ਰਾਜਨ ਮਹਿਰਾ, ਅੰਮਿ੍ਤਸਰ : ਸ਼ਿਵ ਸੈਨਾ ਸ਼ੇਰੇ ਹਿੰਦ ਦੇ ਅਹੁਦੇਦਾਰਾਂ ਦੀ ਮੀਟਿੰਗ ਪੰਜਾਬ ਪ੍ਰਧਾਨ ਮਨੋਜ ਕੁਮਾਰ ਡਿਪਟੀ ਦੀ ਅਗਵਾਈ ਵਿਚ ਹੋਈ, ਜਿਸ ਵਿਚ ਵਿਸ਼ੇਸ਼ ਤੌਰ ‘ਤੇ ਰਾਸ਼ਟਰੀ ਉਪ ਪ੍ਰਧਾਨ ਰਾਜੇਸ਼ ਪੁਰੀ ਪਹੁੰਚੇ। ਮਨੋਜ ਕੁਮਾਰ ਡਿਪਟੀ ਤੇ ਰਾਜੇਸ਼ ਪੁਰੀ ਨੇ ਰਾਸ਼ਟਰੀ ਪ੍ਰਧਾਨ ਬਲਜੀਤ ਿਢੱਲੋਂ ਦੇ ਨਿਰਦੇਸ਼ਾਂ ਤੇ ਪਾਰਟੀ ਨੂੰ ਜਿਲ੍ਹਾ ਪੱਧਰ ‘ਤੇ ਮਜਬੂਤ ਕਰਦੇ ਹੋਏ ਅਮਰਦੀਪ ਸਿੰਘ ਨੂੰ ਜ਼ਿਲ੍ਹਾ ਯੂਥ ਚੇਅਰਮੈਨ ਤੇ ਵਿਜੇ ਕੁਮਾਰ ਬਲਾਕ ਪ੍ਰਧਾਨ ਨਿਯੁਕਤ ਕੀਤੇ ਗਏ। ਮਨੋਜ ਡਿਪਟੀ, ਰਾਜੇਸ਼ ਪੁਰੀ ਨੇ ਗੱਲਬਾਤ ਕਰਦਿਆਂ ਕਿਹਾ ਪੰਜਾਬ ਵਿਚ ਕੁਝ ਸ਼ਰਾਰਤੀ ਲੋਕ ਹਿੰਦੂਆਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਨ੍ਹਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚੋਣਾਂ ਦੌਰਾਨ ਪੰਜਾਬ ਵਾਸੀਆਂ ਨੂੰ ਵੱਡੇ-ਵੱਡੇ ਵਾਅਦੇ ਕੀਤੇ ਸੀ, ਪਰ ਮੌਜੂਦਾ ਹਾਲਾਤਾਂ ਨੂੰ ਠੀਕ ਕਰਨ ਦੀ ਬਜਾਏ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ। ਉਨ੍ਹਾਂ ਕਿਹਾ ਹਿੰਦੂ ਧਰਮ ਲਈ ਕੰਮ ਕਰਦੇ ਆ ਰਹੇ ਹਿੰਦੂ ਲੀਡਰਾਂ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਪਰ ਸਰਕਾਰ ਹਿੰਦੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵੱਲ ਕੋਈ ਵੀ ਧਿਆਨ ਨਹੀਂ ਦੇ ਰਹੀ ਹੈ। ਮਨੋਜ ਡਿਪਟੀ ਨੇ ਕਿਹਾ ਕਿ ਸ਼ਿਵ ਸੈਨਾ ਸ਼ੇਰੇ ਹਿੰਦ ਕੇਂਦਰ ਸਰਕਾਰ ਤੋਂ ਮੰਗ ਕਰਦੀ ਹੈ ਕਿ ਪੰਜਾਬ ਦੀ ਅਮਨ ਸ਼ਾਂਤੀ ਕਾਇਮ ਕਰਨ ਲਈ ਠੋਸ ਕਦਮ ਚੁੱਕੇ ਜਾਣ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



