ਫਰੈਸ਼ਰਜ਼ ਦਾ ਹਾਰਦਿਕ ਅਭਿਨੰਦਨ ਕਰਨ ਲਈ ਕਾਲਜ ਦੇ ਉਰਵੀ ਆਡੀਟੋਰੀਅਮ ‘ਚ ‘ਫਰੈਸ਼ਰਜ਼ ਫੀਸਟਾ’ ਕਰਵਾਇਆ ਗਿਆ। ਪੋ੍ਗਰਾਮ ਦੀ ਪ੍ਰਧਾਨਗੀ ਪਿੰ੍ਸੀਪਲ ਡਾ. ਪੁਸ਼ਪਿੰਦਰ ਵਾਲੀਆ ਦੁਆਰਾ ਕੀਤੀ ਗਈ। ਇਸ ਮੌਕੇ ਡਾ. ਤਾਉਨਾਲਿਨ ਰੁਦਰਫੋਰਡ, ਪੋ੍. ਅਤੇ ਇਤਿਹਾਸਕਾਰ, ਬ੍ਮਿੰਘਮ ਯੰਗ ਯੂਨੀਵਰਸਿਟੀ ਯੂਐੱਸਏ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਲਜ ਦੇ ਪੁਰਾਣੇ ਵਿਦਿਆਰਥੀਆਂ ਨੇ ਨਵੇਂ ਆਏ ਵਿਦਿਆਰਥੀਆਂ ਦਾ ਕਈ ਤਰ੍ਹਾਂ ਦੀਆਂ ਪੇਸ਼ਕਾਰੀਆਂ ਜਿਵੇਂ ਸੂਫ਼ੀ ਗੀਤ, ਹਿੰਦੀ ਤੇ ਪੰਜਾਬੀ ਗੀਤ ਤੇ ਨਿ੍ਤ ਨਾਲ ਸਵਾਗਤ ਕੀਤਾ। ਇਸ ਸਮਾਰੋਹ ਦਾ ਮੁੱਖ ਈਵੈਂਟ ਫੈਸ਼ਨ ਸ਼ੋਅ ਰਿਹਾ। ਪਿੰ੍ਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਇਸ ਮੌਕੇ ਵਿਦਿਆਰਥੀਆਂ ਦਾ ਸਵਾਗਤ ਕਰਦੇ ਹੋਏ ਟੈਲੇਂਟ ਹੰਟ ਦੀਆਂ ਪ੍ਰਤੀਯੋਗਤਾਵਾਂ ‘ਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਯੂਥ ਵੈਲਫੇਅਰ ਵਿਭਾਗ ਦੇ ਅੰਤਰਗਤ ਵੱਖ-ਵੱਖ ਵਿਭਾਗਾਂ ਦੁਆਰਾ ਪਿਛਲੇ ਪੰਦਰਾਂ ਦਿਨਾਂ ਤੋਂ ਇਹ ਪ੍ਰਤੀਯੋਗਤਾਵਾਂ ਕਰਵਾਈਆਂ ਜਾ ਰਹੀਆਂ ਸਨ। ਆਪਣੇ ਸੰਬੋਧਨ ‘ਚ ਉਨ੍ਹਾਂ ਨੇ ਵਿਦਿਆਰਥਣਾਂ ਨੂੰ ਅੰਦਰੂਨੀ ਸੰੁਦਰਤਾ ਨਿਖ਼ਾਰਨ ਦਾ ਸੰਦੇਸ਼ ਦਿੱਤਾ ਕਿਉਂਕਿ ਬਾਹਰੀ ਸੰੁਦਰਤਾ ਸਮੇਂ ਦੇ ਨਾਲ ਫਿੱਕੀ ਪੈ ਜਾਂਦੀ ਹੈ। ਉਨ੍ਹਾਂ ਕਿਹਾ ਇਸ ਤਰ੍ਹਾਂ ਦੇ ਈਵੈਂਟ ਨੌਜਵਾਨਾਂ ਦੀ ਰਚਨਾਤਮਕਤਾ ਨੂੰ ਉਭਾਰਨ ਲਈ ਕਰਵਾਏ ਜਾਂਦੇ ਹਨ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



